10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਭਜਾਇਆ, ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 04-02-2026
ਤਰਨ ਤਾਰਨ, 3 ਫਰਵਰੀ (ਇਕਬਾਲ ਸਿੰਘ ਸੋਢੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਇਕ ਨੌਜਵਾਨ ਵਲੋਂ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾ ਕੇ ਲੈ ਜਾਣ ਦੇ ਮਾਮਲੇ ਵਿਚ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸਿਟੀ ਪੱਟੀ ਵਿਖੇ ਇਲਾਕੇ ਦੇ ਰਹਿਣ ਵਾਲੇ ਇਕ ਵਿਅਕਤੀ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੀ ਲੜਕੀ ਜਿਸ ਦੀ ਉਮਰ 13 ਸਾਲ 4 ਮਹੀਨੇ ਹੈ, ਜਿਸ ਨੂੰ ਸੰਨੀ ਉਰਫ ਮੱਕ ਪੁੱਤਰ ਦਵਿੰਦਰ ਸਿੰਘ ਵਾਸੀ ਪਿੱਪਲ ਮੁਹੱਲਾ ਪੱਟੀ ਤੰਗ ਪ੍ਰੇਸ਼ਾਨ ਕਰਦਾ ਸੀ | 2 ਫਰਵਰੀ ਨੂੰ ਉਸ ਦੀ ਲੜਕੀ ਘਰੋਂ ਕਿਤਾਬ ਲੈਣ ਦਾ ਬਹਾਨਾ ਲਗਾ ਕੇ ਚਲੀ ਗਈ, ਜੋ ਕਿ ਘਰ ਵਾਪਿਸ ਨਹੀਂ ਪਰਤੀ | ਉਸ ਨੂੰ ਸ਼ੱਕ ਹੈ ਕਿ ਉਸ ਦੀ ਲ਼ੜਕੀ ਨੂੰ ਉਕਤ ਨੌਜਵਾਨ ਵਿਆਹ ਦਾ ਝਾਂਸਾ ਲਗਾ ਕੇ ਭਜਾ ਲੈ ਗਿਆ ਹੈ | ਜਾਂਚ ਅਧਿਕਾਰੀ ਏ.ਐੱਸ.ਆਈ. ਹਰਜਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਨੌਜਵਾਨ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਔਰਤ ਨਾਲ ਕੁੱਟਮਾਰ ਕਰਨ 'ਤੇ ਮਾਮਲਾ ਦਰਜ ਅਗਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਤਰਨ ਤਾਰਨ ਵਿਖੇ ਲਾਈਟ ਐਂਡ ਸਾਊਾਡ 'ਜੀਵੇ ਪੰਜਾਬ' ਅਤੇ ਸਾਲਾਨਾ ਦਿਵਸ ਮਨਾਇਆ <br...
Ad Position 24