16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

37ਵਾਂ ਸਾਲਾਨਾ ਸਮਾਗਮ ਅਤੇ ਕੋਠੇ ਦਾ ਮੇਲਾ ਭੱਲਕੇ

Ad Position 21
No active advertisement
ਅਜੀਤ ਡੈਸਕ 05-02-2026
ਤਰਨ ਤਾਰਨ, 4 ਫਰਵਰੀ (ਇਕਬਾਲ ਸਿੰਘ ਸੋਢੀ)-ਗੁਰਦੁਆਰਾ ਗੁਰੂ ਕਾ ਖੂਹ ਤਰਨ ਤਾਰਨ ਵਿਖੇ 37ਵਾਂ ਸਾਲਾਨਾ ਸਮਾਗਾਮ ਅਤੇ ਕੋਠੇ ਦਾ ਮੇਲਾ 6 ਫਰਵਰੀ ਵਿਖੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਹਰਜਿੰਦਰ ਸਿੰਘ ਮੈਨੇਜਰ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੇ ਸਹਿਯੋਗ ਵਲੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | 4 ਫਰਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਆਰੰਭ ਕਰਵਾਏ ਜਾਣਗੇ ਜਿਨ੍ਹਾਂ ਦਾ ਭੋਗ 6 ਫਰਵਰੀ ਨੂੰ ਸਵੇਰੇ ਸਾਢੇ 8 ਵਜੇ ਪਾਏ ਜਾਣਗੇ | ਮੇਲੇ ਦੌਰਾਨ ਮਹਾਨ ਕੀਰਤਨ ਦਰਬਾਰ ਕਰਵਾਇਆ ਜਾਵੇਗਾ ਜਿਸ ਦੌਰਾਨ ਸ੍ਰੀ ਗੁਰੂ ਅਰਜਨ ਦੇਵ ਜੀ ਕੀਰਤਨੀ ਜਥਾ ਬੀਬੀਆਂ ਗੁਰੂ ਕਾ ਖੂਹ ਤਰਨ ਤਾਰਨ, ਮਾਤਾ ਗੰਗਾ ਕੀਰਤਨੀ ਜਥਾ ਬੀਬੀਆਂ, ਬਾਬਾ ਬੁੱਢਾ ਜੀ ਕੀਰਤਨੀ ਜਥਾ ਬੀਬੀਆਂ, ਭਾਈ ਗੁਰਵੇਲ ਸਿੰਘ ਜੀ ਕਵੀਸ਼ਰੀ ਜਥਾ, ਭਾਈ ਗੁਰਪਾਲ ਸਿੰਘ ਹਜੂਰੀ ਰਾਗੀ ਤਰਨ ਤਾਰਨ, ਭਾਈ ਰਣਜੀਤ ਸਿੰਘ ਗ੍ਰੰਥ ਗੁਰਦੁਆਰਾ ਸਾਹਿਬ ਗੁਰੂ ਕਾ ਖੂਹ ਤਰਨ ਤਾਰਨ, ਕਥਾਵਾਚਕ ਭਾਈ ਜਸਵੰਤ ਸਿੰਘ ਦਰਬਾਰ ਸਾਹਿਬ, ਗਿਆਨੀ ਸਤਪਾਲ ਸਿੰਘ ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਕਥਾ-ਕੀਰਤਨ ਕਰਕੇ ਆਈ ਹੋਈ ਸੰਗਤਾਂ ਨੂੰ ਗੁਰੂ ਜਸ ਸੁਣਾ ਕੇ ਨਿਹਾਲ ਕੀਤਾ | ਇਸ ਮੌਕੇ ਵਿਸ਼ੇਸ਼ ਸਹਿਯੋਗ ਸ੍ਰੀ ਗੁਰੂ ਰਾਮਦਾਸ ਨੌਜਵਾਨ ਸੇਵਕ ਸਭਾ ਵਲੋਂ ਦਿੱਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰ ਐਂਡ ਮੁਲਾਜ਼ਮ ਫਰੰਟ ਪੰਜਾਬ ਵਲੋਂ ਆਉਣ ਵਾਲੇ ਸੰਘਰਸ਼ਾਂ ਵਿਚ ਵਧ ਚੜ੍ਹ ਕੇ ਸ਼ਾਮਿਲ ਹੋਵੇਗਾ-ਬਲਦੇਵ ਸਿੰਘ ਕੱਲਾ... ਅਗਲੀ ਖ਼ਬਰ ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ 6 ਵਿਅਕਤੀ ਗਿ੍ਫ਼ਤਾਰ-ਐੱਸ.ਐੱਸ.ਪੀ. ਸੁਰਿੰਦਰ ਲਾਂਬਾ <br/>
Ad Position 24