22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਸ਼ਹੀਦ ਭਾਈ ਤਾਰਾ ਸਿੰਘ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਸੰਬੰਧੀ ਪ੍ਰਚਾਰਕ ਜਥਿਆਂ ਨਾਲ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 06-02-2026
ਅੰਮਿ੍ਤਸਰ, 5 ਫਰਵਰੀ (ਸਟਾਫ ਰਿਪੋਰਟਰ)-ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਸ਼ਹੀਦ ਭਾਈ ਤਾਰਾ ਸਿੰਘ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ 14 ਮਾਰਚ ਨੂੰ ਗੁਰਦੁਆਰਾ ਸ਼ਹੀਦ ਭਾਈ ਤਾਰਾ ਸਿੰਘ, ਪਿੰਡ ਵਾਂ, (ਜ਼ਿਲ੍ਹਾ ਤਰਨ ਤਾਰਨ) ਵਿਖੇ ਖ਼ਾਲਸਾਈ ਪ੍ਰੰਪਰਾਵਾਂ ਅਨੁਸਾਰ ਮਨਾਉਣ ਅਤੇ ਸ਼ਤਾਬਦੀ ਨੂੰ ਯਾਦਗਾਰੀ ਬਣਾਉਣ ਲਈ ਇਲਾਕੇ ਦੇ ਪਿੰਡਾਂ ਅੰਦਰ ਗੁਰਮਤਿ ਸਮਾਗਮ ਕਰਕੇ ਸੰਗਤਾਂ ਨੂੰ ਪ੍ਰੇਰਿਤ ਕੀਤਾ ਜਾਵੇਗਾ | ਸ਼ੋ੍ਰਮਣੀ ਕਮੇਟੀ ਮੁੱਖ ਦਫ਼ਤਰ ਤੋਂ ਜਾਰੀ ਸੂਚਨਾ ਅਨੁਸਾਰ ਇਸ ਸੰਬੰਧ ਵਿਚ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਗੁਰਦੁਆਰਾ ਸ਼ਹੀਦ ਭਾਈ ਤਾਰਾ ਸਿੰਘ ਵਾਂ ਵਿਖੇ ਇਲਾਕੇ ਦੇ ਪਤਵੰਤਿਆਂ, ਪ੍ਰਚਾਰਕਾਂ, ਢਾਡੀ ਤੇ ਕਵੀਸ਼ਰ ਸਿੰਘਾਂ ਨਾਲ ਵਿਸ਼ੇਸ਼ ਇਕੱਤਰਤਾ ਕੀਤੀ | ਮੁੱਖ ਸਕੱਤਰ ਨੇ ਦੱਸਿਆ ਕਿ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਸੰਬੰਧੀ ਮੁੱਖ ਸਮਾਗਮ 14 ਮਾਰਚ ਨੂੰ ਹੋਵੇਗਾ, ਜਿਸ ਵਿਚ ਤਖ਼ਤ ਸਾਹਿਬਾਨ ਦੇ ਜਥੇਦਾਰ ਅਤੇ ਸਿੱਖ ਕੌਮ ਦੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰੀ ਭਰਨਗੀਆਂ | ਉਨ੍ਹਾਂ ਕਿਹਾ ਕਿ ਇਸ ਸ਼ਤਾਬਦੀ ਦਾ ਸੁਨੇਹਾ ਘਰ ਘਰ ਤੱਕ ਪਹੁੰਚਾਉਣ ਲਈ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਜਥੇ ਹਲਕੇ ਦੇ ਪਿੰਡ ਪਿੰਡ ਤੱਕ ਪਹੁੰਚ ਕੇ ਸੰਗਤਾਂ ਨੂੰ ਪ੍ਰੇਰਿਤ ਕਰਨਗੇ | ਉਨ੍ਹਾਂ ਸੰਗਤਾਂ ਨੂੰ ਸ਼ਤਾਬਦੀ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ |ਇਸ ਮੌਕੇ ਸ. ਮੰਨਣ ਤੇ ਸ. ਕਾਹਲਵਾਂ ਤੋਂ ਇਲਾਵਾ ਇੰਚਾਰਜ ਬਹਾਲ ਸਿੰਘ, ਮੈਨੇਜਰ ਜੱਜ ਸਿੰਘ, ਮੈਨੇਜਰ ਧਰਮਿੰਦਰ ਸਿੰਘ ਮਾਨੋਚਾਹਲ, ਪ੍ਰਚਾਰਕ ਕਮ ਨਿਗਰਾਨ ਭਾਈ ਬਲਵੰਤ ਸਿੰਘ ਐਨੋਕੋਟ, ਭਾਈ ਲਖਮੀਰ ਸਿੰਘ ਕੱਕਾ ਕੰਡਿਆਲਾ, ਭਾਈ ਹਰਜੀਤ ਸਿੰਘ ਸੁਲਤਾਨਪੁਰ ਲੋਧੀ, ਭਾਈ ਗੁਰਨਾਮ ਸਿੰਘ ਦੁਰਾਂਗਲਾ, ਭਾਈ ਵਰਿਆਮ ਸਿੰਘ, ਪ੍ਰਚਾਰਕ ਭਾਈ ਸੁਖਵਿੰਦਰ ਸਿੰਘ, ਭਾਈ ਸੁਖਪਾਲ ਸਿੰਘ ਠੱਟਾ, ਭਾਈ ਅਵਤਾਰ ਸਿੰਘ, ਭਾਈ ਗੁਰਬਚਨ ਸਿੰਘ ਕਲਸੀਆਂ, ਭਾਈ ਹਰਪ੍ਰੀਤ ਸਿੰਘ ਵਡਾਲਾ, ਭਾਈ ਹਰਪ੍ਰੀਤ ਸਿੰਘ ਜੰਡਿਆਲਾ, ਭਾਈ ਜੱਗ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਿ੍ਕਟ ਜ਼ਿਲ੍ਹਾ ਪੱਧਰੀ ਮੁੰਡਿਆਂ ਦੀ ਅੰਡਰ-16 ਤੇ ਕੁੜੀਆਂ ਦੀ ਅੰਡਰ-15 ਟੀਮ ਵਾਸਤੇ ਟਰਾਇਲ 8 ਨੂੰ ਅਗਲੀ ਖ਼ਬਰ ਸਾਬਕਾ ਫ਼ੌਜੀ ਦੀ ਸਾਬਕਾ ਸਰਪੰਚ ਵਲੋਂ ਹੱਤਿਆ
Ad Position 24