10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਨੌਜਵਾਨ ਦੇ ਦਿਨ ਦਿਹਾੜੇ ਮਾਰੀ ਗੋਲੀ, ਗੰਭੀਰ ਜ਼ਖ਼ਮੀ <br/>

Ad Position 21
No active advertisement
ਅਜੀਤ ਡੈਸਕ 04-02-2026
ਖਡੂਰ ਸਾਹਿਬ, 3 ਫਰਵਰੀ (ਰਸ਼ਪਾਲ ਸਿੰਘ ਕੁਲਾਰ)-ਜ਼ਿਲ੍ਹਾ ਤਰਨ ਤਾਰਨ ਅਤੇ ਤਹਿਸੀਲ ਖਡੂਰ ਸਾਹਿਬ ਦੇ ਪਿੰਡ ਨਾਗੋਕੇ ਵਿਖੇ ਦਿਨ ਦਿਹਾੜੇ ਇਕ ਨੌਜਵਾਨ ਨੂੰ ਗੋਲੀ ਮਾਰ ਕੇ ਜ਼ਖਮੀ ਕਰਨ ਦਾ ਮਾਮਲਾ ਸਾਹਮਣੇ ਆਇਆ | ਜ਼ਖ਼ਮੀ ਨੌਜਵਾਨ ਦੀ ਪਹਿਚਾਣ ਸਿਮਰਨਜੀਤ ਸਿੰਘ ਵਾਸੀ ਨਾਗੋਕੇ ਵਜੋਂ ਹੋਈ ਹੈ | ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰਾਂ ਰਾਜਵਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਦਾ ਭਣੇਵਾਂ ਰੋਜ਼ਾਨਾ ਦੀ ਤਰ੍ਹਾਂ ਕੰਮ 'ਤੇ ਜਾਣ ਲੱਗਾ ਸੀ ਅਤੇ ਉਹ ਗਲੀ ਵਿਚ ਖੜਾ ਸੀ ਤਾਂ ਪਿੰਡ ਦੇ ਹੀ ਦੋ ਨੌਜਵਾਨ ਆਏ ਅਤੇ ਸਿਮਰਨਜੀਤ ਸਿੰਘ ਉਪਰ ਗੋਲੀ ਚਲਾ ਕੇ ਫ਼ਰਾਰ ਹੋ ਗਏ ਅਤੇ ਗੋਲੀ ਸਿਮਰਨਜੀਤ ਸਿੰਘ ਦੀ ਲੱਤ ਵਿਚ ਵੱਜੀ ਹੈ ਅਤੇ ਗੰਭੀਰ ਹਾਲਤ ਵਿਚ ਹਸਪਤਾਲ ਦਾਖਲ ਕਰਵਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਕਿਸੇ ਨਾਲ ਵੀ ਕੋਈ ਵੈਰ ਵਿਰੋਧ ਨਹੀਂ ਹੈ ਪਰਿਵਾਰ ਵਲੋਂ ਇਨਸਾਫ ਦੀ ਮੰਗ ਕੀਤੀ ਗਈ ਹੈ | ਇਸ ਘਟਨਾ ਸੰਬੰਧੀ ਪੁਲਿਸ ਥਾਣਾ ਵੈਰੋਵਾਲ ਦੇ ਮੁਲਾਜ਼ਮ ਮੌਕਾ ਦੇਖ ਗਏ ਹਨ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਮਾਲੂਵਾਲ ਸੰਤਾਂ ਵਿਖੇ ਪੰਚਾਇਤੀ ਛੱਪੜ ਵਿਚੋਂ ਰੇਤਾ ਕੱਢ ਕੇ ਵੇਚਣ ਦੇ ਪਿੰਡ ਵਾਸੀਆਂ ਨੇ ਸਰਪੰਚ 'ਤੇ ਲਗਾਏ ਦੋਸ਼ <br/>... ਅਗਲੀ ਖ਼ਬਰ ਸਦਰ ਪੱਟੀ ਦੀ ਪੁਲਿਸ ਵਲੋਂ 570 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ- ਡੀ.ਐੱਸ.ਪੀ. ਜਗਬੀਰ ਸਿੰਘ <br/>
Ad Position 24