16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਪੈਨਸ਼ਨਰ ਐਂਡ ਮੁਲਾਜ਼ਮ ਫਰੰਟ ਪੰਜਾਬ ਵਲੋਂ ਆਉਣ ਵਾਲੇ ਸੰਘਰਸ਼ਾਂ ਵਿਚ ਵਧ ਚੜ੍ਹ ਕੇ ਸ਼ਾਮਿਲ ਹੋਵੇਗਾ-ਬਲਦੇਵ ਸਿੰਘ ਕੱਲਾ <br/>

Ad Position 21
No active advertisement
ਪੈਨਸ਼ਨਰ ਐਂਡ ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸੀਏਸ਼ਨ ਦੀ ਹੋਈ ਮੀਟਿੰਗ ਮੌਕੇ ਜਾਣਕਾਰੀ ਦਿੰਦੇ ਹੋਏ ਆਗੂ | <br/> 05-02-2026
ਤਰਨ ਤਾਰਨ, 4 ਫਰਵਰੀ (ਇਕਬਾਲ ਸਿੰਘ ਸੋਢੀ)-ਪੈਨਸ਼ਨਰ ਐਂਡ ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਤਰਨ ਤਾਰਨ ਦੀ ਮਹੀਨਾਵਾਰੀ ਮੀਟਿੰਗ ਗਾਂਧੀ ਪਾਰਕ ਤਰਨ ਤਾਰਨ ਵਿਖੇ ਪ੍ਰਧਾਨ ਬਲਦੇਵ ਸਿੰਘ ਕੱਲਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਜ਼ਿਲ੍ਹਾ ਸਕੱਤਰ ਸਤਪਾਲ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਪੈਨਸ਼ਨਰ ਵਰਗ ਦੀਆਂ ਮੰਗਾਂ ਨਾ ਮੰਨ ਕੇ ਉਨ੍ਹਾਂ ਨਾਲ ਖਿਲਵਾੜ ਕਰ ਰਹੀ ਹੈ | ਪੈਨਸ਼ਨਰ ਵਰਗ ਵਿਚ ਬੇਹੱਦ ਨਾਰਾਜ਼ਗੀ ਅਤੇ ਗੁੱਸਾ ਪਾਇਆ ਜਾ ਰਿਹਾ ਹੈ | ਪੰਜਾਬ ਸਰਕਾਰ 2.59 ਦਾ ਫੈਕਟਰ ਮੰਨ ਕੇ ਵੀ ਲਾਗੂ ਨਹੀਂ ਕਰ ਰਹੀ, 16 ਫ਼ੀਸਦੀ ਡੀ.ਏ. ਕੇਂਦਰ ਨਾਲੋਂ ਘੱਟ ਦੇ ਰਹੀ ਹੈ, ਕੈਸ਼ਲੈਸ ਸਕੀਮ ਵੀ ਅਧੂਰੀ ਹੈ | ਸ਼ਿੰਗਾਰਾ ਸਿੰਘ ਘੜਕਾ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀ ਕਰੜੀ ਆਲੋਚਨਾ ਕੀਤੀ ਸੂਬਾ ਕਮੇਟੀ ਮੈਂਬਰ ਜਗਤਾਰ ਸਿੰਘ ਆਸਲ ਨੇ ਕਿਹਾ ਕਿ ਭਾਰਤ ਸਰਕਾਰ ਅਮਰੀਕਾ ਦੀ ਕਠਪੁਤਲੀ ਬਣ ਚੁੱਕੀ ਹੈ, ਜਿਸ ਦਾ ਸਬੂਤ ਅਮਰੀਕਾ ਨਾਲ ਵਪਾਰ ਸਮਝੌਤਾ ਹੈ | ਇਸ ਵਪਾਰ ਸਮਝੌਤੇ ਨਾਲ ਦੇਸ਼ ਭਰ ਦੇ ਕਿਸਾਨ ਅਤੇ ਮਜ਼ਦੂਰ ਬਰਬਾਦ ਹੋ ਜਾਣਗੇ | ਇਹ ਸਮਝੌਤਾ ਅਮਰੀਕਾ ਦੀਆਂ ਸ਼ਰਤਾਂ 'ਤੇ ਕੀਤਾ ਗਿਆ ਹੈ ਭਾਰਤ ਦੇ ਉਤਪਾਦਾਂ ਤੇ 18 ਫ਼ੀਸਦੀ ਟੈਰਫ ਲੱਗੇਗਾ ਅਤੇ ਅਮਰੀਕੀ ਉਤਪਾਦਾਂ ਤੇ 0 ਫ਼ੀਸਦੀ ਟੈਰਫ ਹੈ, ਜਿਸ ਨਾਲ ਅਮਰੀਕਾ ਹੋਰ ਅਮੀਰ ਅਤੇ ਭਾਰਤ ਹੋਰ ਗਰੀਬ ਅਤੇ ਕਰਜਦਾਰ ਹੋ ਜਾਵੇਗਾ | ਦਲਬੀਰ ਸਿੰਘ ਚੋਹਲਾ ਸਾਹਿਬ ਅਤੇ ਕਸ਼ਮੀਰ ਸਿੰਘ ਪਿ੍ੰਸੀਪਲ ਨੇ ਮੋਦੀ ਸਰਕਾਰ ਦੀਆਂ ਨੀਤੀਆਂ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ | ਬਖਸ਼ੀਸ਼ ਸਿੰਘ ਜਵੰਧਾ ਨੇ ਜਥੇਬੰਦੀ ਨੂੰ ਹੋਰ ਮਜਬੂਤ ਕਰਨ ਦਾ ਸੱਦਾ ਦਿੱਤਾ ਅਤੇ ਆਉਣ ਵਾਲੇ ਸਮੇਂ ਲਈ ਜਥੇਬੰਦੀ ਨੂੰ ਸੰਘਰਸ਼ਾਂ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ | ਮੀਟਿੰਗ ਨੂੰ ਧਰਮ ਸਿੰਘ ਪੱਟੀ, ਓਮ ਪ੍ਰਕਾਸ਼, ਦਵਿੰਦਰ ਸਿੰਘ, ਓਾਕਾਰ ਸਿੰਘ, ਸ਼ਕਤੀ ਕੁਮਾਰ ਸ਼ਰਮਾ, ਸੁਖਦੇਵ ਸਿੰਘ ਮਰਹਾਣਾ, ਨਾਜਰ ਸਿੰਘ ਕੱਲਾ, ਮਨਜੀਤ ਸਿੰਘ ਸੰਧਾਂਵਾਲੀਆ, ਦਲਬੀਰ ਸਿੰਘ ਦਿਓਲ, ਅਸ਼ਵਨੀ ਕੁਮਾਰ ਨੇ ਸੰਬੋਧਨ ਕੀਤਾ | ਚੇਅਰਮੈਨ ਗੁਰਦੇਵ ਸਿੰਘ ਸੰਧੂ ਨੇ ਇਕ ਮਤੇ ਰਾਹੀਂ ਕੇਂਦਰ ਦੇ ਲੋਕ ਵਿਰੋਧੀ ਬਜਟ ਦੀ ਆਲੋਚਨਾ ਕੀਤੀ ਅੰਤ ਤੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਕੱਲਾ ਨੇ ਸਖ਼ਤ ਸ਼ਬਦਾਂ ਵਿਚ ਆਲੋਚਨਾ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਅਮਨ ਕਾਨੂੰਨ ਦੀ ਤਰਸਯੋਗ ਹਾਲਤ 'ਤੇ ਕੋਈ ਸੁਧਾਰ ਨਹੀਂ ਕਰ ਰਹੀ | ਪੰਜਾਬ ਵਿਚ ਹਰ ਵਰਗ ਸਰਕਾਰ ਤੋਂ ਦੁਖੀ ਹੈ, ਪੰਜਾਬ ਸਰਕਾਰ ਕੇਂਦਰ ਦੇ ਇਸ਼ਾਰਿਆਂ 'ਤੇ ਕੰਮ ਕਰ ਰਹੀ ਹੈ | ਪੈਨਸ਼ਨਰ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲਗਾਤਾਰ ਵਿਸਾਰਿਆ ਜਾ ਰਿਹਾ ਹੈ, ਕੋਈ ਵੀ ਮੰਗ ਪੂਰੀ ਨਹੀਂ ਕੀਤੀ ਜਾ ਰਹੀ | ਇਸ ਮੌਕੇ ਕਸ਼ਮੀਰ ਸਿੰਘ, ਨਿਰਮਲ ਸਿੰਘ ਬੁਰਜ, ਬਲਵਿੰਦਰ ਸਿੰਘ, ਪ੍ਰਗਟ ਸਿੰਘ, ਮੰਗਲ ਸਿੰਘ ਸਰਹਾਲੀ, ਬਿਕਰਮਜੀਤ ਸਿੰਘ, ਭੁਪਿੰਦਰ ਸਿੰਘ, ਬਲਬੀਰ ਸਿੰਘ, ਹਰਜੀਤ ਸਿੰਘ, ਅਵਤਾਰ ਸਿੰਘ, ਗੁਰਮੇਲ ਸਿੰਘ ਚੋਹਲਾ ਸਾਹਿਬ, ਜਗਤਾਰ ਸਿੰਘ ਚੰਬਾ, ਅਮਰਜੀਤ ਸਿੰਘ, ਹਰਬੰਸ ਸਿੰਘ, ਸੁੱਖਾ ਸਿੰਘ, ਤਰਸੇਮ ਸਿੰਘ, ਸੁਖਦੇਵ ਸਿੰਘ, ਗਿਆਨ ਸਿੰਘ, ਬਚਿੱਤਰ ਸਿੰਘ, ਬਲਦੇਵ ਸਿੰਘ ਤਰਨ ਤਾਰਨ, ਜਸਵਿੰਦਰ ਸਿੰਘ, ਮਨਜੀਤ ਸਿੰਘ ਸਭਰਾ, ਜਸਵੰਤ ਸਿੰਘ, ਅਮਰੀਕ ਸਿੰਘ, ਸੰਤੋਖ ਸਿੰਘ, ਗੁਰਬਚਨ ਸਿੰਘ, ਗੁਰਦੀਪ ਸਿੰਘ, ਪਟਵਾਰੀ ਸਤਨਾਮ ਸਿੰਘ ਸੰਧੂ, ਸ਼ਸ਼ੀ ਬਾਲਾ, ਰਾਜ ਸਿੰਘ, ਰਜਿੰਦਰ ਸਿੰਘ ਕੱਲਾ ਹਾਜ਼ਰ ਸਨ | ਮੀਟਿੰਗ ਦੇ ਅਖੀਰ ਵਿਚ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਕੱਲਾ ਨੇ ਆਏ ਹੋਏ ਸਾਥੀਆਂ ਦਾ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਖਡੂਰ ਸਾਹਿਬ ਹਲਕੇ 'ਚ ਦਹਿਸ਼ਤ ਦਾ ਰਾਜ, ਫਤਿਆਬਾਦ 'ਚ ਦੁਕਾਨਦਾਰ 'ਤੇ ਹਮਲੇ ਦੀ ਬ੍ਰਹਮਪੁਰਾ ਵਲੋਂ ਨਿੰਦਾ <br/> ਅਗਲੀ ਖ਼ਬਰ 37ਵਾਂ ਸਾਲਾਨਾ ਸਮਾਗਮ ਅਤੇ ਕੋਠੇ ਦਾ ਮੇਲਾ ਭੱਲਕੇ
Ad Position 24