ਝਬਾਲ, 3 ਫਰਵਰੀ (ਸੁਖਦੇਵ ਸਿੰਘ)-ਮਾਝੇ ਦੇ ਜਰਨੈਲ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵਲੋਂ ਜ਼ਮਾਨਤ ਮਿਲਣ 'ਤੇ ਖੁਸ਼ੀ ਜ਼ਾਹਰ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਐਮਾ, ਚੇਅਰਮੈਨ ਹਰਵੰਤ ਸਿੰਘ ਝਬਾਲ, ਮਨਜਿੰਦਰ ਸਿੰਘ ਐਮਾ, ਸ਼ਰਨਜੀਤ ਸਿੰਘ ਭੋਜੀਆਂ ਅਤੇ ਸੁਖਜਿੰਦਰ ਸਿੰਘ ਕਸੇਲ ਨੇ ਕਿਹਾ ਕਿ ਭਾਵੇਂ ਸੂਬਾ ਸਰਕਾਰ ਨੇ ਬਦਲਾਖੋਰੀ ਦੀ ਨੀਤੀ ਤਹਿਤ ਬਿਕਰਮਜੀਤ ਮਜੀਠੀਆ 'ਤੇ ਝੂਠੇ ਕੇਸ ਪਾ ਕੇ ਜੇਲ੍ਹ ਵਿਚ ਬੰਦ ਕੀਤਾ, ਪਰ ਸੁਪਰੀਮ ਕੋਰਟ ਨੇ ਜ਼ਮਾਨਤ ਮੰਨਜ਼ੂਰ ਕਰਕੇ ਇਨਸਾਫ਼ ਕੀਤਾ ਹੈ | ਉਨ੍ਹਾਂ ਕਿਹਾ ਕਿ ਬਿਕਰਮਜੀਤ ਮਜੀਠੀਆ ਨੇ ਹਮੇਸ਼ਾਂ ਹੀ ਪੰਜਾਬ ਦੇ ਹਿੱਤਾਂ ਦੀ ਗੱਲ ਕੀਤੀ ਹੈ ਅਤੇ ਸਰਕਾਰਾਂ ਦੇ ਜ਼ੁਲਮ ਖ਼ਿਲਾਫ਼ ਡੱਟ ਕੇ ਪਹਿਰਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਬਿਕਰਮਜੀਤ ਮਜੀਠੀਆ ਦੀ ਜ਼ਮਾਨਤ ਨਾਲ ਅਕਾਲੀ ਵਰਕਰਾਂ ਨੂੰ ਵੱਡਾ ਬਲ ਮਿਲਿਆ ਹੈ | ਉਨ੍ਹਾਂ ਕਿਹਾ ਕਿ ਮਜੀਠੀਆ ਦੀ ਜ਼ਮਾਨਤ ਨਾਲ ਵਿਰੋਧੀਆਂ ਦੀ ਰਾਤ ਦੀ ਨੀਂਦ ਉੱਡ ਗਈ ਹੈ | ਉਨ੍ਹਾਂ ਨੇ ਇਸ ਨੂੰ ਸ਼੍ਰੋਮਣੀ ਅਕਾਲੀ ਦਲ ਤੇ ਸੱਚਾਈ ਦੀ ਜਿੱਤ ਦੱਸਿਆ |