ਚੌਕ ਮਹਿਤਾ, 4 ਫਰਵਰੀ (ਜਗਦੀਸ਼ ਸਿੰਘ ਬਮਰਾਹ)-ਸਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਅਤੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਅਤੇ ਪਵਿੱਤਰ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪਿੰਡ ਸਦਾ ਰੰਗ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਦਮਦਮੀ ਟਕਸਾਲ ਤੋਂ ਵਰੋਸਾਏ ਹੋਏ ਮਾਸਟਰ ਜਸਵੰਤ ਸਿੰਘ ਅਤੇ ਉਨ੍ਹਾਂ ਦੇ ਨਿਸ਼ਕਾਮ ਕੀਰਤਨੀ ਜਥੇ ਵਲੋਂ ਰਾਤਰੀ ਦੀਵਾਨ ਸਜਾਏ ਗਏ | ਜਥੇ ਦੇ ਸਾਰੇ ਹੀ ਮੈਂਬਰ ਸਾਹਿਬਾਨ ਨੇ ਆਪਣੇ ਆਪਣੇ ਸਮੇਂ ਵਿਚ ਗੁਰਬਾਣੀ ਦੇ ਮਨੋਹਰ ਕੀਰਤਨ ਦਾ ਗਾਇਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਗਿਆਨੀ ਜਸਵੰਤ ਸਿੰਘ ਨੇ ਕਥਾ ਵਿਚਾਰ ਕਰਦਿਆਂ ਸੰਗਤਾਂ ਨੂੰ ਗੁਰੂ ਘਰ ਨਾਲ ਜੁੜਨ, ਬੱਚਿਆਂ ਨੂੰ ਪੰਜਾਬੀ ਪੜ੍ਹਾਉਣ ਅਤੇ ਅੰਮਿ੍ਤ ਛਕਾਉਣ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਰਾਤਰੀ ਸਮਾਗਮ ਵਿਚ ਗ੍ਰੰਥੀ ਭਾਈ ਸੁਖਵਿੰਦਰ ਸਿੰਘ, ਮਾ: ਸੁਖਵਿੰਦਰ ਸਿੰਘ ਧਾਲੀਵਾਲ, ਨਿਰਮਲ ਸਿੰਘ ਲਾਡੀ, ਸਤਨਾਮ ਸਿੰਘ ਧਾਲੀਵਾਲ, ਗਿਆਨੀ ਨਰਿੰਦਰ ਸਿੰਘ ਮਡਿਆਲਾ, ਜਥੇ. ਸੁਖਪ੍ਰੀਤ ਸਿੰਘ, ਭਾਈ ਰਣਜੋਧ ਸਿੰਘ, ਭਾਈ ਹੀਰਾ ਸਿੰਘ, ਭਾਈ ਗੁਰਮਹਾ ਪਵਿੱਤਰ ਸਿੰਘ, ਬੀਬੀ ਹਰਜੋਤ ਕੌਰ, ਰਣਜੀਤ ਕੌਰ, ਬਲਵਿੰਦਰ ਕੌਰ, ਪ੍ਰਧਾਨ ਸਾਹਿਬ ਸਿੰਘ, ਜਗਤਾਰ ਸਿੰਘ ਸਾਬਕਾ ਸਰਪੰਚ, ਗੁਰਦੀਪ ਸਿੰਘ, ਗਰੀਬ ਸਿੰਘ, ਮਾ: ਅਵਤਾਰ ਸਿੰਘ, ਇੰਦਰਜੀਤ ਸਿੰਘ, ਹਰਜਿੰਦਰ ਸਿੰਘ ਬਮਰਾਹ ਆਦਿ ਵੀ ਮੌਜੂਦ ਸਨ |