ਓਠੀਆਂ, 2 ਫਰਵਰੀ (ਗੁਰਵਿੰਦਰ ਸਿੰਘ ਛੀਨਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਦੀ ਅੱਜ ਜਮਾਨਤ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਰਕਰ ਖੁਸ਼ੀਆਂ ਮਨਾ ਰਹੇ ਹਨ ਅਤੇ ਭੰਗੜਾ ਪਾ ਰਹੇ ਹਨ | ਇਸ ਸੰਬੰਧੀ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਮੁਹਾਰ ਦੇ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਤੇਜਇਕਬਾਲ ਸਿੰਘ ਮੁਹਾਰ ਨੇ ਮਜੀਠੀਆ ਦੀ ਜਮਾਨਤ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਹੋਣ ਕਾਰਨ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਵਿਰੋਧੀ ਪਾਰਟੀਆਂ ਨੂੰ ਬਿਕਰਮ ਸਿੰਘ ਮਜੀਠੀਆ ਦੇ ਜੇਲ੍ਹ ਤੋਂ ਬਾਹਰ ਆਉਣ ਤੇ ਉਨ੍ਹਾਂ ਦੀਆਂ ਰਾਤ ਦੀਆਂ ਨੀਂਦਰਾਂ ਉੱਡ ਗਈਆਂ ਹਨ | ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਲੋਂ 2027 ਵਿਚ ਸ਼੍ਰੋਮਣੀ ਅਕਾਲੀ ਦਲ ਸਰਕਾਰ ਬਣਾਉਣ ਦਾ ਦਾਅਵਾ ਕਰਦਿਆਂ ਕਿਹਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪੰਜਾਬ ਦੀ ਜਨਤਾ ਅੱਕ ਚੁੱਕੀ ਹੈ, ਉਨ੍ਹਾਂ ਨੇ ਚੋਣਾਂ ਵੇਲੇ ਜੋ ਬੀਬੀਆਂ ਨੂੰ ਇਕ-ਇਕ ਹਜਾਰ ਰੁਪਏ ਅਤੇ ਪੰਜਾਬ ਦੀ ਜਨਤਾ ਨਾਲ ਹੋਰ ਜੋ ਵਾਅਦਾ ਕੀਤਾ ਹੈ ਉਹ ਪੂਰੇ ਨਹੀਂ ਕੀਤਾ | ਸਾਬਕਾ ਸਰਪੰਚ ਜਗਬੀਰ ਸਿੰਘ, ਸਾਬਕਾ ਸਰਪੰਚ ਜਸਵਿੰਦਰ ਸਿੰਘ ਉਮਰਪੁਰਾ, ਸਾਬਕਾ ਬਲਾਕ ਸੰਮਤੀ ਮੈਂਬਰ ਰਾਜਬੀਰ ਸਿੰਘ ਛੀਨਾ, ਅਜੀਤ ਸਿੰਘ ਮੁਹਾਰ, ਚੈਂਚਲ ਸਿੰਘ ਮੁਹਾਰ, ਆੜਤੀ ਪਰਮਜੀਤ ਸਿੰਘ ਮੁਹਾਰ, ਕੇ. ਬੀ. ਜਸਤਰਵਾਲ ਆਦਿ ਹਾਜਰ ਸਨ |