10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਮਜੀਠੀਆ ਨੂੰ ਕੋਰਟ ਵਲੋਂ ਮਿਲੀ ਵੱਡੀ ਰਾਹਤ 'ਤੇ ਸਰਕਲ ਗੋਇੰਦਵਾਲ ਸਾਹਿਬ ਦੇ ਸਮਰਥਕਾਂ ਨੇ ਲੱਡੂ ਵੰਡੇ <br/>

Ad Position 21
No active advertisement
ਅਜੀਤ ਡੈਸਕ 04-02-2026
ਗੋਇੰਦਵਾਲ ਸਾਹਿਬ, 3 ਫਰਵਰੀ (ਸਕੱਤਰ ਸਿੰਘ ਅਟਵਾਲ)—ਸ਼੍ਰੋਮਣੀ ਅਕਾਲੀ ਦਲ ਜਨਰਲ ਸਕੱਤਰ ਕੁਲਦੀਪ ਸਿੰਘ ਲਾਹੌਰੀਆ ਨੇ ਆਪਣੇ ਸਾਥੀਆ ਸਮੇਤ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਵੱਡੀ ਰਾਹਤ 'ਤੇ ਸਰਕਲ ਗੋਇੰਦਵਾਲ ਸਾਹਿਬ ਦੇ ਸਮਰਥਕਾਂ ਨੇ ਲੱਡੂ ਵੰਡੇ | ਉਨਾਂ ਕਿਹਾ ਕੇ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵਲੋਂ ਜਮਾਨਤ ਮਿਲਣ ਨਾਲ ਪੰਜਾਬ ਵਿਚ ਭਾਰੀ ਖੁਸ਼ੀ ਦਾ ਮਾਹੌਲ ਬਣ ਗਿਆ ਹੈ | ਇਸ ਫ਼ੈਸਲੇ ਨੂੰ ਅਕਾਲੀ ਦਲ ਦੇ ਵਰਕਰ ਤੇ ਸਮਰਥਕ ਸੱਚਾਈ ਦੀ ਜਿੱਤ ਵਜੋਂ ਵੇਖ ਰਹੇ ਹਨ | ਇਸ ਖੁਸ਼ੀ ਨੂੰ ਮਨਾਉਣ ਲਈ ਸੂਬੇ ਭਰ ਵਿਚ ਅਕਾਲੀ ਆਗੂਆਂ ਤੇ ਵਰਕਰਾਂ ਵਲੋੋਂ ਲੱਡੂ ਵੰਡੇ, ਆਤਿਸ਼ਬਾਜ਼ੀ ਤੇ ਢੋਲ ਵਜਾ ਕੇ ਜਸ਼ਨ ਮਨਾਏ ਜਾ ਰਹੇ ਹਨ | ਇਸ ਮੌਕੇ ਕੁਲਦੀਪ ਸਿੰਘ ਲਾਹੌਰੀਆ ਤੋਂ ਇਲਾਵਾ ਯੂਥ ਆਗੂ ਹਰਦੀਪ ਸਿੰਘ ਖੱਖ ਨੇ ਕਿਹਾ ਕੇ 2027 ਦੀਆਂ ਵਿਧਾਨ ਸਭਾ ਚੋਣਾਂ ਨੇੜੇ ਹੋਣ ਕਰਕੇ ਆਮ ਆਦਮੀ ਪਾਰਟੀ ਤੇ ਵਿਰੋਧੀਆਂ ਨੂੰ ਬਿਕਰਮ ਸਿੰਘ ਮਜੀਠੀਆ ਦੇ ਜੇਲ ਤੋਂ ਬਾਹਰ ਆਉਣ ਤੇ ਉਨਾਂ ਦੀਆਂ ਰਾਤਾ ਦੀਆਂ ਨੀਦਰਾਂ ਉੱਡ ਗਈਆਂ ਹਨ | ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਲੋਂ 2027 ਵਿਚ ਸ਼੍ਰੋਮਣੀ ਅਕਾਲੀ ਦੀ ਸਰਕਾਰ ਬਣਾਉਣ ਦਾ ਦਾਵਾ ਕਰਦਿਆਂ ਕਿਹਾ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪੰਜਾਬ ਦੀ ਜਨਤਾ ਅੱਕ ਚੁੱਕੀ ਹੈ | ਪੰਜਾਬ ਸਰਕਾਰ ਨੇ ਬੀਬੀਆਂ ਨਾਲ ਜੋ ਇਕ ਹਜਾਰ ਦਾ ਵਾਅਦਾ ਕੀਤਾ ਸੀ, ਉਹ ਪੂਰਾ ਨਹੀਂ ਸਕੀ | ਇਸ ਮੌਕੇ ਸਾਬਕਾ ਸੰਮਤੀ ਮੈਂਬਰ ਬਲਵਿੰਦਰ ਸਿੰਘ, ਡਾ.ਮੱਸਾ ਸਿੰਘ, ਸਾਬਕਾ ਏ.ਐੱਸ.ਆਈ ਮੋਹਨ ਸਿਘ ਰਠੌਰ, ਸਾਬਕਾ ਏ.ਐੱਸ.ਆਈ. ਤਰਸੇਮ ਸਿੰਘ ਬਾਜਵਾ, ਬਲਕਾਰ ਸਿੰਘ ਬਾਰਾ, ਸੁਰਜਨ ਸਿੰਘ ਲਾਹੌਰੀਆ, ਸੁਖਬੀਰ ਸਿੰਘ ਲੋਧੀ, ਗੁਰਚਰਨ ਸਿੰਘ ਲਾਹੌਰੀਆ, ਦਲਜੀਤ ਸਿੰਘ ਵਿਰਕ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਤਰਨ ਤਾਰਨ ਵਿਖੇ ਲਾਈਟ ਐਂਡ ਸਾਊਾਡ 'ਜੀਵੇ ਪੰਜਾਬ' ਅਤੇ ਸਾਲਾਨਾ ਦਿਵਸ ਮਨਾਇਆ <br... ਅਗਲੀ ਖ਼ਬਰ ਕੇਂਦਰੀ ਬਜਟ ਕਿਸਾਨਾਂ ਤੇ ਪੰਜਾਬ ਲਈ ਨਿਰਾਸ਼ਾਜਨਕ-ਜੌੜਾ <br/>
Ad Position 24