10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਜ਼ਿਲ੍ਹਾ ਪੁਲਿਸ ਵਲੋਂ ਹੈਰੋਇਨ ਸਮੇਤ 10 ਵਿਅਕਤੀ ਗਿ੍ਫ਼ਤਾਰ-ਐੱਸ.ਐੱਸ.ਪੀ. <br/>

Ad Position 21
No active advertisement
ਅਜੀਤ ਡੈਸਕ 04-02-2026
ਤਰਨ ਤਾਰਨ, 3 ਫਰਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ 10 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਸੀ.ਆਈ.ਏ.ਸਟਾਫ਼ ਦੇ ਏ.ਐੱਸ.ਆਈ. ਹਰਜਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਰੋਹੀ ਕੰਡਾ ਨਜ਼ਦੀਕ ਹੋਲੀ ਸਿਟੀ ਕਾਲੋਨੀ ਤਰਨ ਤਾਰਨ ਤਾ ਸੁਖਦੇਵ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਅਮਰਕੋਟ ਜੰਡਿਆਲਾ ਗੁਰੂ ਜ਼ਿਲ੍ਹਾ ਅੰਮਿ੍ਤਸਰ ਨੂੰ ਕਾਬੂ ਕਰਕੇ ਉਸ ਪਾਸੋਂ 129 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਸਰਾਏ ਅਮਾਨਤ ਖਾਂ ਦੇ ਐੱਸ.ਆਈ. ਦਿਲਬਾਗ ਸਿੰਘ ਨੇ ਪੁਲਿਸ ਪਾਰਟੀ ਸਮੇਤ ਨੇੜੇ ਸਕੂਲ ਪਿੰਡ ਨੌਸ਼ਹਿਰਾ ਢਾਲਾ ਤੋਂ ਗੁਰਜੰਟ ਸਿੰਘ ਪੁੱਤਰ ਸਵਰਨ ਸਿੰਘ, ਗੁਰਲਾਲ ਸਿੰਘ ਪੁੱਤਰ ਲੱਖਾ ਸਿੰਘ ਵਾਸੀ ਅਮੀਸ਼ਾਹ ਖਾਲੜਾ ਨੂੰ ਕਾਬੂ ਕਰਕੇ ਉਸ ਪਾਸੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਵੈਰੋਂਵਾਲ ਦੇ ਏ.ਐੱਸ.ਆਈ. ਬਿੱਕਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਨੇੜੇ ਨਾਗੋਕੇ ਘਰਾਟ ਤੋਂ ਸਾਹਿਬਜੀਤ ਸਿੰਘ ਪੁੱਤਰ ਰਵਿੰਦਰ ਸਿੰਘ ਵਾਸੀ ਖੋਜਕੀਪੁਰ ਨੂੰ ਨਸ਼ੀਲੇ ਪਦਰਾਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ | ਇਸੇ ਤਰ੍ਹਾਂ ਸੀ.ਆਈ.ਏ. ਸਟਾਫ ਤਰਨ ਤਾਰਨ ਦੇ ਏ.ਐੱਸ.ਆਈ. ਲਖਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੁੱਲ ਸੂਆ ਚੁਰਸਤਾ ਪਿੰਡ ਜੋਧਪੁਰ ਨਜ਼ਦੀਕ ਨਾਕਾਬੰਦੀ ਦੌਰਾਨ ਇਕ ਮੋਟਰਸਾਈਕਲ ਨੰਬਰ ਪੀ.ਬੀ. 46 ਏ.ਬੀ. 