ਤਰਨ ਤਾਰਨ, 3 ਫਰਵਰੀ (ਇਕਬਾਲ ਸਿੰਘ ਸੋਢੀ)-ਕੇਂਦਰ ਵਿਚਲੀ ਭਾਜਪਾ ਸਰਕਾਰ ਵਲੋਂ ਪੇਸ਼ ਕੀਤੇ ਗਏ ਸਲਾਨਾ ਬਜਟ ਪੰਜਾਬ ਅਤੇ ਕਿਸਾਨਾਂ ਲਈ ਨਿਰਾਸ਼ਾਜਨਕ ਸਾਬਿਤ ਹੋਇਆ ਹੈ ਕਿਉਂਕਿ ਬਜਟ ਵਿਚ ਕਿਸਾਨਾਂ ਲਈ ਕੋਈ ਨਵਾਂ ਐਲਾਨ ਨਹੀਂ ਕੀਤਾ ਗਿਆ, ਉਥੇ ਪੰਜਾਬ ਨੂੰ ਕੋਈ ਵੀ ਵਿਸ਼ੇਸ਼ ਪੈਕਿਜ ਨਹੀਂ ਦਿੱਤਾ ਗਿਆ | ਇਹ ਜਾਣਕਾਰੀ ਸੰਯੁਕਤ ਕਿਸਾਨ ਮੋਰਚੇ ਦੇ ਬੁਲਾਰੇ ਅਮਿ੍ਤਪਾਲ ਸਿੰਘ ਜੌੜਾ ਨੇ ਵਿਦੇਸ਼ ਤੋਂ ਫੋਨ ਰਾਹੀਂ ਗੱਲਬਾਤ ਦੌਰਾਨ ਦਿੱਤੀ | ਉਨ੍ਹਾਂ ਕਿਹਾ ਕਿ ਕੇਂਦਰ ਨੇ ਹਮੇਸ਼ਾ ਹੀ ਪੰਜਾਬ ਨੂੰ ਅੱਖੋਂ ਪਰੋਖੇ ਕੀਤਾ ਹੈ, ਉਥੇ ਪੰਜਾਬ ਜੋ ਕਿ ਖੇਤੀ ਪ੍ਰਧਾਨ ਸੂਬਾ ਹੈ ਦੇ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਹੂਲਤ ਨਹੀਂ ਦਿੱਤੀ ਜਾ ਰਹੀ, ਜਿਸ ਕਾਰਨ ਕਿਸਾਨ ਕਰਜੇ ਦੇ ਬੋਝ ਬੈਠ ਦੱਬ ਕੇ ਖੁਦਕੁਸ਼ੀਆ ਦੇ ਰਾਹ ਪੈ ਰਿਹਾ ਹੈ ਅਤੇ ਖੇਤੀ ਉਪਰ ਸੰਕਟ ਮੰਡਰਾ ਰਿਹਾ ਹੈ | ਉਨ੍ਹਾਂ ਕਿਹਾ ਕਿ ਕੇਂਦਰੀ ਬਜਟ ਕਿਸਾਨਾਂ ਅਤੇ ਪੰਜਾਬ ਦੇ ਲੋਕਾਂ ਲਈ ਸਿਰਫ ਨਿਰਾਸ਼ਾਜਨਕ ਸਾਬਿਤ ਹੋਇਆ ਹੈ |