22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਮਜੀਠੀਆ ਪੰਜਾਬ ਦੇ ਲੋਕਾਂ ਦੇ ਦਿਲਾਂ ਦੀ ਧੜਕਣ -ਜਥੇ ਮੇਘ ਸਿੰਘ <br/>

Ad Position 21
No active advertisement
ਅਜੀਤ ਡੈਸਕ 06-02-2026
ਖਡੂਰ ਸਾਹਿਬ, 5 ਫਰਵਰੀ (ਰਸ਼ਪਾਲ ਸਿੰਘ ਕੁਲਾਰ)- ਬਿਕਰਮ ਸਿੰਘ ਮਜੀਠੀਆ ਨੇ ਹਮੇਸ਼ਾ ਪੰਜਾਬ ਦੀ ਚੜ੍ਹਦੀ ਕਲਾ ਲਈ ਅੱਗੇ ਹੋ ਕੇ ਲੋਕਾਂ ਦੇ ਹਿੱਤਾਂ ਦੀ ਰਾਖੀ ਕੀਤੀ ਹੈ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਲੋਕ ਹਿੱਤ ਖੋਹਣ ਤੋਂ ਰੋਕਿਆ ਹੈ | ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਜਥੇਦਾਰ ਮੇਘ ਸਿੰਘ ਪ੍ਰੈਸ ਸਕੱਤਰ ਹਲਕਾ ਖਡੂਰ ਸਾਹਿਬ ਨੇ ਮਜੀਠੀਆ ਨੂੰ ਜ਼ਮਾਨਤ ਮਿਲਣ ਉਪਰੰਤ ਘਰ ਪਰਤਣ ਤੇ ਖੁਸੀ ਸਾਂਝੀ ਕਰਦਿਆਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਪੰਜਾਬ ਦੇ ਲੋਕਾਂ ਦੇ ਦਿਲਾਂ ਦੀ ਧੜਕਣ ਹੈ | ਇਸ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਬਹੁਤਾ ਚਿਰ ਜੇਲ੍ਹਾਂ ਵਿਚ ਬੰਦ ਨਹੀਂ ਕਰ ਸਕਦੀ | ਉਨ੍ਹਾਂ ਕਿਹਾ ਕਿ ਮਜੀਠੀਆ ਪਹਿਲਾਂ ਵੀ ਲੋਕਾਂ ਦੇ ਹਿੱਤਾਂ ਲਈ ਅਤੇ ਪੰਜਾਬ ਤੇ ਪੰਜਾਬੀਅਤ ਦੀ ਭਲਾਈ ਖਾਤਰ ਬਿਨਾਂ ਕਿਸੇ ਡਰ ਭੈਅ ਦੇ ਭਗਵੰਤ ਮਾਨ ਸਰਕਾਰ ਨੂੰ ਆੜੇ ਹੱਥੀਂ ਲੈਂਦੇ ਸਨ ਅਤੇ ਹੁਣ ਉਸ ਤੋਂ ਵੀ ਵੱਧ ਲੈਣਗੇ | ਇਸ ਮੌਕੇ ਜਥੇਦਾਰ ਮੇਘ ਸਿੰਘ ਖਡੂਰ ਸਾਹਿਬ ਨੇ ਕਿਹਾ ਕਿ ਮਜੀਠੀਆ ਦਾ ਵੱਡੇ ਪੱਧਰ 'ਤੇ ਭਰਵਾਂ ਸਵਾਗਤ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਮਲਕੀਤ ਸਿੰਘ ਥਿੰਦ ਵਲੋਂ ਜ਼ਿਲ੍ਹਾ ਤਰਨ ਤਾਰਨ ਦੇ ਅਧਿਕਾਰੀਆਂ ਨਾ... ਅਗਲੀ ਖ਼ਬਰ ਔਰਤ ਪਾਸੋਂ ਮੋਬਾਈਲ ਖੋਹ ਕੇ ਲੁਟੇਰੇ ਫ਼ਰਾਰ
Ad Position 24