10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਮਜੀਠਿਆ ਨੂੰ ਜ਼ਮਾਨਤ ਮਿਲਣ 'ਤੇ ਸੀਨੀ. ਅਕਾਲੀ ਆਗੂਆਂ ਵਲੋਂ ਖੁਸ਼ੀ ਦਾ ਪ੍ਰਗਟਾਵਾ <br/>

Ad Position 21
No active advertisement
ਅਜੀਤ ਡੈਸਕ 04-02-2026
ਖੇਮਕਰਨ, 3 ਫਰਵਰੀ (ਰਾਕੇਸ਼ ਕੁਮਾਰ ਬਿੱਲਾ)-ਸ਼੍ਰੋਮਣੀ ਅਕਾਲੀ ਦਲ ਹਲਕਾ ਖੇਮਕਰਨ ਦੇ ਸੀਨੀਅਰ ਅਕਾਲੀ ਆਗੂਆਂ ਨਗਰ ਪੰਚਾਇਤ ਖੇਮਕਰਨ ਦੇ ਸਾਬਕਾ ਪ੍ਰਧਾਨ ਪ੍ਰਮਜੀਤ ਸਿੰਘ ਸੰਧੂ, ਸੀਨੀਅਰ ਆਗੂ ਇੰਦਰਜੀਤ ਸਿੰਘ ਅਲਗੋਂ, ਹਲਕਾ ਖੇਮਕਰਨ ਦੇ ਜ਼ੋਨ ਇੰਚਾਰਜ ਸਾਬਕਾ ਸਰਪੰਚ ਹਰਮੰਦਰ ਸਿੰਘ ਕਲਸ ਤੇ ਯੂਥ ਅਕਾਲੀ ਦਲ ਦੇ ਬਲਾਕ ਪ੍ਰਧਾਨ ਡਾ. ਰਾਜ ਸਿੰਘ ਭੁੱਲਰ ਨੇ ਇਕ ਸਾਂਝੇ ਬਿਆਨ 'ਚ ਅਕਾਲੀ ਦਲ ਦੇ ਹਰਮਨ ਪਿਆਰੇ ਆਗੂ ਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਕੱਲ੍ਹ ਮਿਲੀ ਜ਼ਮਾਨਤ 'ਤੇ ਖੁਸ਼ੀ ਦਾ ਇਜ਼ਹਾਰ ਕਰਦੇ ਹੋਏ ਕਿਹਾ ਕਿ ਨਿਧੜਕ ਤੇ ਬੇਬਾਕ ਆਗੂ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਕੇਸ ਵਿਚ ਸੁਪਰੀਮ ਕੋਰਟ ਵਲੋਂ ਮਿਲੀ ਜ਼ਮਾਨਤ ਸੱਚ ਦੀ ਜਿੱਤ, ਸਿਆਸੀ ਬਦਲੇ ਦੀ ਹਾਰ ਅਤੇ ਇਨਸਾਫ਼ ਦੀ ਵੱਡੀ ਜਿੱਤ ਹੈ ਤੇ ਹਰ ਇਨਸਾਫ ਪਸੰਦ ਵਿਅਕਤੀ ਦਾ ਕਾਨੂੰਨ 'ਚ ਵਿਸ਼ਵਾਸ਼ ਹੋਰ ਵਧਿਆ ਹੈ | ਉੁਨ੍ਹਾਂ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਰਾਜਸੀ ਬਦਲਾਖੋਰੀ ਦੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਨੇ ਆਖ਼ਰ ਤੱਕ ਪੂਰਾ ਜ਼ੋਰ ਲਾਇਆ ਕਿ ਮਜੀਠੀਆ ਨੂੰ ਜੇਲ੍ਹ ਵਿਚ ਹੀ ਰੱਖਿਆ ਜਾਵੇ | ਇਸ ਲਈ ਪੰਜਾਬ ਦੇ ਸਰਕਾਰੀ ਖ਼ਜ਼ਾਨੇ 'ਚੋਂ ਵੱਡੀਆਂ ਫੀਸਾਂ ਭਰਕੇ ਮਹਿੰਗੇ ਵਕੀਲਾਂ ਰਾਹੀਂ ਜ਼ਮਾਨਤ ਰੋਕਣ ਦੀ ਪੂਰੀ ਵਾਹ ਲਗਾਈ ਗਈ, ਪਰ ਹਕੀਕਤ ਇਹ ਹੈ ਕਿ ਸਰਕਾਰ ਕੋਲ ਕੋਈ ਵੀ ਪੱਕਾ ਤੇ ਠੋਸ ਸਬੂਤ ਮੌਜੂਦ ਨਹੀਂ ਸੀ, ਜਿਸ ਨਾਲ ਦੇਸ਼ ਦੀ ਸਰਵ ਉੱਚ ਅਦਾਲਤ ਦੇ ਜੱਜਾਂ ਨੂੰ ਪ੍ਰਭਾਵਿਤ ਕੀਤਾ ਜਾ ਸਕੇ | ਇਸੇ ਕਾਰਨ ਦੇਸ਼ ਦੀ ਸਭ ਤੋਂ ਵੱਡੀ ਅਦਾਲਤ ਨੇ ਇਨਸਾਫ਼ ਦੇ ਅਧਾਰ 'ਤੇ ਇਹ ਫ਼ੈਸਲਾ ਸੁਣਾਇਆ ਹੈ |

Ad Position 22
No active advertisement
ਪਿਛਲੀ ਖ਼ਬਰ ਭਗਵੰਤ ਮਾਨ ਸਰਕਾਰ ਨੰਬਰਦਾਰਾਂ ਦੇ ਮਾਣ ਭੱਤੇ 'ਚ ਵਾਧਾ ਕਰ ਕੇ ਚੋਣ ਗਰੰਟੀ ਪੂਰੀ ਕਰੇ-ਤਖ਼ਤੂਚੱਕ <br/> ਅਗਲੀ ਖ਼ਬਰ ਖਾਧ ਤੇਲ ਬੀਜ ਸੰਬੰਧੀ ਦੋ ਦਿਨਾਂ ਸਿਖਲਾਈ ਕੈਂਪ ਲਗਾਇਆ <br/>
Ad Position 24