10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਔਰਤ ਨਾਲ ਕੁੱਟਮਾਰ ਕਰਨ 'ਤੇ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 04-02-2026
ਤਰਨ ਤਾਰਨ, 3 ਫਰਵਰੀ (ਇਕਬਾਲ ਸਿੰਘ ਸੋਢੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਇਕ ਔਰਤ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿਚ ਇਕ ਔਰਤ ਸਮੇਤ ਇਕ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸਿਟੀ ਪੱਟੀ ਵਿਖੇ ਪ੍ਰਮਜੀਤ ਕੌਰ ਪਤਨੀ ਝਿਰਮਲ ਸਿੰਘ ਵਾਸੀ ਲੌਹੁਕਾ ਨੇ ਸ਼ਿਕਾਇਤ ਦਰਜ ਕਰਵਾਈ ਕਿ 9 ਜਨਵਰੀ ਨੂੰ ਉਸਦਾ ਪੋਤਰਾ ਅਭੀਜੀਤ ਸਿੰਘ ਆਪਣੇ ਘਰ ਦੀ ਛੱਤ 'ਤੇ ਬੈਠਾ ਸੀ ਤਾਂ ਇਕ ਪਤੰਗ ਦੀ ਡੋਰ ਕੱਟੀ ਹੋਈ ਆਈ ਅਤੇ ਉਸ ਦੇ ਪੋਤਰੇ ਨੇ ਪਤੰਗ ਫ਼ੜ ਲਈ, ਇੰਨੇ ਨੂੰ ਰਾਜੀ ਪਤਨੀ ਸਕੱਤਰ ਸਿੰਘ, ਸੁਖਬੀਰ ਸਿੰਘ ਪੁੱਤਰ ਸਕੱਤਰ ਸਿੰਘ ਵਾਸੀਅਨ ਲੌਹੁਕਾ ਗਾਲਾ ਕੱਢਦੇ ਹੋਏ ਮੇਨ ਗੇਟ ਰਾਹੀਂ ਅੰਦਰ ਦਾਖਲ ਹੋਏ ਅਤੇ ਪੌੜੀਆਂ ਰਾਹੀਂ ਛੱਤ ਉਪਰ ਚੜ ਗਏ ਜਿਥੇ ਉਨ੍ਹਾਂ ਨੇ ਉਸ ਨਾਲ ਕੁੱਟਮਾਰ ਕੀਤੀ | ਜਾਂਚ ਅਧਿਕਾਰੀ ਏ.ਐੱਸ.ਆਈ. ਅਮਰਜੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਰਾਜੀ ਅਤੇ ਸੁਖਬੀਰ ਸਿੰਘ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਬਿਕਰਮਜੀਤ ਮਜੀਠੀਆ ਦੀ ਰਿਹਾਈ ਨਾਲ ਅਕਾਲੀ ਵਰਕਰਾਂ ਦੇ ਹੌਸਲੇ ਬੁਲੰਦ ਹੋਏ-ਦਲਜੀਤ ਐਮਾ, ਚੇਅ. ਹਰਵੰਤ ਝਬਾਲ <br/> ਅਗਲੀ ਖ਼ਬਰ ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਭਜਾਇਆ, ਮਾਮਲਾ ਦਰਜ
Ad Position 24