16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਹਲਦੀ ਦਾ ਪ੍ਰੋਸੈਸਿੰਗ ਪਲਾਂਟ ਬਣਿਆ ਆਮਦਨ ਦਾ ਵਧੀਆ ਸਰੋਤ-ਮੁੱਖ ਖੇਤੀਬਾੜੀ ਅਫ਼ਸਰ <br/>

Ad Position 21
No active advertisement
ਡਾ. ਯਾਦਵਿੰਦਰ ਸਿੰਘ ਬਲਾਕ ਟੈਕਨੋਲੋਜੀ ਮੈਨੇਜਰ ਖਡੂਰ ਸਾਹਿਬ ਹਲਦੀ ਪ੍ਰੋਸੈਸਿੰਗ ਪਲਾਂਟ ਨਾਗੋਕੇ ਦਾ ਦੌਰਾ ਕਰਨ ਸਮੇਂ | ਤਸਵੀਰ : ਕੁਲਾਰ <br/> 05-02-2026
ਖਡੂਰ ਸਾਹਿਬ, 4 ਫਰਵਰੀ (ਰਸ਼ਪਾਲ ਸਿੰਘ ਕੁਲਾਰ)- ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਅਤੇ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਕਿਸਾਨਾਂ ਨੂੰ ਸਹਾਇਕ ਧੰਦਿਆਂ ਸਬੰਧੀ ਪ੍ਰੇਰਿਤ ਕਰਨ ਦੇ ਉਦੇਸ ਨਾਲ ਜ਼ਿਲ੍ਹਾ ਤਰਨ ਤਾਰਨ ਦੇ ਮੁੱਖ ਖੇਤੀਬਾੜੀ ਅਫਸਰ ਡਾ. ਤੇਜਬੀਰ ਸਿੰਘ ਭੰਗੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾ. ਯਾਦਵਿੰਦਰ ਸਿੰਘ ਬਲਾਕ ਟੈਕਨੋਲੋਜੀ ਮੈਨੇਜਰ ਖਡੂਰ ਸਾਹਿਬ ਵਲੋਂ ਹਲਦੀ ਪ੍ਰੋਸੈਸਿੰਗ ਪਲਾਂਟ ਨਾਗੋਕੇ ਦਾ ਦੌਰਾ ਕੀਤਾ ਗਿਆ | ਗੱਲਬਾਤ ਕਰਦਿਆਂ ਕਿ੍ਸ਼ਨ ਕੁਮਾਰ ਨੇ ਦੱਸਿਆ ਕਿ 2011-12 ਵਿਚ ਉਨਾਂ ਨੇ ਰਵਾਇਤੀ ਖੇਤੀ ਦੇ ਨਾਲ-ਨਾਲ ਹਲਦੀ ਬੀਜਣ ਦੀ ਸ਼ੁਰੂਆਤ ਵੀ ਕੀਤੀ | ਉਨਾਂ ਨੇ ਸ਼ੁਰੂਆਤ ਵਿਚ ਇਕ ਕਿੱਲੋ ਵਿੱਚ ਹਲਦੀ ਦੀ ਬਿਜਾਈ ਕੀਤੀ | ਕਿ੍ਸ਼ਨ ਕੁਮਾਰ ਦੀ ਮਾਲਕੀ 6 ਏਕੜ ਹੈ ਜਿਵੇਂ-ਜਿਵੇਂ ਸਮਾਂ ਬੀਤਦਾ ਗਿਆ, ਉਸ ਤਰ੍ਹਾਂ ਹੀ ਸ੍ਰੀ ਕਿ੍ਸ਼ਨ ਕੁਮਾਰ ਅਤੇ ਉਨ੍ਹਾਂ ਦੇ ਹਿੱਸੇਦਾਰ ਅਮਰਜੀਤ ਸਿੰਘ ਦੀ ਦਿਲਚਸਪੀ ਹੋਰ ਵਧੀ ਅਤੇ ਉਨ੍ਹਾਂ ਨੇ ਹਲਦੀ ਦਾ ਪ੍ਰੋਸੈਸਿੰਗ ਪਲਾਂਟ ਵੀ ਨਾਲ ਲਗਾ ਲਿਆ | ਉਨਾਂ ਨੇ ਕਣਕ ਝੋਨੇ ਦੀ ਰਵਾਇਤੀ ਖੇਤੀ ਦੇ ਨਾਲ-ਨਾਲ ਕਣਕ ਝੋਨੇ ਨੂੰ ਬੀਜਣ ਵਾਸਤੇ ਉਹਨਾਂ ਤਕਨੀਕਾਂ ਨੂੰ ਅਪਣਾਇਆ, ਜਿਨਾਂ ਦੇ ਨਾਲ ਪਾਣੀ ਦੀ ਵਰਤੋਂ ਘੱਟ ਹੁੰਦੀ ਹੈ ਅਤੇ ਜ਼ਮੀਨ ਦੀ ਉਪਜਾਊ ਸਕਤੀ ਵਧਦੀ ਹੈ, ਜਿਵੇਂ ਕਿ ਝੋਨੇ ਦੀ ਸਿੱਧੀ ਬਿਜਾਈ ਅਤੇ ਕਣਕ ਦੀ ਸੁਪਰ ਸੀਡਰ ਹੈਪੀ ਸੀਡਰ ਨਾਲ ਬਿਜਾਈ | ਉਹ ਆਪਣੇ ਪਰਿਵਾਰ ਦੇ ਖਾਣ ਲਈ ਕਣਕ ਅਤੇ ਬਾਸਮਤੀ ਦੀ ਜੈਵਿਕ ਕਾਸਤ ਕਰਦੇ ਹਨ ਤੇ ਉਨਾਂ ਨੇ ਪਿਛਲੇ 7-8 ਸਾਲਾਂ ਤੋਂ ਪਰਾਲੀ ਤੇ ਕਣਕ ਦੇ ਨਾੜ ਨੂੰ ਅੱਗ ਨਹੀਂ ਲਗਾਈ | ਉਨਾਂ ਨੇ ਹਲਦੀ ਦੇ ਪ੍ਰੋਸੈਸਿੰਗ ਪਲਾਂਟ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਆਪਣੇ ਨਾਲ ਪੰਜ ਤੋਂ ਸੱਤ ਕਿਸਾਨਾਂ ਨੂੰ ਜੋੜਿਆ ਜਿੰਨ੍ਹਾ ਕੋਲੋਂ ਉਹ ਹਲਦੀ ਬਿਜਵਾਏ ਹਨ ਤੇ ਉਸ ਨੂੰ ਆਪਣੇ ਪ੍ਰੋਸੈਸਿੰਗ ਪਲਾਂਟ ਵਿੱਚ ਉਬਾਲ ਕੇ ਪੀਸ ਕੇ ਖਪਤਕਾਰਾਂ ਤੱਕ ਪਹੁੰਚਾਉਂਦੇ ਹਨ | ਉਨਾਂ ਨੇ ਦੱਸਿਆ ਕਿ ਹਲਦੀ ਦਸ ਮਹੀਨੇ ਦੀ ਫਸਲ ਹੈ ਤੇ ਇਸ ਵਿਚੋਂ ਚੰਗੀ ਕਮਾਈ ਹੋ ਜਾਂਦੀ ਹੈ | ਯਾਦਵਿੰਦਰ ਸਿੰਘ ਨੇ ਦੱਸਿਆ ਕਿ ਉਨਾਂ ਦੇ ਪਲਾਂਟ ਵਿਚ 5-7 ਵਰਕਰ ਕੰਮ ਕਰਦੇ ਹਨ ਤੇ ਉਹ ਪ੍ਰੋਸੈਸਿੰਗ ਪਲਾਂਟ ਵਿਚ ਕੰਮ ਕਰਕੇ ਖੁਸ਼ ਹਨ | ਇਸ ਮੌਕੇ ਉਨ੍ਹਾਂ ਨਾਲ ਰੁਪਿੰਦਰਜੀਤ ਸਿੰਘ ਖੇਤੀਬਾੜੀ ਵਿਸਥਾਰ ਅਫਸਰ, ਅਮਰਜੀਤ ਸਿੰਘ, ਕਿ©ਸ਼ਨ ਕੁਮਾਰ, ਹਰਦਿਆਲ ਸਿੰਘ ਗੁਰਮੀਤ ਸਿੰਘ, ਬੇਅੰਤ ਕੌਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਜੀਠੀਆ ਦੇ ਘਰ ਪਰਤਣ 'ਤੇ ਖਡੂਰ ਸਾਹਿਬ ਵਿਖੇ ਅਕਾਲੀ ਵਰਕਰਾਂ ਨੇ ਲੱਡੂ ਵੰਡੇ <br/> ਅਗਲੀ ਖ਼ਬਰ ਸੇਵਾ ਦੇਵੀ ਬੀ.ਐੱਡ ਕਾਲਜ ਦੀ ਵਿਦਿਆਰਥਣ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਪਹਿਲਾ ਸਥਾਨ ਹਾਸਿਲ ਕੀਤਾ <br/>
Ad Position 24