ਝਬਾਲ, 4 ਫਰਵਰੀ (ਸੁਖਦੇਵ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵਲੋਂ ਰਾਹਤ ਮਿਲਣ 'ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਸਾਬਕਾ ਸਕੱਤਰ ਤੇ ਸੀਨੀਅਰ ਅਕਾਲੀ ਆਗੂ ਪਰਮਜੀਤ ਸਿੰਘ ਮੁੰਡਾਪਿੰਡ ਨੇ ਕਿਹਾ ਕਿ ਬਿਕਰਮ ਮਜੀਠੀਆਂ ਨੇ ਹਮੇਸ਼ਾਂ ਪੰਜਾਬ ਅਤੇ ਪੰਜਾਬੀਆਂ ਦੇ ਹੱਕਾਂ ਦੀ ਲੜਾਈ ਲੜੀ ਹੈ | ਉਨਾਂ ਕਿਹਾ ਕਿ 'ਆਪ' ਸਰਕਾਰ ਵਲੋਂ ਰਾਜਨੀਤੀ ਬਦਲਾਖੋਰੀ ਤਹਿਤ ਬਿਕਰਮ ਮਜੀਠੀਆ ਨੂੰ ਝੂਠੇ ਕੇਸਾਂ ਵਿਚ ਫ਼ਸਾਇਆ ਗਿਆ ਸੀ, ਪਰ ਅਦਾਲਤ ਦੇ ਫੈਸਲੇ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਸੱਚ ਨੂੰ ਕਦੇ ਦਬਾਇਆ ਨਹੀਂ ਜਾ ਸਕਦਾ | ਉਨ੍ਹਾਂ ਕਿਹਾ ਕਿ ਮਜੀਠੀਆ ਦੀ ਰਿਹਾਈ ਨਾਲ ਪੰਜਾਬ ਭਰ ਦੇ ਅਕਾਲੀ ਆਗੂ ਵਰਕਰਾਂ ਦੇ ਹੌਸਲੇ ਬੁਲੰਦ ਹੋਏ ਹਨ | ਉਨ੍ਹਾਂ ਕਿਹਾ ਕਿ ਲੋਕ 'ਆਪ' ਸਰਕਾਰ ਦੀਆਂ ਨੀਤੀਆਂ ਤੋਂ ਭਲੀ ਭਾਂਤ ਜਾਣੂ ਹੋ ਚੁੱਕੇ ਹਨ, ਜਿਸ ਦਾ ਜਵਾਬ ਉਹ 2027 ਦੀਆਂ ਆ ਰਹੀਆਂ ਚੋਣਾਂ ਵਿਚ ਦੇਣਗੇ |