ਪੱਟੀ/ਹਰੀਕੇ ਪੱਤਣ, 3 ਫਰਵਰੀ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ, ਸੰਜੀਵ ਕੁੰਦਰਾ)- ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਅਤੇ ਮੁੱਖ ਖੇਤੀਬਾੜੀ ਅਫਸਰ ਤਰਨ ਤਾਰਨ ਡਾ. ਤੇਜਬੀਰ ਸਿੰਘ ਦੇ ਦਿਸ਼ਾ ਨਿਰਦੇਸ਼ ਹੇਠ ਨੈਸ਼ਨਲ ਮਿਸ਼ਨ ਆਫ ਐਡੀਬਲ ਆਇਲ ਸਕੀਮ ਅਧੀਨ ਪੱਟੀ ਅਤੇ ਪਿੰਡ ਬੂਹ ਹਵੇਲੀਆਂ ਵਿਖੇ ਦੋ ਰੋਜ਼ਾ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਇਸ ਮੌਕੇ ਬਲਾਕ ਖੇਤੀਬਾੜੀ ਅਫਸਰ ਪੱਟੀ ਡਾ. ਭੁਪਿੰਦਰ ਸਿੰਘ, ਪਰਮਿੰਦਰ ਕੌਰ ਏ.ਡੀ.ਓ., ਗੁਰਪ੍ਰੀਤ ਸਿੰਘ ਬੀ.ਟੀ.ਐੱਮ., ਹਰਮਨਦੀਪ ਕੌਰ ਏ.ਡੀ.ਓ., ਕਿ੍ਸ਼ੀ ਵਿਗਿਆਨ ਕੇਂਦਰ ਬੂਹ ਤੋਂ ਡਾ. ਨਵਜੋਤ ਸਿੰਘ ਬਰਾੜ, ਡਾ. ਸੁਰਿੰਦਰ ਸਿੰਘ ਰੰਧਾਵਾ, ਡਾ. ਸੁਖਜਿੰਦਰ ਸਿੰਘ ਨੇ ਦੋ ਰੋਜ਼ਾ ਤਕਨੀਕੀ ਸੈਸ਼ਨ ਦੌਰਾਨ ਇਸ ਦੀ ਸਫਲ ਕਾਸ਼ਤ, ਸ਼ਹਿਦ ਮੱਖੀ ਪਾਲਣ ਤੇ ਪਸ਼ੂਆਂ ਦੀ ਚੰਗੀ ਸਿਹਤ ਸੰਬੰਧੀ ਤਕਨੀਕੀ ਨੁਕਤੇ ਸਾਂਝੇ ਕਰਦਿਆਂ ਦੱਸਿਆ ਕਿ ਕਨੋਲਾ ਸਰੋਂ ਤੇਲ ਵਿਚ ਦੋ ਪ੍ਰਤੀਸ਼ਤ ਤੋਂ ਘੱਟ ਇਰੁਸਿਕ ਏਸਿਡ ਅਤੇ ਖਲ ਵਿਚ 30 ਮਾਈਕਰੋ ਮੂਲ ਪ੍ਰਤੀ ਗਰਾਮ ਤੋਂ ਘੱਟ ਗਲੂਕੋ ਸਿਨੋਲੇਟਸ ਹੁੰਦੇ ਹਨ | ਕੋਨੋਲਾ ਕਿਸਮਾਂ ਦੇ ਤੇਲ ਵਿਚ ਇਰੂਸਿਕ ਏਸਿਡ ਦੀ ਮਾਤਰਾ ਘੱਟ ਹੋਣ ਨਾਲ ਅÏਲਿਕ ਏਸਿਡ ਦੀ ਮਾਤਰਾ ਗੈਰ ਕਨੋਲਾ ਕਿਸਮਾਂ ਦੇ ਮੁਕਾਬਲੇ 60 ਤੋਂ 67 ਫ਼ੀਸਦੀ ਹੁੰਦੀ ਹੈ | ਇਸ ਲਈ ਕਨੋਲਾ ਕਿਸਮਾਂ ਦਾ ਤੇਲ ਮਨੁੱਖੀ ਸਿਹਤ ਲਈ ਅਤੇ ਖਲ ਪਸ਼ੂਆਂ ਦੀ ਖੁਰਾਕ ਲਈ ਬਹੁਤ ਵਧੀਆ ਹੁੰਦੇ ਹਨ | ਇਸ ਲਈ ਪੀ.