16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਖਡੂਰ ਸਾਹਿਬ ਹਲਕੇ 'ਚ ਦਹਿਸ਼ਤ ਦਾ ਰਾਜ, ਫਤਿਆਬਾਦ 'ਚ ਦੁਕਾਨਦਾਰ 'ਤੇ ਹਮਲੇ ਦੀ ਬ੍ਰਹਮਪੁਰਾ ਵਲੋਂ ਨਿੰਦਾ <br/>

Ad Position 21
No active advertisement
ਰਵਿੰਦਰ ਸਿੰਘ ਬ੍ਰਹਮਪੁਰਾ <br/> 05-02-2026
ਫਤਿਆਬਾਦ, 4 ਫਰਵਰੀ (ਹਰਵਿੰਦਰ ਸਿੰਘ ਧੂੰਦਾ)-ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਕਸਬਾ ਫਤਿਆਬਾਦ ਵਿਚ ਮਸ਼ਹੂਰ ਕੱਪੜਿਆਂ ਦੀ ਦੁਕਾਨ 'ਭਾਪਾ ਜੀ ਦੀ ਹੱਟੀ' 'ਤੇ ਬੀਤੀ ਸ਼ਾਮ ਹੋਇਆ ਹਮਲਾ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣਾਉਂਦਾ ਹੋਇਆ ਪੰਜਾਬ ਦੀ ਕਾਨੂੰਨ-ਵਿਵਸਥਾ ਦੀ ਹਕੀਕਤ ਬੇਨਕਾਬ ਕਰ ਗਿਆ ਹੈ | ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦੇ ਹੋਏ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਸਰਕਾਰ ਅਤੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ 'ਤੇ ਗੰਭੀਰ ਸਵਾਲ ਖੜੇ ਕੀਤੇ ਹਨ | ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਫਤਿਆਬਾਦ ਵਿਚ ਇਹ ਕੋਈ ਪਹਿਲੀ ਘਟਨਾ ਨਹੀਂ ਹੈ | ਇਸ ਤੋਂ ਪਹਿਲਾਂ ਵੀ ਇਕ ਖੇਤੀ ਸਟੋਰ 'ਤੇ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਚਲਾਈਆਂ ਗਈਆਂ ਸਨ | ਹੁਣ ਦੁਬਾਰਾ ਇਕ ਦੁਕਾਨਦਾਰ ਨੂੰ ਨਿਸ਼ਾਨਾ ਬਣਾਉਣਾ ਇਹ ਸਾਬਤ ਕਰਦਾ ਹੈ ਕਿ ਅਪਰਾਧੀਆਂ ਨੂੰ ਕਾਨੂੰਨ ਦਾ ਕੋਈ ਡਰ ਨਹੀਂ ਰਹਿ ਗਿਆ | ਉਨ੍ਹਾਂ ਦੱਸਿਆ ਕਿ ਇਲਾਕੇ ਦੇ ਕਈ ਦੁਕਾਨਦਾਰਾਂ ਨੂੰ ਲੰਮੇ ਸਮੇਂ ਤੋਂ ਫਿਰੌਤੀ ਦੀਆਂ ਧਮਕੀਆਂ ਮਿਲਦੀਆਂ ਆ ਰਹੀਆਂ ਹਨ, ਪਰ ਅਫ਼ਸੋਸ ਹੈ ਕਿ ਪ੍ਰਸ਼ਾਸਨ ਵਲੋਂ ਅਜੇ ਤੱਕ ਇਸ ਗੰਭੀਰ ਮਸਲੇ ਦਾ ਕੋਈ ਠੋਸ ਹੱਲ ਨਹੀਂ ਕੱਢਿਆ ਗਿਆ | ਗ਼ੈਰ-ਕਾਨੂੰਨੀ ਅਸਲਾ ਖੁੱਲ੍ਹੇਆਮ ਅਪਰਾਧੀਆਂ ਦੇ ਹੱਥਾਂ ਵਿਚ ਹੈ ਅਤੇ ਫਿਰੌਤੀ ਮੰਗਣ ਵਾਲੇ ਬੇਖ਼ੌਫ਼ ਹੋ ਕੇ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ | ਸਾਬਕਾ ਵਿਧਾਇਕ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਾਅਵਿਆਂ 'ਤੇ ਤਿੱਖਾ ਤੰਜ ਕਰਦੇ ਹੋਏ ਕਿਹਾ ਕਿ ਸਰਕਾਰ ਵਲੋਂ ਲਗਾਤਾਰ ਇਹ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਪੰਜਾਬ ਦੀ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਤੰਦਰੁਸਤ ਹੈ, ਪਰ ਫਤਿਆਬਾਦ ਵਰਗੀਆਂ ਘਟਨਾਵਾਂ ਜ਼ਮੀਨੀ ਹਕੀਕਤ ਨੂੰ ਬਿਲਕੁਲ ਉਲਟ ਸਾਬਤ ਕਰ ਰਹੀਆਂ ਹਨ | ਰਵਿੰਦਰ ਸਿੰਘ ਬ੍ਰਹਮਪੁਰਾ ਨੇ ਐੱਸ.ਐੱਸ.ਪੀ. ਤਰਨ ਤਾਰਨ ਨੂੰ ਅਪੀਲ ਕਰਦਿਆਂ ਮੰਗ ਕੀਤੀ ਕਿ ਹਮਲਾਵਰਾਂ ਨੂੰ ਤੁਰੰਤ ਗਿ੍ਫ਼ਤਾਰ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ, ਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਿਚ ਪੁਲਿਸ ਪੈਟਰੋਲਿੰਗ ਵਧਾਈ ਜਾਵੇ ਅਤੇ ਫਤਿਆਬਾਦ ਦੇ ਦੁਕਾਨਦਾਰਾਂ ਸਮੇਤ ਆਮ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਪੂਰੀ ਤਰ੍ਹਾਂ ਯਕੀਨੀ ਬਣਾਈ ਜਾਵੇ |

Ad Position 22
No active advertisement
ਪਿਛਲੀ ਖ਼ਬਰ ਲੋਕ ਲਹਿਰ ਪਾਰਟੀ ਨੇ ਲੁੱਟਾਂ-ਖੋਹਾਂ ਚੋਰੀਆਂ ਰੋਕਣ ਲਈ ਏ.ਡੀ.ਸੀ. ਨੂੰ ਮੰਗ ਪੱਤਰ ਦਿੱਤਾ <br/> ਅਗਲੀ ਖ਼ਬਰ ਪੈਨਸ਼ਨਰ ਐਂਡ ਮੁਲਾਜ਼ਮ ਫਰੰਟ ਪੰਜਾਬ ਵਲੋਂ ਆਉਣ ਵਾਲੇ ਸੰਘਰਸ਼ਾਂ ਵਿਚ ਵਧ ਚੜ੍ਹ ਕੇ ਸ਼ਾਮਿਲ ਹੋਵੇਗਾ-ਬਲਦੇਵ ਸਿੰਘ ਕੱਲਾ...
Ad Position 24