22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਸਰਕਾਰੀ ਸਹੂਲਤਾਂ ਤੋਂ ਵਾਂਝੇ ਕੰਪਿਊਟਰ ਅਧਿਆਪਕ 14 ਨੂੰ ਵਿੱਤ ਮੰਤਰੀ ਦੀ ਕੋਠੀ ਦਾ ਕਰਨਗੇ ਘਿਰਾਓ

Ad Position 21
No active advertisement
ਅਜੀਤ ਡੈਸਕ 06-02-2026
ਤਰਨ ਤਾਰਨ, 5 ਫਰਵਰੀ (ਇਕਬਾਲ ਸਿੰਘ ਸੋਢੀ)- ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਬੈਨਰ ਹੇਠ 14 ਫਰਵਰੀ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਕੋਠੀ ਦਾ ਘਿਰਾਓ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨ ਤਾਰਨ ਦੀ ਅਗਵਾਈ ਹੇਠ ਕੀਤਾ ਜਾਵੇਗਾ | ਇਹ ਜਾਣਕਾਰੀ ਜ਼ਿਲ੍ਹਾ ਤਰਨ ਤਾਰਨ ਪ੍ਰਧਾਨ ਸੀਤਲ ਸਿੰਘ ਅਤੇ ਸਟੇਟ ਕਮੇਟੀ ਮੈਂਬਰ ਸ੍ਰੀਮਤੀ ਰਾਖੀ ਮੰਨਣ ਨੇ ਸਾਂਝੇ ਤੌਰ 'ਤੇ ਗੱਲਬਾਤ ਦੌਰਾਨ ਦਿੱਤੀ | ਉਨ੍ਹਾਂ ਕਿਹਾ ਕਿ ਕੰਪਿਊਟਰ ਅਧਿਆਪਕ ਪ੍ਰਤੀ ਆਪਣਾਏ ਜਾ ਰਹੇ ਭੇਦਭਾਵ ਦੇ ਵਤੀਰਾ ਵਿਰੁੱਧ ਰੋਅ ਅਤੇ ਰੋਸ ਪਾਇਆ ਜਾ ਰਿਹਾ ਹੈ ਕਿ ਗੈਰ- ਵਿੱਦਿਅਕ ਕੰਮਾਂ ਲਈ ਸਰਕਾਰੀ ਟੈਗ ਅਤੇ ਸਹੂਲਤਾਂ ਦੇਣ ਸਮੇਂ ਕਿ ਸੁਸਾਇਟੀ ਦਾ ਹਵਾਲਾ ਦੇ ਰੱਖਿਆ ਜਾ ਰਿਹਾ ਹੈ ਸਹੂਲਤਾਂ ਤੋਂ ਵਾਂਝੇ | ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਨਣ ਬਾਅਦ ਲਗਪਗ 80 ਦੇ ਕਰੀਬ ਮੀਟਿੰਗਾਂ ਸਬ-ਕਮੇਟੀ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਅਤੇ ਵਿੱਤ ਵਿਭਾਗ ਦੇ ਆਲਾ ਅਫਸਰਾ ਨਾਲ ਜੱਥੇਬੰਦੀ ਦੀਆਂ ਹੋ ਚੁੱਕੀਆਂ ਹਨ, ਜਿਨ੍ਹਾਂ ਵਿਚ ਜੱਥੇਬੰਦੀ ਦੇ ਪੱਲੇ ਲਾਰਿਆ ਤੋਂ ਸਿਵਾਏ ਕੁਝ ਨਹੀਂ ਪਾਇਆ ਭਾਵੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਕੰਪਿਊਟਰ ਅਧਿਆਪਕਾਂ ਨੂੰ 2022 ਦੀ ਦੀਵਾਲੀ ਤੇ ਪੂਰਨ ਰੂਪ ਵਿਚ ਸਿਵਲ ਸੇਵਾਵਾਂ ਦੇ ਨਿਯਮ ਅਤੇ 6 ਵਾਂ ਤਨਖਾਹ ਕਮਿਸ਼ਨ ਦੀਵਾਲੀ ਤੋਂ ਪਹਿਲਾ ਲਾਗੂ ਕਰਨ ਦਾ ਐਲਾਨ ਅਖਬਾਰਾਂ, ਸੋਸ਼ਲ ਮੀਡੀਆਂ ਅਤੇ ਆਪਣੀ ਆਮ ਆਦਮੀ ਪਾਰਟੀ ਦੇ ਵੱਖ-ਵੱਖ ਮੰਚਾਂ ਕਈ ਵਾਰ ਕੀਤਾ ਗਿਆ ਸੀ, ਜਿਸ ਕਾਰਨ ਸੂਬੇ ਦੇ ਸਾਰੇ ਕੰਪਿਊਟਰ ਅਧਿਆਪਕਾਂ ਵਿਚ ਸਰਕਾਰ ਪ੍ਰਤੀ ਭਾਰੀ ਰੋਸ਼ ਹੈ | ਹੁਣ ਕੰਪਿਉਟਰ ਅਸ਼ਿਆਪਕਾਂ ਦੇ ਸਬਰ ਦਾ ਬੰਨ ਟੁੱਟ ਚੁੱਕਾ ਹੈ ਜਿਕਰਯੋਗ ਹੈ | ਹਾਈਕੋਰਟ ਪੰਜਾਬ ਨੇ ਕੰਪਿਊਟਰ ਅਧਿਆਪਕਾਂ ਨੂੰ ਸਰਕਾਰੀ ਮੁਲਾਜ਼ਮ ਮੰਨਦੇ ਹੋਏ ਇਨ੍ਹਾਂ ਤੇ ਪੰਜਾਬ ਦੇ ਸਿਵਲ ਸੇਵਾ ਨਿਯਮਾਂ ਨੂੰ ਲਾਗੂ ਕਰਨ ਲਈ ਕਿਹਾ ਗਿਆ ਸੀ ਪਰ ਪੰਜਾਬ ਸਰਕਾਰ, ਹਾਈਕੋਰਟ ਪੰਜਾਬ ਵਲੋਂ ਆਏ ਕੰਪਿਊਟਰ ਅਧਿਆਪਕਾਂ ਦੇ ਹੱਕ ਵਿਚ ਫੈਸਲਾ ਨੂੰ ਲਾਗੂ ਕਰਨ ਦੇ ਬਜਾਏ ਸੁਪਰੀਮ ਕੋਰਟ ਵਿਖੇ ਫੈਸਲੇ ਦੇ ਵਿਰੁੱਧ ਚਿਤਾਵਨੀ ਦਿੱਤੀ ਗਈ ਹੈ | ਜਥੇਬੰਦੀ ਵਲੋਂ ਸਪੱਸਟ ਕਰ ਦਿੱਤਾ ਗਿਆ ਹੈ ਕਿ ਜੇਕਰ ਜਲਦ ਤੋਂ ਜਲਦ ਕੰਪਿਊਟਰ ਅਧਿਆਪਕਾਂ ਦੇ ਮਸਲੇ ਹੱਲ ਕਰਕੇ ਲਾਗੂ ਨਹੀਂ ਕਰਦੀ ਤਾਂ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਵਲੋਂ ਪੰਜਾਬ ਸਰਕਾਰ ਦੇ ਰਾਜਸੀ ਸਮਾਗਮਾਂ ਵਿਚ ਪਹੁੰਚ ਕੇ ਪੰਜਾਬ ਸਰਕਾਰ ਦਾ ਕੰਪਿਊਟਰ ਅਧਿਆਪਕ ਅਤੇ ਲੋਕ ਵਿਰੋਧੀ ਚਿਹਰੇ ਨੂੰ ਨੰਗਾ ਕੀਤਾ ਜਾਵੇਗਾ | ਜਥੇਬੰਦੀ ਵਲੋਂ 14 ਫਰਵਰੀ ਨੂੰ ਸੰਗਰੂਰ ਵਿਖੇ ਹਰਪਾਲ ਸਿੰਘ ਚੀਮਾ ਵਿੱਤ ਮੰਤਰੀ ਪੰਜਾਬ ਦੀ ਕੋਠੀ ਘਿਰਾਓ ਕੀਤਾ ਜਾਵੇਗਾ, ਜਿਸਦੀ ਪੂਰਨ ਰੂਪ ਵਿਚ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ | ਜਥੇਬੰਦੀ ਦੇ ਆਗੂਆਂ ਨੇ ਸਪੱਸ਼ਟ ਕੀਤਾ ਕਿ 14 ਫਰਵਰੀ 2026 ਦੀ ਰੈਲੀ ਦੌਰਾਨ ਸੂਬਾ ਕਮੇਟੀ, ਜ਼ਿਲ੍ਹਾ ਕਮੇਟੀਆਂ ਅਤੇ ਪੰਜਾਬ ਭਰ 'ਚ ਕੰਪਿਊਟਰ ਅਧਿਆਪਕ ਸ਼ਾਮਿਲ ਹੋਣਗੇ |
Ad Position 22
No active advertisement
ਪਿਛਲੀ ਖ਼ਬਰ ਮਿੱਟੀ ਪਰਖ ਕਰਵਾਉਣ ਨਾਲ ਪੌਦਿਆਂ ਨੂੰ ਸੰਤੁਲਿਤ ਖੁਰਾਕ ਦੀ ਪੂਰਤੀ ਹੋਵੇਗੀ-ਡਾ. ਭੁਪਿੰਦਰ ਸਿੰਘ ਏ.ਓ. ਅਗਲੀ ਖ਼ਬਰ ਕੈਮਿਸਟ ਐਸੋਸੀਏਸ਼ਨ ਵਲੋਂ 16 ਫਰਵਰੀ ਨੂੰ ਧਾਰਮਿਕ ਪ੍ਰੋਗਰਾਮ ਅਤੇ ਲੰਗਰ ਭੰਡਾਰਾ <br/>
Ad Position 24