ਤਰਨ ਤਾਰਨ, 4 ਫਰਵਰੀ (ਹਰਿੰਦਰ ਸਿੰਘ)- ਵਿਧਾਨ ਸਭਾ ਹਲਕਾ ਖੇਮਕਰਨ ਤੋਂ ਵਿਧਾਇਕ ਸਰਵਣ ਸਿੰਘ ਧੁੰਨ ਦੇ ਉਦਮ ਸਦਕਾ ਪਿੰਡ ਸੁਰ ਸਿੰਘ ਤੋਂ ਗੁਰਦਵਾਰਾ ਬਾਬਾ ਰਾਮ ਜੋਗੀ ਪੀਰ ਚਾਹਲ ਜੀ ਤੱਕ ਦੀ ਸੜਕ ਨੂੰ ਚੌੜਾ ਕਰਨ ਲਈ ਨਿਸ਼ਾਨਦੇਹੀ ਕਰਵਾਈ ਗਈ, ਜਿਸ ਨੂੰ ਚੌੜਾ ਕਰਨ ਦਾ ਕੰਮ ਚੱਲ ਰਿਹਾ ਹੈ ਅਤੇ ਇਹ ਸੜਕ ਅੱਗੇ ਇਤਿਹਾਸਕ ਅਸਥਾਨਾਂ ਸ਼ਹੀਦ ਭਾਈ ਤਾਰੂ ਸਿੰਘ ਜੀ ਤੇ ਸ਼ਹੀਦ ਬਾਬਾ ਦੀਪ ਸਿੰਘ ਜੀ ਨੂੰ ਜੋੜਦੀ ਹੈ | ਸੜਕ ਨੂੰ ਚੌੜਾ ਕਰਨ ਦੇ ਚੱਲ ਰਹੇ ਕੰਮ ਦਾ ਜਾਇਜਾ ਲੈਂਦੇ ਹੋਏ ਸਰਪੰਚ ਦਿਲਬਾਗ ਸਿੰਘ ਨੇ ਦੱਸਿਆ ਕੇ ਇਸ ਸੜਕ ਦੇ ਨਿਰਮਾਣ ਹੋਣ ਨਾਲ ਗੁਰਦਵਾਰਾ ਸਾਹਿਬ ਜੀ ਦੇ ਦਰਸ਼ਨ ਕਰਨ ਵਾਲੇ ਸ਼ਰਧਾਲੂਆਂ ਨੂੰ ਦਰਸ਼ਨ ਕਰਨੇ ਆਸਾਨ ਹੋ ਜਾਣਗੇ | ਉਨ੍ਹਾਂ ਕਿਹਾ ਕਿ ਸੜਕ ਚੌੜੀ ਘੱਟ ਹੋਣ ਕਾਰਨ ਪਹਿਲਾਂ ਰਾਹਗੀਰਾਂ ਤੇ ਸੰਗਤਾਂ ਨੂੰ ਮੁਸ਼ਕਿਲਾਂ ਪੇਸ਼ ਆਉਂਦੀਆਂ ਸਨ ਪਰ ਵਿਧਾਇਕ ਸਰਵਨ ਸਿੰਘ ਧੁੰਨ ਦੇ ਯਤਨਾ ਸਦਕਾ ਇਸ ਸੜਕ ਨੂੰ ਚੌੜਾ ਕਰਨ ਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ ਅਤੇ ਜਲਦ ਹੀ ਸੜਕ ਨੂੰ ਚੌੜਾ ਕਰਕੇ ਨਵੀਂ ਬਣਾਈ ਜਾ ਰਹੀ ਹੈ | ਇਸ ਮੌਕੇ ਰਾਣਾ ਰਣਬੀਰ ਸਿੰਘ ਢਿੱਲੋਂ, ਅਰਸ਼ਦੀਪ ਸਿੰਘ ਢਿੱਲੋਂ, ਹਰਪਾਲ ਸਿੰਘ ਨੰਬਰਦਾਰ, ਬਲਦੇਵ ਸਿੰਘ ਪੰਚ, ਦਿਲਰਾਜ ਸਿੰਘ ਸਾਈਾ, ਗੁਰਮੇਜ ਸਿੰਘ ਸਾਈਾ, ਮਾਸਟਰ ਹਰਪ੍ਰਤਾਪ ਸਿੰਘ ਸਾਈਾ, ਦਵਿੰਦਰ ਸਿੰਘ, ਗੁਰਮੀਤ ਸਿੰਘ, ਦਲਬੀਰ ਸਿੰਘ ਸੰਧੂ, ਸੁਖਰਾਜ ਸਿੰਘ, ਗੁਰਪ੍ਰੀਤ ਸਿੰਘ ਗੋਪੀ, ਦਲਬੀਰ ਸਿੰਘ ਫੌਜੀ, ਹੀਰਾ ਸਿੰਘ ਫੌਜੀ, ਲਾਲ ਸਿੰਘ ਫੌਜੀ, ਬਾਜ ਸਿੰਘ, ਨਿਸ਼ਾਨ ਸਿੰਘ, ਸੁਖਦੇਵ ਸਿੰਘ ਢਿੱਲੋਂ ਆਦਿ ਹਾਜ਼ਰ ਸਨ |