16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਕੈਮਿਸਟ ਐਸੋਸੀਏਸ਼ਨ ਪ੍ਰਧਾਨ ਬਿਮਲ ਅਗਰਵਾਲ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 05-02-2026
ਤਰਨ ਤਾਰਨ, 4 ਫਰਵਰੀ (ਇਕਬਾਲ ਸਿੰਘ ਸੋਢੀ)- ਭਗਵਾਨ ਪਰਸ਼ੂਰਾਮ ਬ੍ਰਾਹਮਣ ਸਭਾ ਦੇ ਜ਼ਿਲ੍ਹਾ ਪ੍ਰਧਾਨ ਮਾਸਟਰ ਸ਼ਕਤਮੀ ਸ਼ਰਮਾ ਵਲੋਂ ਕੈਮਿਸਟ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਬਿਮਲ ਅਗਰਵਾਲ ਨੂੰ ਸ਼ਿਵ ਚਾਲੀਸਾ ਭੇਟ ਕਰਕੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਪ੍ਰਧਾਨ ਮਾਸ਼ਟਰ ਸ਼ਕਤੀ ਸ਼ਰਮਾ ਨੇ ਕਿਹਾ ਕਿ ਬਿਮਲ ਅਗਰਵਾਲ ਵਲੋਂ ਸਿਹਤ ਸੇਵਾਵਾਂ ਵਿਚ ਵੱਡਾ ਯੋਗਦਾਨ ਪਾਇਆ ਜਾ ਰਿਹਾ ਹੈ ਤੇ ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਵਿਚ ਪ੍ਰਸ਼ਾਸਨ ਦਾ ਸਹਿਯੋਗ ਕੀਤਾ ਜਾ ਰਿਹਾ ਹੈ ਤਾਂ ਜੋ ਨਸ਼ੇ ਨੂੰ ਪੂਰੀ ਤਰ੍ਹਾਂ ਖਤਮ ਕੀਤਾ ਜਾ ਸਕੇ | ਇਸ ਮੌਕੇ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਬਿਮਲ ਅਗਰਵਾਲ ਨੇ ਮਾਸਟਰ ਸ਼ਕਤੀ ਸ਼ਰਮਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਕੀਤੇ ਜਾ ਰਹੇ ਸਮਾਜਿਕ ਕੰਮ ਇਸੇ ਤਰ੍ਹਾਂ ਜਾਰੀ ਰਹਿਣਗੇ ਤੇ ਪੁਲਿਸ ਪ੍ਰਸ਼ਾਸਨ ਵਲੋਂ ਨਸ਼ਿਆਂ ਖਿਲਾਫ ਜੋ ਮੁਹਿੰਮ ਚੱਲ ਰਹੀ ਹੈ ਉਸ ਵਿਚ ਕੈਮਿਸਟ ਪੂਰੀ ਤਰ੍ਹਾਂ ਸਹਿਯੋਗ ਕਰ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਕਿਲ੍ਹਾ ਸਾਹਿਬ ਸਭਰਾ ਵਿਖੇ ਧਾਰਮਿਕ ਮੁਕਾਬਲੇ ਕਰਵਾਏ <br/> ਅਗਲੀ ਖ਼ਬਰ ਨਿਸ਼ਕਾਮ ਸੇਵਕ ਕੀਰਤਨੀ ਜਥੇ ਵਲੋਂ ਪਿੰਡ ਸਦਾਰੰਗ ਵਿਖੇ ਰਾਤਰੀ ਦੀਵਾਨ ਸਜਾਏ
Ad Position 24