10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਕੇਂਦਰੀ ਬਜਟ 'ਚ ਕਿਸਾਨੀ ਨੂੰ ਅਣਗੌਲਿਆ ਕੀਤਾ ਗਿਆ- ਡੱਲ, ਗਰੇਵਾਲ <br/>

Ad Position 21
No active advertisement
ਅਜੀਤ ਡੈਸਕ 04-02-2026
ਖਾਲੜਾ, 3 ਫਰਵਰੀ (ਜੱਜਪਾਲ ਸਿੰਘ ਜੱਜ)— ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਬਜਟ ਸੰਬੰਧੀ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਗੁਰਸਾਹਿਬ ਸਿੰਘ ਡੱਲ ਨੇ ਕਿਹਾ ਕਿ ਇਸ ਬਜਟ ਵਿਚ ਕਿਸਾਨੀ ਲਈ ਕੁਝ ਵੀ ਨਹੀਂ ਹੈ ਜਦਕਿ ਦੇਸ਼ ਭਰ ਦੇ ਕਿਸਾਨਾਂ ਨੂੰ ੂੰ ਇਸ ਬਜਟ ਤੋਂ ਬਹੁਤ ਵੱਡੀਆਂ ਉਮੀਦਾਂ ਸਨ | ਕਿਸਾਨਾਂ ਲਈ ਨਾ ਤਾਂ ਐੱਮ.ਐੱਸ.ਪੀ ਦੀ ਕਾਨੂੰਨੀ ਗਾਰੰਟੀ ਦਿੱਤੀ ਗਈ ਹੈ ਅਤੇ ਨਾ ਹੀ ਕਰਜ਼ਾ ਮੁਆਫੀ ਵਰਗੇ ਮੁੱਦਿਆਂ 'ਤੇ ਕੋਈ ਸਪੱਸ਼ਟਤਾ ਹੈ ਅਤੇ ਨਾ ਹੀ ਫਸਲੀ ਵਿਭਿੰਨਤਾ ਦੀ ਕੋਈ ਨੀਤੀ ਬਣਾਈ ਗਈ ਅਤੇ ਨਾ ਹੀ ਖੇਤੀ ਸੈਕਟਰ ਵਾਸਤੇ ਡੀਜ਼ਲ ਦੀਆਂ ਕੀਮਤਾਂ ਘੱਟ ਕੀਤੀਆਂ ਗਈਆਂ | ਜ਼ਿਲਾ ਸੀਨੀ:ਮੀਤ ਪ੍ਰਧਾਨ ਦਵਿੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਇਸ ਤੋਂ ਇਲਾਵਾ ਨੌਜਵਾਨਾਂ ਲਈ ਰੁਜਗਾਰ ਪੈਦਾ ਕਰਨ ਬਾਰੇ ਵੀ ਬਜਟ ਖਾਮੋਸ਼ ਰਿਹਾ ਹੈ | ਉਨਾਂ ਕਿਹਾ ਕਿ ਮਹਿੰਗਾਈ 'ਤੇ ਕਾਬੂ ਪਾਉਣ ਲਈ ਵੀ ਕੋਈ ਠੋਸ ਕਦਮ ਨਹੀਂ ਚੁੱਕੇ ਗਏ ਅਤੇ ਇਹ ਬਜਟ ਆਮ ਲੋਕਾਂ, ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਮੱਧ ਵਰਗ ਦੀਆਂ ਉਮੀਦਾਂ 'ਤੇ ਪੂਰਾ ਨਹੀ ਉਤਰਿਆ | ਇਸ ਬਜਟ ਵਿਚ ਕਿਸਾਨਾਂ ਹੱਥ ਇਸ ਵਾਰ ਵੀ ਨਿਰਾਸ਼ਤਾ ਹੱਥ ਲੱਗੀ ਹੈ ਅਤੇ ਕੁੱਲ ਮਿਲਾ ਕੇ ਇਹ ਬਜਟ ਕਾਰਪੋਰੇਟ ਪੱਖੀ ਹੋ ਨਿਬੜਿਆ ਹੈ |

Ad Position 22
No active advertisement
ਪਿਛਲੀ ਖ਼ਬਰ ਮਜੀਠੀਆ ਦੀ ਰਿਹਾਈ ਨਾਲ ਸੱਚ ਦੀ ਜਿੱਤ ਹੋਈ- ਭਿੰਦਾ ਫਤਿਆਬਾਦ <br/> ਅਗਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਅਕਾਲੀ ਵਰਕਰਾਂ ਦੇ ਹੌਸਲੇ ਬੁਲੰਦ ਹੋਏ-ਅਕਾਲੀ ਆਗੂ <br/>
Ad Position 24