ਏ.ਯੂ., ਵਲੋਂ ਕਨੌਲਾ ਲਈ ਸਿਫਾਰਸ਼ ਰਾਇਆ ਦੀ ਕਿਸਮ ਆਰ.ਐਲ.ਸੀ. 3, ਆਰ.ਸੀ.ਐਚ. 1 ਅਤੇ ਗੋਭੀ ਸਰੋਂ ਦੀਆਂ ਜੀ.ਐਸ.ਸੀ. 6, ਜੀ.ਐਸ.ਸੀ. 7, ਪੀ.ਜੀ.ਐਸ.ਐਚ. 1707 ਅਤੇ ਪੀ.ਜੀ.ਐਸ.ਐਚ. 2155 ਪ੍ਰਮਾਣਿਤ ਕਿਸਮਾਂ ਦੀ ਬਿਜਾਈ ਕਰਨ ਨਾਲ ਮਿਆਰੀ ਤੇਲ ਅਤੇ ਵਧੀਆ ਝਾੜ ਲਿਆ ਜਾ ਸਕਦਾ ਹੈ | ਇਸ ਮੌਕੇ ਕਿਸਾਨਾਂ ਨੂੰ ਨਦੀਨਾਂ ਦੀ ਰੋਕਥਾਮ, ਮਿੱਟੀ ਪਰਖ, ਸਰੋਂ ਅਤੇ ਕਣਕ ਦੀ ਫਸਲ ਵਿਚ ਸੰਭਾਵਿਤ ਕੀੜੇ ਮਕੌੜੇ ਅਤੇ ਬਿਮਾਰੀਆਂ ਦੀ ਰੋਕਥਾਮ ਅਤੇ ਮਹਿਕਮੇਂ ਵਲੋਂ ਦਿੱਤੀਆਂ ਜਾ ਰਹੀਆਂ ਸਹਾਇਤਾ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ | ਸੈਸ਼ਨ ਦੌਰਾਨ ਮਨਮੋਹਨ ਸਿੰਘ ਏ.ਈ.ਓ. ਨੇ ਸਟੇਜ ਸੰਚਾਲਨ ਦੀ ਭੂਮਿਕਾ ਬਾਖੂਬੀ ਨਿਭਾਈ | ਇਸ ਮੌਕੇ ਸੁਰਿੰਦਰ ਸਿੰਘ, ਪਰਮਜੀਤ ਸਿੰਘ, ਨਿਸ਼ਾਨ ਸਿੰਘ, ਹੀਰਾ ਸਿੰਘ, ਹਰਜੀਤ ਸਿੰਘ, ਪ੍ਰਤਾਪ ਸਿੰਘ, ਤਰਸੇਮ ਸਿੰਘ, ਸੁਖਚੈਨ ਸਿੰਘ, ਗੁਰਜਿੰਦਰ ਸਿੰਘ, ਸੂਬਾ ਸਿੰਘ, ਬਲਿਹਾਰ ਸਿੰਘ, ਗੁਰਜੰਟ ਸਿੰਘ, ਪਲਵਿੰਦਰ ਸਿੰਘ, ਪਰਗਟ ਸਿੰਘ, ਸੂਬਾ ਸਿੰਘ, ਨਿਸ਼ਾਨ ਸਿੰਘ, ਗੁਰਸਿਮਰਨ ਸਿੰਘ ਖੇਤੀ ਉਪ ਨਿਰੀਖਕ, ਗੁਰਲਾਲ ਸਿੰਘ, ਫੀਲਡ ਵਰਕਰ ਨੇ ਸਹਿਯੋਗ ਅਤੇ ਜਾਣਕਾਰੀ ਸਾਂਝੀ ਕੀਤੀ | ਇਸ ਦੌਰਾਨ ਜਾਣਕਾਰੀ ਸਾਂਝੀ ਕੀਤੀ ਗਈ ਕਿ ਤੇਲ ਬੀਜ ਫਸਲ ਹੇਠ ਰਕਬਾ ਲਿਆਉਣ ਨਾਲ ਜਿੱਥੇ ਘਰੇਲੂ ਲੋੜ ਪੂਰੀ ਹੋਵੇਗੀ, ਉਥੇ ਫ਼ਸਲਾਂ ਦੇ ਪਰ ਪਰਾਗਨ ਲਈ ਮਹੱਤਵਪੂਰਨ ਰੋਲ ਨਿਭਾਉਣ ਵਾਲੀ ਸ਼ਹਿਦ ਮੱਖੀ ਦਾ ਵੀ ਵਾਧਾ ਹੋਵੇਗਾ |