0522 'ਤੇ ਸਵਾਰ ਹੋ ਕੇ ਆ ਰਹੇ ਪ੍ਰਗਟ ਸਿੰਘ ਪੁੱਤਰ ਨਿਸ਼ਾਨ ਸਿੰਘ ਵਾਸੀ ਭੂਸੇ ਨੂੰ ਕਾਬੂ ਕਰਕੇ ਉਸ ਪਾਸੋਂ 119 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਚੋਹਲਾ ਸਾਹਿਬ ਦੇ ਏ.ਐੱਸ.ਆਈ. ਗੁਰਮੁੱਖ ਸਿੰਘਨੇ ਪੁਲਿਸ ਪਾਰਟੀ ਸਮੇਤ ਸਮਸ਼ਾਨਘਾਟ ਪਿੰਡ ਭੱਠਲ ਸਹਿਜਾ ਸਿੰਘ ਨਜ਼ਦੀਕ ਤੋਂ ਹਰਜਿੰਦਰ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਬ੍ਰਹਮਪੁਰਾ, ਸਤਨਾਮ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਰਾਹਲ-ਚਾਹਲ ਨੂੰ ਕਾਬੂ ਕੀਤੇ ਜੋ ਕਿ ਹੈਰੋਇਨ ਦਾ ਸੇਵਨ ਕਰ ਰਹੇ ਸਨ | ਇਸੇ ਤਰ੍ਹਾਂ ਥਾਣਾ ਸਰਾਏ ਅਮਾਨਤ ਖਾਂ ਦੇ ਐੱਸ.ਆਈ. ਦਿਲਬਾਗ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਗੁਰਜੰਟ ਸਿੰਘ ਪੁੱਤਰ ਸਵਰਨ ਸਿੰਘ, ਗੁਰਲਾਲ ਸਿੰਘ ਪੁੱਤਰ ਲੱਖਾ ਸਿੰਘ ਵਾਸੀ ਅਮੀਸ਼ਾਹ ਨੂੰ ਕਾਬੂ ਕਰਕੇ ਉਸ ਪਾਸੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਖੇਮਕਰਨ ਦੇ ਏ.ਐੱਸ.ਆਈ. ਜਗਦੀਸ਼ ਸਿੰਘ ਨੇ ਪੁਲਿਸ ਪਾਰਟੀ ਸਮੇਤ ਟੀ-ਪੁਆਇੰਟ ਮੋਹਨ ਬਸਤੀ ਨਜ਼ਦੀਕ ਨਾਕਾਬੰਦੀ ਦੌਰਾਨ ਸੁਖਵਿੰਦਰ ਸਿੰਘ ਪੁੱਤਰ ਆਤਮਾ ਸਿੰਘ ਵਾਸੀ ਰੱਤੋਕੇ ਨੂੰ ਕੈਾਬੂ ਕਰਕੇ ਉਸ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਰਹਾਲੀ ਦੇਏ.ਐੱਸ.ਆਈ. ਅਸ਼ੋਕ ਕੁਮਾਰ ਨੇ ਪੁਲਿਸ ਪਾਰਟੀ ਸਮੇਤ ਦਾਣਾ ਮੰਡੀ ਸਰਹਾਲੀ ਤੋਂ ਅਕਾਸ਼ਦੀਪ ਸਿੰਘ ਪੁੱਤਰ ਜਸਪਾਲ ਸਿੰਘ, ਦਲਜੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀਆਨ ਸਰਹਾਲੀ ਨੂੰ ਕਾਬੂ ਕਰਕੇ ਉਸ ਪਾਸੋਂ 15 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ. ਐਕਟ ਅਤੇ ਐਕਸਾਈਜ ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਸੈਰ ਕਰਦੀਆਂ ਔਰਤਾਂ ਨੂੰ ਗੱਡੀ ਨੇ ਦਰੜਿਆ, ਇਕ ਦੀ ਮੌਤ ਅਗਲੀ ਖ਼ਬਰ ਮਾਲੂਵਾਲ ਸੰਤਾਂ ਵਿਖੇ ਪੰਚਾਇਤੀ ਛੱਪੜ ਵਿਚੋਂ ਰੇਤਾ ਕੱਢ ਕੇ ਵੇਚਣ ਦੇ ਪਿੰਡ ਵਾਸੀਆਂ ਨੇ ਸਰਪੰਚ 'ਤੇ ਲਗਾਏ ਦੋਸ਼ <br/>...
Ad Position 24