10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਅਕਾਲੀ ਵਰਕਰਾਂ ਦੇ ਹੌਸਲੇ ਬੁਲੰਦ ਹੋਏ-ਅਕਾਲੀ ਆਗੂ <br/>

Ad Position 21
No active advertisement
ਅਜੀਤ ਡੈਸਕ 04-02-2026
ਖਾਲੜਾ, 3 ਫਰਵਰੀ (ਜੱਜਪਾਲ ਸਿੰਘ ਜੱਜ)-ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਆਮ ਆਦਮੀ ਪਾਰਟੀ ਦੇ ਖੋਲੇ੍ਹ ਜਾ ਰਹੇ ਰਾਜਾਂ ਤੋਂ ਘਬਰਾਈ ਸਰਕਾਰ ਨੇ ਝੂਠੇ ਕੇਸ ਬਣਾ ਕੇ ਜੇਲ੍ਹ ਅੰਦਰ ਡੱਕਿਆ ਸੀ, ਪ੍ਰੰਤੂ ਦੇਸ਼ ਦੀ ਸਰਵਉੱਚ ਅਦਾਲਤ ਸੁਪਰੀਮ ਕੋਰਟ ਨੇ ਬਿਕਰਮ ਸਿੰਘ ਮਜੀਠੀਆ ਨੂੰ ਜਮਾਨਤ ਦੇ ਕੇ ਇਨਸਾਫ਼ ਦਿੱਤਾ ਹੋਏ ਅਤੇ ਇਸ ਨਾਲ ਜਿੱਥੇ ਅਕਾਲੀ ਵਰਕਰਾਂ ਦੇ ਹੌਂਸਲੇ ਬੁਲੰਦ ਹੋਏ ਹਨ, ਉੱਥੇ ਵਿਰੋਧੀਆਂ ਦੇ ਮੱਥੇ 'ਤੇ ਪਸੀਨੇ ਵੀ ਆ ਗਏ ਹਨ | ਉਕਤ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਬਾਬੇ ਕੇ ਮਾੜੀ ਮੇਘਾ, ਪੰਚ ਰਮਨਦੀਪ ਸਿੰਘ ਸ਼ਾਹ ਮਾੜੀ ਮੇਘਾ, ਸਾਬਕਾ ਬਲਾਕ ਸੰਮਤੀ ਮੈਂਬਰ ਨਛੱਤਰ ਸਿੰਘ ਰਗੜੂ ਅਤੇ ਬੱਬੂ ਸ਼ਾਹ ਮਾੜੀ ਮੇਘਾ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਗ੍ਰਾਫ ਦਿਨੋ ਦਿਨ ਡਿੱਗ ਰਿਹਾ ਹੈ ਅਤੇ ਇਸ ਚੀਜ਼ ਤੋਂ ਘਬਰਾਈ ਸਰਕਾਰ ਕੋਝੇ ਹੱਥ ਕੰਡੇ ਅਪਣਾ ਰਹੀ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੇ ਮਨੋ ਲਹਿ ਚੁੱਕੀ ਹੈ ਅਤੇ ਇਸ ਨੂੰ 2027 ਦੀਆਂ ਚੋਣਾਂ ਵਿਚ ਵੱਡੀ ਹਾਰ ਦਾ ਸਾਹਮਣਾ ਕਰਨਾ ਪਵੇਗਾ ਅਤੇ ਸ਼੍ਰੋਮਣੀ ਅਕਾਲੀ ਦਲ ਦੁਬਾਰਾ ਸੱਤਾ ਵਿਚ ਆਵੇਗਾ |

Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਬਜਟ 'ਚ ਕਿਸਾਨੀ ਨੂੰ ਅਣਗੌਲਿਆ ਕੀਤਾ ਗਿਆ- ਡੱਲ, ਗਰੇਵਾਲ <br/> ਅਗਲੀ ਖ਼ਬਰ ਅਕਾਲੀ ਦਲ ਦੀ ਅਮਰਕੋਟ ਰੈਲੀ ਇਤਿਹਾਸਕ ਹੋਵੇਗੀ-ਚੇਅਰਮੈਨ <br/>
Ad Position 24