ਪੱਟੀ, 3 ਫਰਵਰੀ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਕਿਸਾਨ ਸੰਘਰਸ਼ ਕਮੇਟੀ ਕੋਟ ਬੁੱਢਾ ਪੰਜਾਬ ਵਲੋਂ ਫ਼ਸਲਾਂ ਦੇ ਖਰਾਬੇ ਨੂੰ ਲੈ ਕੇ ਐੱਸ.ਡੀ.ਐੱਮ. ਪੱਟੀ ਨੂੰ ਮੰਗ ਪੱਤਰ ਸੌਪਿਆ ਗਿਆ | ਕਿਸਾਨ ਜਥੇਬੰਦੀ ਦੇ ਵਿੱਤ ਸਕੱਤਰ ਸਾਹਿਬ ਸਿੰਘ ਸਭਰਾ ਤੇ ਸੂਬਾ ਆਗੂ ਸੁੱਚਾ ਸਿੰਘ ਲੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਆਮ ਆਦਮੀ ਪਾਰਟੀ ਵਲੋਂ 2022 ਦੀਆਂ ਚੋਣਾਂ ਦੌਰਾਨ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਗਿਰਦਾਵਰੀ ਹੋਣ ਤੋਂ ਪਹਿਲਾਂ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜਾ ਦਿੱਤਾ ਜਾਵੇਗਾ, ਪਰ ਬੜੇ ਅਫਸੋਸ ਦੀ ਗੱਲ ਹੈ ਕਿ ਅਜੇ ਤੱਕ ਕਿਸਾਨਾਂ ਨੂੰ ਉਨ੍ਹਾਂ ਦੀਆਂ ਖਰਾਬ ਹੋਈਆਂ ਫਸਲਾਂ ਦਾ ਮੁਆਵਜਾ ਨਹੀਂ ਮਿਲਿਆ | ਐੱਸ.ਡੀ.ਐੱਮ. ਪੱਟੀ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਇਕ ਮਹੀਨੇ ਦੇ ਅੰਦਰ-ਅੰਦਰ ਉਨ੍ਹਾਂ ਦੀਆਂ ਖਰਾਬ ਹੋਈਆਂ ਫਸਲਾਂ ਦਾ ਮੁਆਵਜਾ ਹਰ ਹਾਲਤ ਵਿਚ ਦਿੱਤਾ ਜਾਵੇਗਾ | ਇਸ ਮੌਕੇ 'ਤੇ ਜੁਗਰਾਜ ਸਿੰਘ, ਜਗਜੀਤ ਸਿੰਘ, ਗੁਰਮੁੱਖ ਸਿੰਘ, ਸਰਦੂਲ ਸਿੰਘ, ਸਕੱਤਰ ਸਿੰਘ, ਬਚਿੱਤਰ ਸਿੰਘ, ਕੁਲਬੀਰ ਸਿੰਘ, ਬੂਟਾ ਸਿੰਘ, ਕਾਰਜ ਸਿੰਘ, ਦਰਬਾਰਾ ਸਿੰਘ, ਗੁਰਲਾਲ ਸਿੰਘ, ਅਜਮੇਰ ਸਿੰਘ, ਯਾਦਵਿੰਦਰ ਸਿੰਘ, ਕੁਲਜੀਤ ਸਿੰਘ ਆਦਿ ਹਾਜਰ ਸਨ |