ਤਰਨ ਤਾਰਨ, 5 ਫਰਵਰੀ (ਹਰਿੰਦਰ ਸਿੰਘ)ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਸੁਪਰੀਮ ਕੋਰਟ ਵਲੋਂ ਵੱਡੀ ਰਾਹਤ ਦਿੰਦਿਆਂ ਉਨਾਂ ਨੂੰ ਜਮਾਨਤ ਦੇ ਦਿੱਤੇ ਜਾਣ ਦੀ ਖੁਸ਼ੀ ਵਿਚ ਤਰਨ ਤਾਰਨ ਦੀ ਦਾਣਾ ਮੰਡੀ ਵਿਖੇ ਅਕਾਲੀ ਆਗੂਆਂ ਵਲੋਂ ਆਤਿਸ਼ਬਾਜੀ ਚਲਾ ਕੇ ਅਤੇ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ | ਇਹ ਪ੍ਰੋਗਰਾਮ ਸੀਨੀਅਰ ਅਕਾਲੀ ਆਗੂ ਵਿਜੇਪਾਲ ਚੌਧਰੀ ਦੀ ਅਗਵਾਈ ਵਿਚ ਕਰਵਾਇਆ ਗਿਆ | ਇਸ ਮੌਕੇ ਬੋਲਦਿਆਂ ਵਿਜੇਪਾਲ ਚੌਧਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਬਿਕਰਮ ਸਿੰਘ ਮਜੀਠੀਆ ਉਪਰ ਝੂਠੇ ਕੇਸ ਦਰਜ ਕਰਵਾ ਕੇ ਉਨਾਂ ਵਲੋਂ ਪੰਜਾਬ ਦੇ ਮੁੱਦਿਆਂ ਪ੍ਰਤੀ ਚੁੱਕੀ ਜਾ ਰਹੀ ਆਵਾਜ਼ ਨੂੰ ਬੰਦ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਸਰਕਾਰ ਆਪਣੇ ਮਨਸੂਬਿਆਂ ਵਿਚ ਕਾਮਯਾਬ ਨਹੀਂ ਹੋ ਸਕੀ | ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਵਿਰੋਧੀ ਲਏ ਜਾ ਰਹੇ ਫੈਸਲਿਆਂ ਖਿਲਾਫ਼ ਬਿਕਰਮ ਸਿੰਘ ਮਜੀਠੀਆ ਵਲੋਂ ਲਗਾਤਾਰ ਵਿਰੋਧ ਕਰਕੇ ਪੰਜਾਬ ਦੇ ਲੋਕਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ ਜਾ ਰਹੀ ਸੀ, ਉਥੇ ਸਰਕਾਰ ਦੀਆਂ ਨਕਾਮੀਆਂ ਨੂੰ ਲੋਕਾਂ ਸਾਹਮਣੇ ਰੱਖਿਆ ਜਾ ਰਹੀ ਸੀ, ਜਿਸ ਤੋਂ ਬੁਖਲਾਹਟ ਵਿਚ ਆ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬਿਕਰਮ ਸਿੰਘ ਮਜੀਠੀਆ ਨੂੰ ਫਸਾਉਣ ਲਈ ਇਹ ਝੂਠੇ ਕੇਸ ਦਰਜ ਕਰਵਾ ਦਿੱਤੇ ਪਰ ਸੁਪਰੀਮ ਕੋਰਟ ਵਲੋਂ ਉਨਾਂ ਨੂੰ ਜਮਾਨਤ ਦੇ ਦਿੱਤੀ ਗਈ ਹੈ, ਜੋ ਕਿ ਸੱਚਾਈ ਦੀ ਜਿੱਤ ਹੋਈ ਹੈ | ਇਸ ਮੌਕੇ ਜਗਦੀਸ਼ ਕੁਮਾਰ, ਸਾਬਕਾ ਈ.ਟੀ.ਓ. ਸੁਭਾਸ਼ ਤੇਜਪਾਲ, ਕੌਂਸਲਰ ਮਨੋਜ ਅਗਨੀਹੋਤਰੀ, ਕੌਂਸਲਰ ਸ਼ਾਮਾ ਪ੍ਰਧਾਨ, ਕੌਂਸਲਰ ਜਸਪ੍ਰੀਤ ਸਿੰਘ, ਕੌਂਸਲਰ ਸੰਜੀਵ ਕੁੰਦਰਾ, ਵਪਾਰ ਮੰਡਲ ਦੇ ਸ਼ਹਿਰੀ ਪ੍ਰਧਾਨ ਗੁਰਿੰਦਰ ਸਿੰਘ ਲਾਡੀ, ਕੁਲਦੀਪ ਸਿੰਘ ਸੋਨੂੰ, ਪਾਲਾ ਬੈਲਜੀਅਮ, ਵਿਸ਼ਾਲ ਜਿੰਦਲ, ਮਨਜਿੰਦਰ ਸਿੰਘ ਧੁੰਨਾ, ਦਿਲਬਾਗ ਸਿੰਘ ਯੋਧਾ, ਸੰਨੀ ਸ਼ੇਰੋਂ, ਸੰਦੀਪ ਕੁਮਾਰ ਸੋਨੂੰ ਦੋਦੇ, ਰਮਨ ਕੁਮਾਰ ਭਾਰਦਵਾਜ, ਰਾਮ ਸਿੰਘ ਸਾਬਕਾ ਕੌਂਸਲਰ, ਬਿੱਟੂ ਜਰਨੇਟਰਾਂ ਵਾਲਾ, ਕਿੰਦਾ, ਸੁਖਦੇਵਪਾਲ ਕਾਕੜੀ, ਕੁਲਦੀਪ ਸਿੰਘ ਬੱਬੂ, ਕੁਲਦੀਪ ਸਿੰਘ ਬਾਠ, ਗੁਰਿੰਦਰ ਸਿੰਘ ਗਿੰਦਾ ਪ੍ਰਧਾਨ, ਅਰਵਿੰਦਰ ਅਰੋੜਾ, ਅਮਨ ਚੌਧਰੀ ਆਦਿ ਵੀ ਮੌਜੂਦ ਸਨ |