24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਸਪਰਿੰਗ ਬਰਡ ਸੀਨੀਅਰ ਸੈਕੰਡਰੀ ਸਕੂਲ ਅੱਡਾ ਸੈਦੋਲੇਲ੍ਹ ਖਜਾਲਾ ਦੇ ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ 'ਚ ਮੱਲਾਂ ਮਾਰੀਆਂ <br/>

Ad Position 21
No active advertisement
ਅਜੀਤ ਡੈਸਕ 03-02-2026
ਤਰਸਿੱਕਾ, 2 ਫਰਵਰੀ (ਅਤਰ ਸਿੰਘ ਤਰਸਿੱਕਾ)-ਸਪਰਿੰਗ ਬਰਡ ਸੀਨੀਅਰ ਸੈਕੰਡਰੀ ਸਕੂਲ ਅੱਡਾ ਸੈਦੋਲੇਲ ਖਜਾਲਾ ਦੇ ਵਿਦਿਆਰਥੀਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਕਰਵਾਈ ਗਈ ਧਾਰਮਿਕ ਪ੍ਰੀਖਿਆ 'ਚੋਂ ਅਹਿਮ ਸਥਾਨ ਪ੍ਰਾਪਤ ਕਰਕੇ ਸਕੂਲ ਤੇ ਮਾਪਿਆਂ ਦਾ ਨਾਂ ਰੋਸ਼ਨ ਕੀਤਾ ਹੈ | ਸਕੂਲ ਦੀ ਪਿ੍ੰਸੀਪਲ ਗੁਰਪ੍ਰੀਤ ਕੌਰ ਨੇ ਮਾਣ ਨਾਲ ਦੱਸਿਆ ਕਿ ਸਕੂਲ ਦੇ 105 ਵਿਦਿਆਰਥੀਆਂ ਨੇ ਇਸ ਧਾਰਮਿਕ ਪ੍ਰੀਖਿਆ 'ਚ ਹਿੱਸਾ ਲਿਆ ਸੀ ਜਿਨ੍ਹਾਂ 'ਚੋਂ 11 ਵਿਦਿਆਰਥੀਆਂ ਨੇ ਪਹਿਲਾਂ ਸਥਾਨ, 7 ਵਿਦਿਆਰਥੀਆਂ ਨੇ ਦੂਸਰਾ ਸਥਾਨ ਤੇ ਬਾਕੀ ਵਧੀਆ ਨੰਬਰ ਲੈ ਕੇ ਪਾਸ ਹੋਏ | ਵਿਸ਼ੇਸ਼ ਸਥਾਨ ਪ੍ਰਾਪਤ ਕਰਨ ਵਾਲੇ ਇਨ੍ਹਾਂ ਵਿਦਿਆਰਥੀਆਂ ਨੇ 2100/- ਤੇ 1100/- ਰੁਪਏ ਦੇ ਵਜ਼ੀਫ਼ੇ ਵੀ ਪ੍ਰਾਪਤ ਕੀਤੇ | ਸਕੂਲ 'ਚ ਇਕ ਸ਼ਾਨਦਾਰ ਸਨਮਾਨ ਸਮਾਰੋਹ ਕਰਕੇ 23 ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਕਿਰਨਪ੍ਰੀਤ ਕੌਰ, ਕੁਲਵਿੰਦਰ ਕੌਰ, ਪ੍ਰਮਜੀਤ ਕੌਰ, ਅਮਨਦੀਪ ਕੌਰ, ਸੰਦੀਪ ਕੌਰ, ਜਤਿੰਦਰ ਕੌਰ, ਰਜਿੰਦਰ ਕੌਰ, ਰਾਜਬੀਰ ਕੌਰ ਤੇ ਅਰਜਿੰਦਰ ਕੌਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਆਯੁਰਵੈਦਿਕ ਡਿਸਪੈਂਸਰੀ ਭਟੇੜ੍ਹ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਅੱਜ ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਸਰਹੱਦੀ ਪਿੰਡ ਭਿੰਡੀ ਔਲਖ ਵਿਖੇ 'ਪੰਥ ਬਚਾਓ ਪੰਜਾਬ ਬਚਾਓ' ਕਾਨਫਰੰਸ <br/>
Ad Position 24