22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਜੰਡਿਆਲਾ 'ਮਨਰੇਗਾ ਬਚਾਓ ਸੰਗਰਾਮ' ਰੈਲੀ ਇਤਿਹਾਸ ਰਚੇਗੀ-ਸੱਚਰ <br/>

Ad Position 21
No active advertisement
ਅਜੀਤ ਡੈਸਕ 06-02-2026
ਟਾਹਲੀ ਸਾਹਿਬ, 5 ਫਰਵਰੀ (ਵਿਨੋਦ ਭੀਲੋਵਾਲ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਕੀਤੀਆਂ ਜਾ ਰਹੀਆਂ ਮਨਰੇਗਾ ਵਿਚ ਬਿਨਾਂ ਮਤਲਬ ਤਬਦੀਲੀਆਂ ਦੇ ਕਾਰਣ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਮਨਰੇਗਾ ਦਿਹਾੜੀਦਾਰਾ ਨੂੰ ਹੱਕ ਦਵਾਉਣ ਲਈ ਪੰਜਾਬ ਵਿਚ ਕਾਂਗਰਸ ਪਾਰਟੀ ਵਲੋਂ ਵਿਸ਼ਾਲ ਰੈਲੀਆਂ ਕੀਤੀਆਂ ਜਾ ਰਹੀਆਂ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਮਜੀਠਾ ਦੇ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਤੇ ਸੀਨੀਅਰ ਕਾਂਗਰਸੀ ਆਗੂ ਭਗਵੰਤ ਪਾਲ ਸਿੰਘ ਸੱਚਰ ਨੇ ਹਲਕਾ ਮਜੀਠਾ ਦੇ ਵੱਖ-ਵੱਖ ਪਿੰਡਾਂ ਵਿਚ ਰੈਲੀ ਸੰਬੰਧੀ ਲੋਕਾਂ ਨੂੰ ਲਾਮਬੰਦ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਸੱਚਰ ਨੇ ਕਿਹਾ ਕਿ ਜ਼ਿਲ੍ਹਾ ਕਾਂਗਰਸ ਕਮੇਟੀ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਦੀ ਅਗਵਾਈ ਵਿਚ 6 ਫਰਵਰੀ ਨੂੰ ਜੰਡਿਆਲਾ ਗੁਰੂ ਦਾਣਾ ਮੰਡੀ ਵਿਚ ਕਰਵਾਈ ਜਾ ਰਹੀ ਹੈ | ਜਿਸ ਨੂੰ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ, ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਉੱਪ ਮੁੱਖ ਮੰਤਰੀ ਤੇ ਸਾਂਸਦ ਸੁਖਜਿੰਦਰ ਸਿੰਘ ਰੰਧਾਵਾ, ਨੇਤਾ ਵਿਰੋਧੀ ਧਿਰ ਪ੍ਰਤਾਪ ਸਿੰਘ ਬਾਜਵਾ, ਸਾਂਸਦ ਗੁਰਜੀਤ ਸਿੰਘ ਔਜਲਾ ਤੇ ਹੋਰ ਵੀ ਆਗੂ ਸੰਬੋਧਨ ਕਰਨਗੇ | ਇਸ ਲਈ ਹਰ ਵਿਅਕਤੀ ਇਸ ਕਾਰਜ ਤੇ ਸਰਕਾਰ ਵਿਰੋਧੀ ਸਮਾਗਮਾਂ ਵਿਚ ਆਪਣਾ ਯੋਗਦਾਨ ਜ਼ਰੂਰ ਪਾਵੇ ਤਾਂ ਜੋ ਗਰੀਬ ਦੀ ਅਵਾਜ਼ ਇਸ ਗੂੰਗੀ ਤੇ ਬੋਲੀ ਸਰਕਾਰ ਦੇ ਕੰਨਾਂ ਤੱਕ ਪਹੁੰਚਾਈ ਜਾ ਸਕੇ | ਇਸ ਮੌਕੇ ਸਰਪੰਚ ਸ਼ਮਸ਼ੇਰ ਸਿੰਘ ਬਾਬੋਵਾਲ, ਯੂਥ ਕਾਂਗਰਸੀ ਆਗੂ ਸੰਨੀ ਕੱਥੂਨੰਗਲ ਖੁਰਦ, ਸਾਬਕਾ ਸਰਪੰਚ ਗੁਰਿੰਦਰ ਸਿੰਘ ਫੱਤੂਭੀਲਾ, ਮੈਂਬਰ ਅੰਗਰੇਜ ਸਿੰਘ ਬਿੱਟੂ ਬਾਬੋਵਾਲ, ਬਲਵਿੰਦਰ ਸਿੰਘ ਤੇ ਹੋਰ ਵੀ ਆਗੂ ਨਾਲ ਸਨ |

Ad Position 22
No active advertisement
ਪਿਛਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ ਦੀ ਖੁਸ਼ੀ 'ਚ ਅਕਾਲੀ ਆਗੂਆਂ ਨੇ ਖੁਸ਼ੀ ਮਨਾਈ <br/> ਅਗਲੀ ਖ਼ਬਰ ਮਿੱਟੀ ਪਰਖ ਕਰਵਾਉਣ ਨਾਲ ਪੌਦਿਆਂ ਨੂੰ ਸੰਤੁਲਿਤ ਖੁਰਾਕ ਦੀ ਪੂਰਤੀ ਹੋਵੇਗੀ-ਡਾ. ਭੁਪਿੰਦਰ ਸਿੰਘ ਏ.ਓ.
Ad Position 24