ਰਾਜਾਸਾਂਸੀ, 4 ਫਰਵਰੀ (ਹਰਦੀਪ ਸਿੰਘ ਖੀਵਾ)-ਲੋਕਾਂ ਦੇ ਹਰਮਨ ਪਿਆਰੇ ਨੇਤਾ ਅਤੇ ਮਾਝੇ ਦੇ ਜਰਨੈਲ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵਲੋਂ ਜ਼ਮਾਨਤ ਮਿਲਣ ਨਾਲ ਪੰਜਾਬ ਦੀ ਰਾਜਨੀਤੀ ਵਿਚ ਇਕ ਵੱਡਾ ਮੋੜ ਆਇਆ ਹੈ | ਇਸ ਫ਼ੈਸਲੇ ਨਾਲ ਨਾ ਸਿਰਫ਼ ਮਜੀਠੀਆ ਪਰਿਵਾਰ ਨੂੰ ਵੱਡੀ ਰਾਹਤ ਮਿਲੀ ਹੈ ਸਗੋਂ ਸ਼੍ਰੋਮਣੀ ਅਕਾਲੀ ਦਲ ਦੇ ਹਜ਼ਾਰਾਂ ਵਰਕਰਾਂ ਅਤੇ ਸਮਰਥਕਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਰਾਜਵਿੰਦਰ ਸਿੰਘ ਰਾਜਾ ਲਦੇਹ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਦਰਜ ਕੀਤੇ ਗਏ ਪ੍ਰੰਤੂ ਆਮਦਨ ਤੋਂ ਵੱਧ ਜਾਇਦਾਦ ਸੰਬੰਧੀ ਦੋਸ਼ ਕਾਨੂੰਨ ਪੜਤਾਲ 'ਤੇ ਖਰੇ ਨਹੀਂ ਉਤਰੇ | ਰਾਜਾ ਲਦੇਹ ਨੇ ਅੱਗੇ ਕਿਹਾ ਕਿ ਸੁਪਰੀਮ ਕੋਰਟ ਵਲੋਂ ਜ਼ਮਾਨਤ ਦਿੱਤੇ ਜਾਣ ਨੂੰ ਅਕਾਲੀ ਦਲ ਵਲੋਂ ਨਿਆਂਪਾਲਿਕਾ 'ਤੇ ਭਰੋਸੇ ਦੀ ਮਿਸਾਲ ਵਜੋਂ ਵੇਖਿਆ ਜਾ ਰਿਹਾ ਹੈ | ਉਨ੍ਹਾਂ ਮੁਤਾਬਕ ਇਹ ਸਾਰੇ ਮੁਕੱਦਮੇ ਸਿਰਫ ਰਾਜਨੀਤਿਕ ਬਦਲੇ ਦੀ ਭਾਵਨਾ ਨਾਲ ਬਣਾਏ ਗਏ ਤਾਂ ਜੋ ਅਕਾਲੀ ਦਲ ਦੀ ਹੱਕ ਸੱਚ ਦੀ ਆਵਾਜ਼ ਨੂੰ ਦਬਾਇਆ ਜਾ ਸਕੇ ਅਤੇ ਪਾਰਟੀ ਦੀ ਸਾਖ ਨੂੰ ਨੁਕਸਾਨ ਪਹੁੰਚਿਆਂ ਜਾਵੇ ਪਰ ਅਖੀਰਕਾਰ ਅਦਾਲਤ ਨੇ ਸੱਚਾਈ ਨੂੰ ਮਾਨਤਾ ਦਿੱਤੀ ਅਤੇ ਸੁਪਰੀਮ ਕੋਰਟ ਦੇ ਇਸ ਫ਼ੈਸਲੇ ਤੋਂ ਬਾਅਦ ਪੰਜਾਬ ਭਰ ਵਿਚ ਅਕਾਲੀ ਵਰਕਰਾਂ ਵਲੋਂ ਖੁਸ਼ੀ ਮਨਾਈ ਜਾ ਰਹੀ ਹੈ | ਰਾਜਾ ਲਦੇਹ ਦਾ ਕਹਿਣਾ ਹੈ ਕਿ ਇਹ ਫ਼ੈਸਲਾ ਨਾ ਸਿਰਫ਼ ਸ: ਮਜੀਠੀਆ ਲਈ ਸਗੋਂ ਹਰ ਉਸ ਆਵਾਜ਼ ਲਈ ਹੌਂਸਲਾ ਹੈ ਜੋ ਸੱਚ ਦੇ ਪੱਖ ਵਿਚ ਨਵਾਂ ਉਤਸ਼ਾਹ ਆਇਆ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਨਵਾਂ ਉਤਸ਼ਾਹ ਆਇਆ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਨਵੀਂ ਤਾਕਤ ਮਿਲੀ ਹੈ |