10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਲੋਕਾਂ ਦਾ ਨਿਆਂ ਪ੍ਰਣਾਲੀ 'ਤੇ ਹੋਰ ਵਿਸ਼ਵਾਸ ਵਧਿਆ -ਬੱਬੂ ਮਾੜੀ ਮੇਘਾ <br/>

Ad Position 21
No active advertisement
ਅਜੀਤ ਡੈਸਕ 04-02-2026
ਖਾਲੜਾ, 3 ਫਰਵਰੀ (ਜੱਜਪਾਲ ਸਿੰਘ ਜੱਜ)-ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਜੋ ਇਕ ਸਾਫ ਛਵੀ ਦੇ ਨੇਕ ਦਿਲ ਇਨਸਾਨ ਹਨ, ਉਨ੍ਹਾਂ ਨੂੰ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਝੂਠਿਆਂ ਕੇਸਾਂ ਵਿਚ ਫਸਾ ਕੇ ਜੇਲ੍ਹ ਅੰਦਰ ਡੱਕਿਆ ਗਿਆ ਸੀ, ਪ੍ਰੰਤੂ ਸੁਪਰੀਮ ਕੋਰਟ ਨੇ ਇਨਸਾਫ਼ ਦਿੰਦਿਆਂ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਹੈ ਅਤੇ ਇਸ ਨਾਲ ਲੋਕਾਂ ਦਾ ਨਿਆਂ ਪ੍ਰਣਾਲੀ ਤੇ ਹੋਰ ਵਿਸ਼ਵਾਸ ਵੱਧ ਗਿਆ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਗੁਰਸੇਵਕ ਸਿੰਘ ਬੱਬੂ ਮਾੜੀ ਮੇਘਾ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਪੰਜਾਬ ਦੇ ਨੌਜਵਾਨਾਂ ਦੇ ਦਿਲਾਂ ਤੇ ਰਾਜ ਕਰਦੇ ਹਨ ਅਤੇ ਉਨਾਂ ਦੀ ਲੋਕ ਪਿ੍ਅਤਾ ਨੂੰ ਖਤਮ ਕਰਨ ਲਈ ਆਮ ਆਦਮੀ ਪਾਰਟੀ ਕੋਝੀਆਂ ਚਾਲਾਂ ਚੱਲ ਰਹੀ ਹੈ, ਪ੍ਰੰਤੂ ਇਸ ਤਰ੍ਹਾਂ ਨਾਜਾਇਜ਼ ਜੇਲ੍ਹ ਵਿਚ ਡੱਕਣ ਨਾਲ ਉਹ ਬਿਕਰਮ ਸਿੰਘ ਮਜੀਠੀਆ ਦਾ ਲੋਕਾਂ ਨਾਲ ਮੋਹ ਭੰਗ ਨਹੀਂ ਕਰ ਸਕਦੇ | ਉਨ੍ਹਾਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਚੋਣਾਂ ਵਿਚ ਅਕਾਲੀ ਦਲ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੇਗਾ ਅਤੇ ਆਪਣੀ ਵਿਰੋਧੀ ਪਾਰਟੀਆਂ ਨੂੰ ਵੱਡੇ ਫਰਕ ਨਾਲ ਹਰਾਏਗਾ |

Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਦੀ ਅਮਰਕੋਟ ਰੈਲੀ ਇਤਿਹਾਸਕ ਹੋਵੇਗੀ-ਚੇਅਰਮੈਨ <br/> ਅਗਲੀ ਖ਼ਬਰ ਆਸ਼ਾ ਵਰਕਰਜ਼ ਯੂਨੀਅਨ ਨੇ ਸਿਵਲ ਸਰਜਨ ਤਰਨ ਤਾਰਨ ਨੂੰ ਮੰਗ ਪੱਤਰ ਸੌਂਪਿਆ <br/>
Ad Position 24