ਫਤਿਆਬਾਦ, 5 ਫਰਵਰੀ (ਹਰਵਿੰਦਰ ਸਿੰਘ ਧੂੰਦਾ)- ਮੁੱਖ ਮੰਤਰੀ ਭਗਵੰਤ ਮਾਨ ਨੇ ਹਰ ਹੀਲਾ ਵਰਤ ਕੇ ਵੇਖ ਲਿਆ ਕਿ ਕਿਸੇ ਤਰੀਕੇ ਬਿਕਰਮ ਸਿੰਘ ਮਜੀਠੀਆ ਨੂੰ ਸਜਾ ਦਿੱਤੀ ਜਾ ਸਕੇ ਅਤੇ ਮਜੀਠੀਆ ਦਾ ਭਵਿੱਖ ਖਰਾਬ ਕਰ ਕੇ ਅਕਾਲੀ ਦਲ ਦੀ ਸਾਖ਼ ਨੂੰ ਬਦਨਾਮ ਕਰ ਕੇ ਆਉਣ ਵਾਲੇ ਸਮੇਂ ਤੋ ਪਹਿਲਾਂ ਹੀ ਖ਼ਤਮ ਕਰ ਦਿੱਤਾ ਜਾਵੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਫਤਿਆਬਾਦ ਦੇ ਬਲਾਕ ਸੰਮਤੀ ਮੈਂਬਰ ਤੇਜਿੰਦਰ ਸਿੰਘ ਪਿ੍ੰਸ ਫਤਿਆਬਾਦ ਨੇ ਗੱਲਬਾਤ ਕਰਦਿਆਂ ਕਿਹਾ ਕਿ ਆਿਖ਼ਰ ਸੱਚਾਈ ਦੀ ਜਿੱਤ ਹੋਈ ਹੈ | ਪਿ੍ੰਸ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਤਰੱਕੀ ਕਰ ਰਿਹਾ ਹੈ, ਜੋ ਭਗਵੰਤ ਮਾਨ ਨੂੰ ਬਰਦਾਸ਼ਤ ਨਹੀਂ ਹੋਈ ਤੇ ਸਮੇੇਂ ਦੀ ਭਾਲ ਵਿਚ ਸੀ ਕਿ ਅਕਾਲੀ ਦਲ ਦੇ ਕਿਸੇ ਵਡੇ ਲੀਡਰ ਨੂੰ ਅੰਦਰ ਦੇ ਕੇ ਸ਼੍ਰੋਮਣੀ ਅਕਾਲੀ ਦਲ ਦੀ ਸਾਖ਼ ਨੂੰ ਖਤਮ ਕਰ ਦਿੱਤਾ ਜਾਵੇ, ਜਿਸ ਵਿਚ ਭਗਵੰਤ ਮਾਨ ਕਾਮਯਾਬ ਨਹੀਂ ਹੋ ਸਕਿਆ |