ਤਰਨ ਤਾਰਨ, 4 ਫਰਵਰੀ (ਹਰਿੰਦਰ ਸਿੰਘ)- ਆੜ੍ਹਤੀ ਐਸੋਸੀਏਸ਼ਨ ਦਾਣਾ ਮੰਡੀ ਤਰਨ ਤਾਰਨ ਦੀ ਮੀਟਿੰਗ ਚੇਅਰਮੈਨ ਟਰੇਡਰਜ ਕਮਿਸ਼ਨ ਅਤੇ ਪ੍ਰਧਾਨ ਦਾਣਾ ਮੰਡੀ ਤਰਨ ਤਾਰਨ ਦਿਲਬਾਗ ਸਿੰਘ ਬਾਠ ਦੀ ਅਗਵਾਈ ਹੇਠ ਹੋਈ | ਜਿਸ ਵਿਚ ਸਰਪ੍ਰਸਤ ਮਦਨ ਲਾਲ, ਸੁਰਜੀਤ ਸਿੰਘ ਚੋਹਲਾ ਸਾਹਿਬ ਅਤੇ ਸੇਵਾਮੁਕਤ ਤਹਿਸੀਲਦਾਰ ਕੁਲਦੀਪ ਸਿੰਘ ਬਾਠ ਸਾਹਿਬ , ਜਨਰਲ ਸਕੱਤਰ ਪਵੇਲ ਪੰਨੂ ਤੇ ਮੁੱਖ ਸਲਾਹਕਾਰ ਲਾਲੀ ਚਾਚਾ ਅਤੇ ਬਾਕੀ ਮੁੱਖ ਸਲਾਹਕਾਰ ਤੇ ਸੀਨੀਅਰ ਮੀਤ ਪ੍ਰਧਾਨਾ ਅਤੇ ਮੀਤ ਪ੍ਰਧਾਨ, ਖਜ਼ਾਨਚੀ ਤੇ ਕਮੇਟੀ ਮੈਂਬਰਾਂ ਵਲੋਂ ਸ਼ਿਰਕਤ ਕੀਤੀ ਗਈ | ਮੀਟਿੰਗ ਦੌਰਾਨ ਮੰਡੀ ਵਿਚ ਵਪਾਰੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਵਪਾਰੀਆਂ ਵਲੋਂ ਕਾਰੋਬਾਰ ਵਿਚ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਵਪਾਰੀਆਂ ਨੂੰ ਚੇਅਰਮੈਨ ਦਿਲਬਾਗ ਸਿੰਘ ਵਲੋਂ ਭਰੋਸਾ ਦਿੱਤਾ ਗਿਆ ਕਿ ਤੁਹਾਡੇ ਸਾਰੇ ਮਸਲੇ ਹੱਲ ਕੀਤੇ ਜਾਣਗੇ ਅਤੇ ਵਪਾਰੀਆਂ ਨੂੰ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ | ਚੇਅਰਮੈਨ ਦਿਲਬਾਗ ਸਿੰਘ ਬਾਠ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਉਨ੍ਹਾਂ ਨੂੰ ਵਿਧਾਨ ਸਭਾ ਟਰੇਡਰਜ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕਰਨ 'ਤੇ ਉਨ੍ਹਾਂ ਆਮ ਆਦਮੀ ਪਾਰਟੀ ਦਾ ਧੰਨਵਾਦ ਕੀਤਾ ਗਿਆ |