16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਐਂਟੀ ਡਰੋਨ ਸਿਸਟਮ ਦੀ ਮਦਦ ਨਾਲ ਸਰਹੱਦ ਪਾਰੋਂ ਡਰੋਨ ਰਾਹੀਂ ਆਈ 4 ਕਿੱਲੋ ਹੈਰੋਇਨ ਅਤੇ ਡਰੋਨ ਬਰਾਮਦ <br/>

Ad Position 21
No active advertisement
ਸਰਹੱਦ ਪਾਰੋਂ ਡਰੋਨ ਰਾਹੀਂ ਬਰਾਮਦ ਹੈਰੋਇਨ ਸੰਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਅਤੇ ਬੀ.ਐੱਸ.ਐੱਫ ਦੇ ਜਵਾਨ | <br/> 05-02-2026
ਤਰਨ ਤਾਰਨ, 4 ਫਰਵਰੀ (ਹਰਿੰਦਰ ਸਿੰਘ)- ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕਾਂ ਵਿਰੁੱਧ ਕਾਰਵਾਈ ਲਈ ਤਾਇਨਾਤ ਐਂਟੀ ਡਰੋਨ ਸਿਸਟਮ ਦੀ ਸਹਾਇਤਾ ਨਾਲ ਸਰਹੱਦ ਪਾਰ ਤੋਂ ਆਏ ਹੈਰੋਇਨ ਲੈ ਕੇ ਆਏ ਡਰੋਨ ਨੂੰ ਬੇਅਸਰ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਤਰਨ ਤਾਰਨ ਪੁਲਿਸ ਵਲੋਂ ਸੀਮਾ ਸੁਰੱਖਿਆ ਬਲ ਨਾਲ ਸਾਂਝੇ ਆਪ੍ਰੇਸ਼ਨ ਤਹਿਤ ਸਰਹੱਦੀ ਚੌਂਕੀ (ਬੀ.ਓ.ਪੀ.) ਕਾਲੀਆਂ ਨੇੜੇ ਦੇ ਖੇਤਾਂ ਤੋਂ 3.924 ਕਿਲੋ ਹੈਰੋਇਨ ਅਤੇ ਇਕ ਡਰੋਨ ਬਰਾਮਦ ਕੀਤਾ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ 'ਬਾਜ਼ ਅੱਖ' ਐਂਟੀ-ਡਰੋਨ ਸਿਸਟਮ ਨੇ ਸਰਹੱਦੀ ਚੌਂਕੀ (ਬੀ.ਓ.ਪੀ.) ਕਾਲੀਆਂ ਨੇੜੇ ਡਰੋਨ ਦੀਆਂ ਗਤੀਵਿਧੀਆਂ ਦਾ ਪਤਾ ਲਗਾਇਆ ਸੀ | ਜਿਸ ਤਹਿਤ ਤੇਜ਼ੀ ਨਾਲ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਤੁਰੰਤ ਬੀ.ਐੈੱਸ.ਐੱਫ. ਨੂੰ ਸੂਚਿਤ ਕੀਤਾ ਅਤੇ ਸਾਂਝੇ ਤੌਰ 'ਤੇ ਤਲਾਸ਼ੀ ਅਭਿਆਨ ਚਲਾਇਆ, ਜਿਸ ਨਾਲ ਹੈਰੋਇਨ ਦੀ ਖੇਪ ਨਾਲ ਭਰੇ ਡਰੋਨ ਨੂੰ ਬੇਅਸਰ ਕੀਤਾ ਗਿਆ, ਜੋ ਬਾਅਦ ਵਿਚ ਖੇਤਾਂ ਤੋਂ ਬਰਾਮਦ ਕੀਤਾ ਗਿਆ | ਐਸ.ਐਸ.ਪੀ. ਨੇ ਕਿਹਾ ਕਿ ਜਿਨ੍ਹਾਂ ਵਲੋਂ ਇਹ ਹੈਰੋਇਨ ਦੀ ਖੇਪ ਪ੍ਰਾਪਤ ਕੀਤੀ ਜਾਣੀ ਸੀ, ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ ਹੈ | ਉਨ੍ਹਾਂ ਕਿਹਾ ਕਿ ਇਸ ਸੰਬੰਧੀ ਪੁਲਿਸ ਥਾਣਾ ਵਲਟੋਹਾ ਵਿਚ ਐੱਨ.ਡੀ.ਪੀ.ਐੱਸ. ਐਕਟ ਅਤੇ ਹੋਰਨਾਂ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ | ਉਨ੍ਹਾਂ ਕਿਹਾ ਕਿ ਪਾਕਿਸਤਾਨ ਸਥਿਤ ਤਸਕਰਾਂ ਵਲੋਂ ਸਰਹੱਦ ਪਾਰੋਂ ਖੇਪ ਭੇਜਣ ਲਈ ਕੀਤੀ ਗਈ ਸੀ, ਜੋ ਉੱਨਤ ਤਕਨਾਲੋਜੀ ਰਾਹੀਂ ਸਰਹੱਦ ਪਾਰੋਂ ਤਸਕਰੀ ਦੀਆਂ ਕੋਸ਼ਿਸ਼ਾਂ ਵੱਲ ਇਸ਼ਾਰਾ ਕਰਦਾ ਹੈ | ਉਨ੍ਹਾਂ ਕਿਹਾ ਕਿ ਕਿਹਾ ਕਿ ਸਰਹੱਦ ਪਾਰ ਦੇ ਹੈਂਡਲਰਾਂ ਦੀ ਪਛਾਣ ਕਰਨ, ਸਪਲਾਈ ਰੂਟਾਂ ਦਾ ਪਤਾ ਲਗਾਉਣ ਅਤੇ ਪੂਰੇ ਨੈੱਟਵਰਕ ਨੂੰ ਤਬਾਹ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਮਜੀਠੀਆ ਨੇ ਹਮੇਸ਼ਾ ਪੰਜਾਬ ਅਤੇ ਪੰਜਾਬੀਅਤ ਦੇ ਹੱਕਾਂ ਲਈ ਲੜਾਈ ਲੜੀ <br/> ਅਗਲੀ ਖ਼ਬਰ ਸਾਬਕਾ ਸੈਨਿਕਾਂ ਵਲੋਂ ਅੱਜ ਆਪਣੀਆਂ ਮੰਗਾਂ ਸੰਬੰਧੀ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਜਾਣ...
Ad Position 24