22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਤਰਨ ਤਾਰਨ ਵਿਖੇ ਹਰਜੀਤ ਸਿੰਘ ਸੰਧੂ ਨੇ ਭਾਜਪਾ ਆਗੂਆਂ ਸਮੇਤ ਫੂਕਿਆ ਰਾਹੁਲ ਗਾਂਧੀ ਦਾ ਪੁਤਲਾ

Ad Position 21
No active advertisement
ਅਜੀਤ ਡੈਸਕ 06-02-2026
ਤਰਨ ਤਾਰਨ, 5 ਫਰਵਰੀ (ਹਰਿੰਦਰ ਸਿੰਘ)- ਭਾਰਤ ਦੀ ਸੰਸਦ ਜਿੱਥੇ ਹਰ ਵਰਗ, ਜਾਤ ਅਤੇ ਨਸਲ ਦੀ ਬਰਾਬਰਤਾ ਅਤੇ ਮਰਿਯਾਦਾ ਨੂੰ ਕਾਇਮ ਰੱਖਿਆ ਜਾਂਦਾ ਹੈ, ਉੱਥੇ ਕਾਂਗਰਸ ਦੀ ਲੀਡਰਸ਼ਿਪ ਵਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਰਾਹੁਲ ਗਾਂਧੀ ਨੂੰ ਸਿੱਖ ਕੌਮ ਦਾ ਅਪਮਾਨ ਕਰਦੇ ਹੋਏ ਭਾਜਪਾ ਦੇ ਸਿੱਖ ਲੀਡਰ ਰਵਨੀਤ ਬਿੱਟੂ ਨੂੰ ਗਦਾਰ ਕਹਿ ਕੇ ਸਿੱਖਾਂ ਪ੍ਰਤੀ ਆਪਣੀ ਸੌੜੀ ਸੋਚ ਦਾ ਸਬੂਤ ਦਿੱਤਾ ਹੈ, ਜਿਸ ਨਾਲ ਪੂਰੇ ਦੇਸ਼ ਵਿਚ ਰਾਹੁਲ ਗਾਂਧੀ ਦੇ ਇਸ ਨਫਰਤ ਭਰੀ ਗੱਲ ਦਾ ਵਿਰੋਧ ਹੋ ਰਿਹਾ ਹੈ | ਇਸੇ ਤਹਿਤ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਪਾਰਟੀ ਆਗੂਆਂ ਸਮੇਤ ਰਾਹੁਲ ਗਾਂਧੀ ਦਾ ਪੁਤਲਾ ਫੂਕ ਕੇ ਰੋਸ ਮੁਜਾਹਰਾ ਕੀਤਾ ਅਤੇ ਕਾਂਗਰਸ ਪਾਰਟੀ ਮੁਰਦਾਬਾਦ ਦੇ ਨਾਅਰੇ ਲਗਾਏ | ਇਸ ਮੌਕੇ 'ਤੇ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਗਾਂਧੀ ਪਰਿਵਾਰ ਦਾ ਇਹ ਇਨਸਾਨ ਜੋ ਹਮੇਸ਼ਾਂ ਭਾਰਤੀ ਫੌਜ ਅਤੇ ਦੇਸ਼ ਖਿਲਾਫ਼ ਹਮੇਸ਼ਾਂ ਗੱਲ ਕਰਦਾ ਹੈ, ਉਹ ਭਾਰਤ ਦੇਸ਼ ਦਾ ਕਿਵੇਂ ਸਕਾ ਹੋ ਸਕਦਾ ਹੈ, ਗਾਂਧੀ ਪਰਿਵਾਰ ਹਮੇਸ਼ਾਂ ਸਿੱਖਾਂ ਦਾ ਹਤਿਆਰਾ ਰਿਹਾ ਹੈ, ਗੁਰਦੁਆਰਿਆਂ ਨੂੰ ਢਾਹ ਕੇ ਬੱਜਰ ਗੁਨਾਹ ਕਰਨ ਵਾਲੀ ਇਸ ਗਾਂਧੀ ਪਰਿਵਾਰ ਨੂੰ ਦੁਨੀਆ ਕਦੀ ਵੀ ਮੁਆਫ ਨਹੀਂ ਕਰੇਗੀ | ਰਾਹੁਲ ਗਾਂਧੀ ਨੇ ਹਮੇਸ਼ਾਂ ਸਿ੍ਸ਼ਟਾਚਾਰ ਦੀਆਂ ਸਾਰੀਆਂ ਹੱਦਾਂ ਨੂੰ ਛਿੱਕੇ ਟੰਗ ਕੇ ਆਪਣੀ ਘਟੀਆ ਸੋਚ ਦਾ ਸਬੂਤ ਦਿੱਤਾ ਹੈ | ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਭਾਜਪਾ ਨੇਤਾ ਰਵਨੀਤ ਬਿੱਟੂ ਵਲੋਂ ਰਾਹੁਲ ਗਾਂਧੀ ਨਾਲ ਹੱਥ ਨਾ ਮਿਲਾ ਕੇ ਇਕ ਦੇਸ਼ ਦੇ ਸੱਚੇ ਸੁੱਚੇ ਨਾਗਰਿਕ ਅਤੇ ਸਿੱਖ ਹੋਣ ਦਾ ਸਬੂਤ ਦੇ ਕੇ ਸਿੱਖਾਂ ਨੂੰ ਮਾੜਾ ਬੋਲਣ ਵਾਲੇ ਰਾਹੁਲ ਗਾਂਧੀ ਦੇ ਹੰਕਾਰ ਨੂੰ ਤੋੜਿਆ ਹੈ | ਇਸ ਮੌਕੇ ਜਨਰਲ ਸਕੱਤਰ ਹਰਪ੍ਰੀਤ ਸਿੰਘ ਸਿੰਦਬਾਦ, ਜਨਰਲ ਸਕੱਤਰ ਸੁਰਜੀਤ ਸਿੰਘ ਸਾਗਰ, ਜਨਰਲ ਸਕੱਤਰ ਸ਼ਿਵ ਕੁਮਾਰ ਸੋਨੀ, ਮੀਤ ਪ੍ਰਧਾਨ ਸਤਨਾਮ ਸਿੰਘ ਭੁੱਲਰ, ਮੀਤ ਪ੍ਰਧਾਨ ਜਸਕਰਨ ਸਿੰਘ, ਕਿਸਾਨ ਮੋਰਚਾ ਪ੍ਰਧਾਨ ਡਾ. ਅਵਤਾਰ ਸਿੰਘ ਵੇਈਪੂਈ, ਐੱਸ.ਸੀ. ਮੋਰਚਾ ਪ੍ਰਧਾਨ ਅਵਤਾਰ ਸਿੰਘ ਬੰਟੀ, ਯੁਵਾ ਮੋਰਚਾ ਪ੍ਰਧਾਨ ਦਿਨੇਸ਼ ਜੋਸ਼ੀ, ਓ.ਬੀ.ਸੀ. ਮੋਰਚਾ ਪ੍ਰਧਾਨ ਨਿਸ਼ਾਨ ਸਿੰਘ, ਸਕੱਤਰ ਸਵਿੰਦਰ ਸਿੰਘ ਪੰਨੂ, ਮੋਰਚਾ ਜਨਰਲ ਸਕੱਤਰ ਹਰਜੀਤ ਸਿੰਘ, ਮੋਰਚਾ ਜਨਰਲ ਸਕੱਤਰ ਅਮਨ ਅਰੋੜਾ, ਮੰਡਲ ਪ੍ਰਧਾਨ ਰੋਹਿਤ ਸ਼ਰਮਾ, ਮੰਡਲ ਪ੍ਰਧਾਨ ਕੁਲਦੀਪ ਸਿੰਘ ਮੱਲਮੋਹਰੀ, ਸੁਭਾਸ਼ ਬਾਠ, ਪ੍ਰਗਟ ਸਿੰਘ ਬਾਠ, ਡਾ. ਸੁਖਦੇਵ ਸਿੰਘ ਮੂਸੇ, ਜੱਸਾ ਸਿੰਘ ਪੰਜਵੜ, ਜੇਈ ਗੁਰਬਚਨ ਸਿੰਘ, ਚਰਨਜੀਤ ਸਿੰਘ ਖਾਲਸਾ, ਸਾਬਕਾ ਸਰਪੰਚ ਸੁਖਦੇਵ ਸਿੰਘ, ਜਸਵਿੰਦਰ ਸਿੰਘ, ਜੱਬਰ ਸਿੰਘ, ਬਲਦੇਵ ਸਿੰਘ, ਜਸਬੀਰ ਸਿੰਘ ਮੁਗਲਚੱਕ, ਰਣਜੀਤ ਸਿੰਘ ਗਿੱਲ ਵੜੈਚ, ਬਾਬਾ ਸਵਰਨ ਸਿੰਘ ਮਾਲਚੱਕ, ਹਰਪ੍ਰੀਤ ਸਿੰਘ ਖਾਲਸਾ, ਜਗਜੀਤ ਸਿੰਘ ਕੋਟ ਧਰਮ ਚੰਦ, ਗੁਰਜੰਟ ਸਿੰਘ ਨੂਰਪੁਰ ਤੋਂ ਇਲਾਵਾ ਹੋਰ ਵੀ ਪਾਰਟੀ ਆਗੂ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਕਿਸਾਨ ਮਜ਼ਦੂਰ ਮੋਰਚਾ ਵਲੋਂ ਵਿਧਾਇਕ ਹਰਮੀਤ ਸਿੰਘ ਸੰਧੂ ਦੇ ਘਰ ਅੱਗੇ ਵਿਸ਼ਾਲ ਧਰਨਾ ਅਗਲੀ ਖ਼ਬਰ ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਮਲਕੀਤ ਸਿੰਘ ਥਿੰਦ ਵਲੋਂ ਜ਼ਿਲ੍ਹਾ ਤਰਨ ਤਾਰਨ ਦੇ ਅਧਿਕਾਰੀਆਂ ਨਾ...
Ad Position 24