ਭਿੱਖੀਵਿੰਡ, 3 ਫਰਵਰੀ (ਬੌਬੀ)-ਆਮ ਆਦਮੀ ਪਾਰਟੀ ਦੀ ਸਰਕਾਰ ਵੋਟਾਂ ਤੋਂ ਪਹਿਲਾਂ ਲੋਕਾਂ ਨੂੰ ਝੂਠੇ ਵਾਅਦੇ ਕਰਕੇ ਲੋਕਾਂ ਨੰੂ ਗੰੁਮਰਾਹ ਕਰਕੇ ਸੱਤਾ ਵਿਚ ਆਈ, ਪਰ ਹੁਣ ਪੰਜਾਬ ਦੇ ਲੋਕ ਪੂਰੀ ਤਰ੍ਹਾਂ ਸਮਝ ਚੁੱਕੇ ਹਨ ਕਿ ਇਹ ਲੋਕ ਸਿਰਫ ਪੰਜਾਬ ਨੂੰ ਲੁੱਟਣ ਲਈ ਆਏ ਸਨ ਨਾ ਕਿ ਪੰਜਾਬ ਦੇ ਲੋਕਾਂ ਨੂੰ ਖੁਸ਼ਹਾਲ ਕਰਨ ਲਈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਪ੍ਰੀਸ਼ਦ ਤਰਨ ਤਾਰਨ ਦੇ ਸਾਬਕਾ ਵਾਈਸ ਚੇਅਰਮੈਨ ਠੇਕੇਦਾਰ ਅਮਰਜੀਤ ਸਿੰਘ ਕਲਸੀਆਂ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਅੱਜ ਹਰ ਪਾਸੇ ਗੁੰਡਾਗਰਦੀ ਅਤੇ ਲੁੱਟ ਖੋਹ ਦਾ ਰਾਜ ਹੈ ਅਤੇ ਸਰਕਾਰ ਦੀਆਂ ਨਕਾਮੀਆਂ ਨੂੰ ਜੇ ਕੋਈ ਉਜਾਗਰ ਕਰਦਾ ਹੈ ਤਾਂ ਉਸ ਖਿਲਾਫ਼ ਪੂਰੀ ਸਰਕਾਰ ਕੰਮ ਕਰਦਿਆਂ ਵੱਡੇ ਪਰਚੇ ਦਰਜ ਕਰਦੀ ਹੈ | ਉਨ੍ਹਾਂ ਅੱਗੇ ਕਿਹਾ ਕਿ ਹੁਣ ਪੰਜਾਬ ਦੇ ਲੋਕ ਭਲੀਭਾਂਤੀ ਸਮਝ ਚੁੱਕੇ ਹਨ ਕਿ ਸਿਰਫ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ 'ਤੇ ਲਿਜਾ ਸਕਦਾ ਹੈ, ਜਿਸ ਲਈ ਲੋਕ ਵੱਧ ਤੋਂ ਵੱਧ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਰਹੇ ਹਨ ਅਤੇ ਵਿਧਾਨ ਸਭਾ ਹਲਕਾ ਖੇਮਕਰਨ ਵਿਚ ਸ਼੍ਰੋਮਣੀ ਅਕਾਲੀ ਦਲ ਦੀ 16 ਫਰਵਰੀ ਦੀ ਹੋਣ ਵਾਲੀ ਰੈਲੀ ਵਿਚ ਇਹ ਸਾਬਿਤ ਹੋ ਜਾਵੇਗਾ ਕਿ ਵਿਧਾਨ ਸਭਾ ਹਲਕਾ ਖੇਮਕਰਨ ਵਿਚ ਅਕਾਲੀ ਦਲ ਦੀ ਝੰਡੀ ਝੂਲੇਗੀ | ਇਸ ਮੌਕੇ ਉਨ੍ਹਾਂ ਨਾਲ ਸਾਬਕਾ ਸਰਪੰਚ ਬਲਵਿੰਦਰ ਸਿੰਘ ਕਲਸੀਆਂ ਹਾਜ਼ਰ ਸਨ |