22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਵਲੋਂ ਦੁੱਖ ਦਾ ਪ੍ਰਗਟਾਵਾ

Ad Position 21
No active advertisement
ਅਜੀਤ ਡੈਸਕ 06-02-2026
ਤਰਨ ਤਾਰਨ, 5 ਫਰਵਰੀ (ਹਰਿੰਦਰ ਸਿੰਘ)-ਪਿੰਡ ਦੇਊ ਹਲਕਾ ਖਡੂਰ ਸਾਹਿਬ ਦੇ ਵਸਨੀਕ ਹਰਦਿਆਲ ਸਿੰਘ ਪੰਨੂੰ ਦੇ ਬੀਤੇ ਦਿਨੀਂ ਹੋਏ ਅਕਾਲ ਚਲਾਣੇ 'ਤੇ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਮੀਤ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ ਵਲੋਂ ਗਹਿਰਾ ਦੁੱਖ ਪ੍ਰਗਟ ਕੀਤਾ ਗਿਆ | ਬ੍ਰਹਮਪੁਰਾ ਨੇ ਹਰਦਿਆਲ ਸਿੰਘ ਪੰਨੂੰ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਦੇ ਬੇਟੇ ਮਨਪ੍ਰੀਤ ਸਿੰਘ ਅਤੇ ਸਮੂਹ ਪਰਿਵਾਰ ਨਾਲ ਮੁਲਾਕਾਤ ਕਰਦਿਆਂ ਦੁੱਖ ਸਾਂਝਾ ਕੀਤਾ ਅਤੇ ਪ੍ਰਮਾਤਮਾ ਦਾ ਭਾਣਾ ਮੰਨਣ ਲਈ ਹੌਂਸਲਾ ਦਿੱਤਾ | ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਪਰਿਵਾਰ ਦੇ ਕਿਸੇ ਦਾ ਵੀ ਸੰਸਾਰ ਤੋਂ ਚਲੇ ਜਾਣਾ ਬਹੁਤ ਦੁਖਦਾਈ ਹੁੰਦਾ ਹੈ ਅਤੇ ਪਰਿਵਾਰ ਲਈ ਕਦੀ ਨਾ ਪੂਰਾ ਹੋਣ ਵਾਲਾ ਘਾਟਾ ਵੀ | ਇਸ ਮੌਕੇ ਕੁਲਦੀਪ ਸਿੰਘ ਸਾਬਕਾ ਸਰਪੰਚ ਪਿੰਡ ਦੇਊ, ਕੁਲਵਿੰਦਰ ਸਿੰਘ ਕਿੰਦਰ ਦੇਊ, ਗੁਰਭੇਜ ਸਿੰਘ, ਵਰਿੰਦਰ ਸਿੰਘ, ਪਲਵਿੰਦਰ ਸਿੰਘ ਆਦਿ ਇਸ ਦੁੱਖ ਦੀ ਘੜੀ ਵਿਚ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਬਲਾਕ ਭਿੱਖੀਵਿੰਡ ਵਿਚ ਆਂਗਣਵਾੜੀ ਵਰਕਰਾਂ ਦੀ ਟ੍ਰੇਨਿੰਗ ਦਾ ਦੂਜਾ ਬੈਚ ਸਮਾਪਤ ਅਗਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ ਦੀ ਖੁਸ਼ੀ 'ਚ ਅਕਾਲੀ ਆਗੂਆਂ ਨੇ ਖੁਸ਼ੀ ਮਨਾਈ <br/>
Ad Position 24