ਅੰਮਿ੍ਤਸਰ, 4 ਫਰਵਰੀ (ਰੇਸ਼ਮ ਸਿੰਘ)-ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀ ਹੋ ਰਹੀ ਤਸਕਰੀ ਦੇ ਇਕ ਹੋਰ ਨੈੱਟਵਰਕ ਦਾ ਪਰਦਾਫਾਸ ਕਰਦਿਆਂ ਕਾਊਾਟਰ ਇੰਟੈਲੀਜੈਂਸ ਦੀ ਪੁਲਿਸ ਵਲੋਂ 5 ਕਿਲੋਗ੍ਰਾਮ ਹੈਰੋਇਨ ਸਮੇਤ 4 ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ | ਇਹ ਜਾਣਕਾਰੀ ਡੀ. ਜੀ. ਪੀ. ਗੌਰਵ ਯਾਦਵ ਵਲੋਂ ਆਪਣੇ ਸੋਸ਼ਲ ਮੀਡੀਆ ਖਾਤੇ 'ਤੇ ਸਾਂਝੀ ਕੀਤੀ ਗਈ ਹੈ | ਗਿ੍ਫਤਾਰ ਕੀਤੇ ਨੌਜਵਾਨਾਂ ਦੀ ਸ਼ਨਾਖਤ ਸੁਖਚੈਨ ਸਿੰਘ ਉਰਫ ਮਨੀ, ਨਵਦੀਪ ਸਿੰਘ , ਸੁਖਪਾਲ ਸਿੰਘ ਤੇ ਅਕਾਸ਼ਦੀਪ ਸਿੰਘ ਵਾਸੀਆਂ ਪਿੰਡ ਦਾਉਕੇ ਥਾਣਾ ਘਰਿੰਡਾ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਵਜੋਂ ਹੋਈ ਹੈ | ਉਨ੍ਹਾਂ ਦੱਸਿਆ ਕਿ ਮੁੱਢਲੀ ਜਾਣਕਾਰੀ ਤੋਂ ਖੁਲਾਸਾ ਹੋਇਆ ਹੈ ਕਿ ਗਿ੍ਫਤਾਰ ਕੀਤੇ ਮੁਲਜ਼ਮਾਂ ਦੇ ਪਾਕਿਸਤਾਨ ਆਧਾਰਿਤ ਤਸਕਰਾਂ ਨਾਲ ਸੰਬੰਧ ਹਨ ਜੋ ਕਿ ਪਾਕਿਸਤਾਨ ਤੋਂ ਹੈਰੋਇਨ ਦੀ ਖੇਪ ਪ੍ਰਾਪਤ ਕਰਦੇ ਸਨ | ਇਸ ਸੰਬੰਧੀ ਥਾਣਾ ਐੱਸ. ਐੱਸ. ਓ. ਸੀ. ਸੈੱਲ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਗਿ੍ਫਤਾਰ ਕੀਤੇ ਨੌਵਜਾਨਾਂ ਦਾ ਪੁਲਿਸ ਰਿਮਾਂਡ ਲਿਆ ਜਾਵੇਗਾ, ਜਿਨ੍ਹਾਂ ਪਾਸੋਂ ਹੋਰ ਖੁਲਾਸੇ ਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ | ਉਨ੍ਹਾਂ ਦੱਸਿਆ ਕਿ ਪੁਲਿਸ ਸਰੱਹਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀ ਹੋ ਰਹੀ ਤਸਕਰੀ ਦੇ ਨੈਟਵਰਕ ਨੂੰ ਖਤਮ ਕਰਨ ਤੇ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਵਚਨਬੱਧ ਹੈ |