16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਫੋਕਲ ਪੁਆਇੰਟ ਵੈਲਫੇਅਰ ਐਸੋਸੀਏਸ਼ਨ ਨੇ ਐਕਸੀਅਨ ਪਾਵਰਕਾਮ ਦੇ ਧਿਆਨ 'ਚ ਲਿਆਂਦੀਆਂ ਬਿਜਲੀ ਸੰਬੰਧੀ ਮੁਸ਼ਕਿਲਾਂ <br/>

Ad Position 21
No active advertisement
ਫੋਕਲ ਪੁਆਇੰਟ ਵੈਲਫੇਅਰ ਐਸੋਸੀਏਸ਼ਨ ਤਰਨ ਤਾਰਨ ਦੇ ਆਗੂ ਐਕਸੀਅਨ ਹਰਪ੍ਰੀਤ ਸਿੰਘ ਨੂੰ ਮੰਗ ਪੱਤਰ ਸੌਂਪਦੇ ਹੋਏ | <br/> 05-02-2026
ਤਰਨ ਤਾਰਨ, 4 ਜਨਵਰੀ (ਹਰਿੰਦਰ ਸਿੰਘ)-ਫੋਕਲ ਪੁਆਇੰਟ ਵੈਲਫੇਅਰ ਐਸੋਸੀਏਸ਼ਨ ਤਰਨ ਤਾਰਨ ਦੇ ਪ੍ਰਧਾਨ ਜਤਿੰਦਰਜੀਤ ਸਿੰਘ ਕੈਰੋਂ ਦੀ ਅਗਵਾਈ ਵਿਚ ਐਸੋਸੀਏਸ਼ਨ ਦੇ ਨੰੁਮਾਇੰਦਿਆਂ ਵਲੋਂ ਪਾਵਰਕਾਮ ਦੇ ਐਕਸੀਅਨ ਹਰਪ੍ਰੀਤ ਸਿੰਘ ਨੂੰ ਮਿਲ ਕੇ ਫੋਕਲ ਪੁਆਇੰਟ ਤਰਨ ਤਾਰਨ ਵਿਖੇ ਪਿਛਲੇ ਲੰਮੇ ਸਮੇਂ ਤੋਂ ਉਦਯੋਗਪਤੀਆਂ ਨੂੰ ਬਿਜਲੀ ਸਪਲਾਈ ਸੰਬੰਧੀ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ ਗਿਆ ਤੇ ਉਨ੍ਹਾਂ ਨੂੰ ਲਿਖਤੀ ਮੁਸ਼ਕਿਲਾਂ ਦਾ ਮੰਗ ਪੱਤਰ ਸੌਂਪਿਆ ਗਿਆ | ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਜਤਿੰਦਰਜੀਤ ਸਿੰਘ ਕੈਰੋਂ, ਜਨਰਲ ਸਕੱਤਰ ਜਗਜੀਤ ਸਿੰਘ ਢਿੱਲੋਂ, ਖਜਾਨਚੀ ਵਾਹਿਗੁਰੂ ਸਿੰਘ, ਸੀਨੀਅਰ ਮੀਤ ਪ੍ਰਧਾਨ ਪਿ੍ਤਪਾਲ ਸਿੰਘ ਅਤੇ ਕਰਮਜੀਤ ਸਿੰਘ ਨੇ ਸਮੁੱਚੀ ਐਸੋਸੀਏਸ਼ਨ ਦੀ ਤਰਫੋਂ ਐਕਸੀਅਨ ਹਰਪ੍ਰੀਤ ਸਿੰਘ ਦੇ ਧਿਆਨ ਵਿਚ ਲਿਆਂਦਾ ਕਿ ਫੋਕਲ ਪੁਆਇੰਟ ਵਿਚ ਸਥਿਤ 24 ਘੰਟੇ ਪਾਣੀ ਸਪਲਾਈ ਵਾਲੀ ਟੈਂਕੀ ਦੀ ਮੋਟਰ ਦੀ ਬਿਜਲੀ ਪੱਖੋਂ ਸੁਰੱਖਿਆ ਦੇ ਮੱਦੇਨਜ਼ਰ ਵਾਟਰ ਵਰਕਸ ਕੰਪਲੈਕਸ ਲਈ ਵੱਖਰਾ 100 ਕੇ.ਵੀ. ਦਾ ਟਰਾਂਸਫਾਰਮਰ ਰੱਖਿਆ ਜਾਵੇ | ਉੱਥੇ ਉਨ੍ਹਾਂ ਦੱਸਿਆ ਕਿ ਵੱਖ-ਵੱਖ ਥਾਵਾਂ 'ਤੇ ਲੱਗੇ ਦਰਜਨ ਦੇ ਕਰੀਬ ਟਰਾਂਸਫਾਰਮਰਾਂ ਨਾਲ ਲੱਗੀ ਅਸੈਸਰੀ ਦੀ ਲੰਬੇ ਸਮੇਂ ਤੋਂ ਮੁਰੰਮਤ ਨਾ ਹੋਣ ਦੇ ਕਾਰਨ ਉਹ ਬੁਰੀ ਤਰ੍ਹਾਂ ਖਰਾਬ ਹੋ ਚੁੱਕੀ ਹੈ ਜਿਸ ਦੇ ਕਾਰਨ ਅਕਸਰ ਹੀ ਟਰਾਂਸਫਾਰਮਰ ਦੇ ਉੱਪਰ ਲੱਗੇ ਕਲੰਪ ਸਪਾਰਕ ਕਰਦੇ ਰਹਿੰਦੇ ਹਨ, ਜਿਸ ਨਾਲ ਅਕਸਰ ਹੀ ਘੱਟ ਦੇ ਵੱਧਦੇ ਰਹਿੰਦੇ ਬਿਜਲੀ ਵੋਲਟੇਜ ਨਾਲ ਕਈ ਕੀਮਤੀ ਇਲੈਕਟ੍ਰੋਨਿਕ ਚੀਜ਼ਾਂ ਦਾ ਨੁਕਸਾਨ ਹੋ ਰਿਹਾ ਹੈ | ਇਸ ਤੋਂ ਇਲਾਵਾ ਫੋਕਲ ਪੁਆਇੰਟ ਵਿਚ ਬਿਜਲੀ ਸੰਬੰਧੀ ਆ ਰਹੇ ਹੋਰ ਮਸਲੇ ਵੀ ਉਨ੍ਹਾਂ ਦੇ ਧਿਆਨ ਵਿਚ ਲਿਆਂਦੇ ਗਏ | ਆਗੂਆਂ ਨੇ ਐਕਸੀਅਨ ਹਰਪ੍ਰੀਤ ਸਿੰਘ ਦੇ ਧਿਆਨ 'ਚ ਲਿਆਂਦਾ ਕਿ ਇਸ ਤੋਂ ਪਹਿਲਾਂ ਵੀ ਉਹ ਮੁਸ਼ਕਿਲਾਂ ਸੰਬੰਧੀ ਇਨ੍ਹਾਂ ਤੋਂ ਪਹਿਲਾਂ ਰਹੇ ਐਕਸੀਅਨ ਦੇ ਧਿਆਨ ਵਿਚ ਬਾਕਾਇਦਾ ਲਿਆ ਚੁੱਕੇ ਹਨ ਪਰ ਇਨ੍ਹਾਂ ਮੁਸ਼ਕਿਲਾਂ ਦਾ ਹੁਣ ਤੱਕ ਕੋਈ ਹੱਲ ਨਾ ਹੋਣ ਦੀ ਸੂਰਤ 'ਚ ਹੀ ਦੁਬਾਰਾ ਉਨ੍ਹਾਂ ਨੂੰ ਲਿਖਤੀ ਜਾਣੂ ਕਰਵਾ ਰਹੇ ਹਾਂ | ਇਸ ਮੌਕੇ ਐਕਸੀਅਨ ਹਰਪ੍ਰੀਤ ਸਿੰਘ ਨੇ ਐਸੋਸੀਏਸ਼ਨ ਦੇ ਨੁੰਮਾਇਦਿਆਂ ਨੂੰ ਭਰੋਸਾ ਦਿਵਾਇਆ ਕਿ ਜਿੱਥੇ ਪਾਣੀ ਵਾਲੀ ਟੈਂਕੀ ਦਾ ਟਰਾਂਸਫਾਰਮਰ ਬਿਨਾਂ ਕਿਸੇ ਦੇਰੀ ਦੇ ਰਖਾਇਆ ਜਾਵੇਗਾ ਉੱਥੇ ਇਸ ਫੋਕਲ ਪੁਆਇੰਟ ਦੀਆਂ ਬਿਜਲੀ ਸੰਬੰਧੀ ਜੋ ਵੀ ਮੁਸ਼ਕਿਲਾਂ ਉਨ੍ਹਾਂ ਦੇ ਧਿਆਨ ਵਿਚ ਲਿਆਂਦੀਆਂ ਗਈਆਂ ਹਨ | ਉਨ੍ਹਾਂ ਦਾ ਵੀ ਪਹਿਲ ਦੇ ਅਧਾਰ 'ਤੇ ਹੱਲ ਕੱਢ ਕੇ ਇਥੋਂ ਦੇ ਉਦਯੋਗਪਤੀਆਂ ਨੂੰ ਬਿਜਲੀ ਸੰਬੰਧੀ ਆ ਰਹੀਆਂ ਮੁਸ਼ਕਿਲਾਂ ਤੋਂ ਨਿਜਾਤ ਦਿਵਾਈ ਜਾਵੇਗੀ | ਇਸ ਮੌਕੇ ਐਕਸੀਅਨ ਹਰਪ੍ਰੀਤ ਸਿੰਘ ਨੇ ਬਿਜਲੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਫੋਕਲ ਪੁਆਇੰਟ ਦੇ ਬਿਜਲੀ ਸੰਬੰਧੀ ਜੋ ਮਸਲੇ ਅੱਜ ਧਿਆਨ 'ਚ ਆਏ ਹਨ ਉਨ੍ਹਾਂ ਦਾ ਤੁਰੰਤ ਨਿਪਟਾਰਾ ਕਰਕੇ ਉਨ੍ਹਾਂ ਨੂੰ ਰਿਪੋਰਟ ਸੌਂਪੀ ਜਾਵੇ |

Ad Position 22
No active advertisement
ਪਿਛਲੀ ਖ਼ਬਰ ਗੁਰੂ ਨਗਰੀ ਦੇ ਹਵਾਈ ਅੱਡੇ ਦੇ ਨਿੱਜੀਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ : ਸੰਧੂ ਸਮੁੰਦਰੀ <br/> ਅਗਲੀ ਖ਼ਬਰ ਬੱਸ ਦੀ ਫ਼ੇਟ ਨਾਲ ਮੋਟਰਸਾਈਕਲ ਵਿਅਕਤੀ ਦੀ ਮੌਤ
Ad Position 24