16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਸੇਵਾ ਦੇਵੀ ਬੀ.ਐੱਡ ਕਾਲਜ ਦੀ ਵਿਦਿਆਰਥਣ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਪਹਿਲਾ ਸਥਾਨ ਹਾਸਿਲ ਕੀਤਾ <br/>

Ad Position 21
No active advertisement
ਸੇਵਾ ਦੇਵੀ ਬੀ.ਐੱਡ ਕਾਲਜ ਦੀ ਵਿਦਿਆਰਥਣ ਪ੍ਰੀਤਮ ਕੌਰ ਦਾ ਸਨਮਾਨ ਕਰਦੇ ਹੋਏ ਕਾਲਜ ਪ੍ਰਬੰਧਕ | <br/> 05-02-2026
ਤਰਨ ਤਾਰਨ, 4 ਫਰਵਰੀ (ਇਕਬਾਲ ਸਿੰਘ ਸੋਢੀ)- ਤਰਨ ਤਾਰਨ ਇਲਾਕੇ ਦੀਆਂ ਸਿਰਮੌਰ ਸੰਸਥਾਵਾਂ ਵਿਚੋਂ ਮੋਹਰੀ ਸੇਵਾ ਦੇਵੀ ਐੱਸ.ਡੀ. ਕਾਲਜ ਆਫ ਐਜੂਕੇਸ਼ਨ ਤਰਨ ਤਾਰਨ ਵਿਦਿਆਰਥੀਆਂ ਦੀ ਬਹੁਪੱਖੀ ਸ਼ਖਸੀਅਤ ਉਸਾਰੀ ਵੱਲ ਵਿਸ਼ੇਸ਼ ਧਿਆਨ ਦੇ ਰਿਹਾ ਹੈ | ਇਸ ਕਾਲਜ ਦੇ ਵਿਦਿਆਰਥੀਆਂ ਨੇ ਰੈਡ ਰਿਬਨ ਕਲੱਬਾਂ ਵਲੋਂ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਭਾਗ ਲਿਆ | ਇਹ ਮੁਕਾਬਲੇ ਡੈਕਲਾਮੇਸ਼ਨ, ਸਲੋਗਨ ਰਾਈਟਿੰਗ ਤੇ ਪੋਸਟਰ ਮੇਕਿੰਗ ਨਾਲ ਸੰਬੰਧਤ ਹਨ ਜਿਸ ਵਿਚ ਜ਼ਿਲ੍ਹੇ ਭਰ ਦੇ ਰੈਡ ਰਿਬਨ ਕਲੱਬਾਂ ਨੇ ਭਾਗ ਲਿਆ | ਇਹ ਮੁਕਾਬਲੇ ਐੱਚ.ਆਈ.ਵੀ.ਏਡਜ਼, ਖੂਨਦਾਨ, ਟੀ.ਬੀ ਤੇ ਨਸ਼ਿਆਂ ਦੇ ਮਾੜੇ ਪ੍ਰਭਾਵ ਵਿਸ਼ਿਆਂ ਤਹਿਤ ਕਰਵਾਏ ਗਏ | ਸਲੋਗਨ ਰਾਈਟਿੰਗ ਵਿਚ ਲਗਪਗ 20 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ ਜਿਸ ਵਿਚ ਸੇਵਾ ਦੇਵੀ ਐੱਸ.ਡੀ. ਕਾਲਜ ਆਫ ਐਜੂਕੇਸ਼ਨ ਦੀ ਵਿਦਿਆਰਥਣ ਪ੍ਰੀਤਮ ਕੌਰ ਸਮੈਸਟਰ ਦੂਜਾ ਨੇ ਪਹਿਲਾ ਸਥਾਨ ਹਾਸਲ ਕੀਤਾ | ਡਾਇਰੈਕਟਰ ਸੁਵਾ ਸੇਵਾਵਾਂ ਵਿਭਾਗ ਮਿਸਟਰ ਪ੍ਰੀਤ ਕੋਹਲੀ ਨੇ ਉਸ ਨੂੰ ਸਨਮਾਨਿਤ ਕੀਤਾ | ਕਾਲਜ ਪੁੱਜਣ 'ਤੇ ਕਾਲਜ ਦੀ ਪੂਰੀ ਮੈਨੇਜਿੰਗ ਕਮੇਟੀ ਤੇ ਪਿੰ੍ਰਸੀਪਲ ਡਾ. ਨੀਤੂ ਮੱਕੜ ਨੇ ਵਿਦਿਆਰਥਣ ਪ੍ਰੀਤਮ ਕੌਰ ਨੂੰ ਸਨਮਾਨਿਤ ਕਰਦੇ ਹੋਏ ਉਸਦੇ ਕੰਮ ਦੀ ਸ਼ਲਾਘਾ ਕੀਤੀ | ਇਸ ਸਮੇਂ ਕਾਲਜ ਦਾ ਸਾਰਾ ਸਟਾਫ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਹਲਦੀ ਦਾ ਪ੍ਰੋਸੈਸਿੰਗ ਪਲਾਂਟ ਬਣਿਆ ਆਮਦਨ ਦਾ ਵਧੀਆ ਸਰੋਤ-ਮੁੱਖ ਖੇਤੀਬਾੜੀ ਅਫ਼ਸਰ <br/> ਅਗਲੀ ਖ਼ਬਰ ਮੁੱਖ ਮੰਤਰੀ ਸਿਹਤ ਬੀਮੇ ਨਾਲ ਸਰਕਾਰ ਲੋਕਾਂ ਨੂੰ ਗੁਮਰਾਹ ਕਰਨ 'ਤੇ ਲੱਗੀ-ਨਾਰਲੀ <br/>
Ad Position 24