ਤਰਨ ਤਾਰਨ, 5 ਫਰਵਰੀ (ਇਕਬਾਲ ਸਿੰਘ ਸੋਢੀ)- ਪੰਜਾਬ ਪੈਨਸ਼ਨਰ ਯੂਨੀਅਨ ਜ਼ਿਲ੍ਹਾ ਤਰਨ ਤਾਰਨ ਵੱਲੋਂ ਪੈਨਸ਼ਨਰ ਆਗੂ ਸਰਬਜੀਤ ਸਿੰਘ ਪੁਰੀ, ਸੁੱਚਾ ਸਿੰਘ, ਸਵਰਨ ਸਿੰਘ ਕੁਹਾੜਕਾ, ਦਿਲਬਾਗ ਸਿੰਘ ਵਰਪਾਲ ਦੀ ਪ੍ਰਧਾਨਗੀ ਹੇਠ ਰੋਡਵੇਜ ਭਵਨ ਤਰਨ ਤਾਰਨ ਵਿਖੇ ਮੀਟਿੰਗ ਕੀਤੀ ਗਈ | ਇਸ ਸਮੇਂ ਪੈਨਸ਼ਨਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਚਰਚਾ ਕਰਦਿਆ ਪੈਨਸ਼ਨਰ ਆਗੂ ਕਾਰਜ ਸਿੰਘ ਕੈਰੋਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਕਰੋੜਾਂ ਦੇ ਰੂਪ ਵਿਚ ਬਕਾਏ ਖੜੇ ਹਨ, ਪੈਨਸ਼ਨਰਾਂ ਦਾ 2.59 ਦੇ ਫੈਕਟਰ ਦਾ ਮਸਲਾ ਜਿਉਂ ਦਾ ਤਿਉਂ ਹੈ | ਪੁਰਾਣੀ ਪੈਨਸ਼ਨ ਸਕੀਮ ਬਹਾਲ ਨਹੀਂ ਕੀਤੀ ਗਈ, ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਬਣਦਾ 16 ਫੀਸਦੀ ਮਹਿੰਗਾਈ ਭੱਤਾ ਸਰਕਾਰ ਦੱਬ ਕੇ ਬੈਠੀ ਹੈ, ਜਦਕਿ ਕੇਂਦਰ ਸਰਕਾਰ ਨੇ ਅੱਠਵਾਂ ਪੇ-ਕਮਿਸ਼ਨ ਜਨਵਰੀ 2026 ਤੋਂ ਦੇਣ ਦਾ ਵਾਅਦਾ ਕੀਤਾ ਹੈ, ਪਰ ਪੰਜਾਬ ਸਰਕਾਰ ਨੇ ਸਿਵਾਏ ਲਾਰਿਆਂ ਦੇ ਪੈਨਸ਼ਨਰਾਂ ਤੇ ਮੁਲਾਜ਼ਮਾਂ ਦੀ ਇਕ ਮੰਗ ਵੀ ਪੂਰੀ ਨਹੀਂ ਕੀਤੀ | ਇਸ ਸਮੇਂ ਪੈਨਸ਼ਨਰ ਆਗੂਆਂ ਦੱਸਿਆ ਕਿ ਪੰਜਾਬ ਪੈਨਸ਼ਨਰ ਯੂਨੀਅਨ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਖਿਲ਼ਾਫ 12 ਫਰਵਰੀ ਨੂੰ ਹੋਣ ਜਾ ਰਹੀ ਦੇਸ਼ ਵਿਆਪੀ ਹੜਤਾਲ ਵਿਚ ਵੱਡੇ ਪੱਧਰ 'ਤੇ ਹਿੱਸਾ ਲਵੇਗੀ | ਇਸ ਸਮੇਂ ਗੁਰਦੀਪ ਸਿੰਘ, ਸੂਬਾ ਸਿੰਘ, ਅਜਮੇਰ ਸਿੰਘ, ਹਰਬੰਸ ਸਿੰਘ, ਲੱਖਾ ਸਿੰਘ, ਬਲਵਿੰਦਰ ਸਿੰਘ, ਗੁਰਚਰਨ ਸਿੰਘ, ਸੇਵਾ ਸਿੰਘ, ਬਚਨ ਸਿੰਘ, ਜੀਵਨ ਸਿੰਘ, ਸਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਸ਼ਮਸ਼ੇਰ ਸਿੰਘ, ਹਰਪਾਲ ਸਿੰਘ, ਜਸਵੰਤ ਸਿੰਘ, ਕਸ਼ਮੀਰ ਸਿੰਘ, ਹਰਜੀਤ ਸਿੰਘ, ਹਰਪਾਲ ਸਿੰਘ, ਰਾਮ ਸਿੰਘ, ਕੁਲਵਿੰਦਰ ਸਿੰਘ, ਪ੍ਰਧਾਨ ਸਤਨਾਮ ਸਿੰਘ, ਲਖਵਿੰਦਰ ਸਿੰਘ, ਨਵਦੀਪ ਸਿੰਘ ਆਦਿ ਆਗੂ ਹਾਜ਼ਰ ਸਨ |