ਤਰਨ ਤਾਰਨ, 5 ਫਰਵਰੀ (ਇਕਬਾਲ ਸਿੰਘ ਸੋਢੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ 2 ਲੁਟੇਰਿਆਂ ਵਲੋਂ ਇਕ ਔਰਤ ਪਾਸੋਂ ਮੋਬਾਈਲ ਖੋਹ ਕੇ ਫ਼ਰਾਰ ਹੋਣ ਦੇ ਮਾਮਲੇ ਵਿਚ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਗੋਇੰਦਵਾਲ ਵਿਖੇ ਸੀਮਾ ਰਾਣੀ ਪੁੱਤਰੀ ਰਾਮਲਾਲ ਵਾਸੀ ਖਡੂਰ ਸਾਹਿਬ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਦਫਤਰ ਐੱਸ.ਡੀ.ਐੱਮ. ਖਡੂਰ ਸਾਹਿਬ ਵਿਖੇ ਬਤੌਰ ਕਲਰਕ ਲੱਗੀ ਹੋਈ ਹੈ, ਜਦ ਉਹ ਡਿਊਟੀ ਤੋਂ ਵਾਪਸ ਆਪਣੇ ਘਰ ਨੂੰ ਆਪਣੀ ਸਕੂਟਰੀ ਤੇ ਜਾ ਰਹੀ ਤਾਂ ਉਨ੍ਹਾਂ ਗੁਰਦੁਆਰਾ ਤਪਿਆਣਾ ਸਾਹਿਬ ਖਡੂਰ ਸਾਹਿਬ ਨੇੜੇ ਦੋ ਨੌਜਵਾਨ ਮੋਟਰਸਾਈਕਲ 'ਤੇ ਆਏ ਅਤੇ ਉਸ ਦਾ ਮੋਬਾਈਲ ਖੋਹ ਕੇ ਫ਼ਰਾਰ ਹੋ ਗਏ | ਜਾਂਚ ਅਧਿਕਾਰੀ ਏ.ਐੱਸ.ਆਈ. ਬਲਜਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਲੁਟੇਰਿਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ |