22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਬਲਾਕ ਭਿੱਖੀਵਿੰਡ ਵਿਚ ਆਂਗਣਵਾੜੀ ਵਰਕਰਾਂ ਦੀ ਟ੍ਰੇਨਿੰਗ ਦਾ ਦੂਜਾ ਬੈਚ ਸਮਾਪਤ

Ad Position 21
No active advertisement
ਅਜੀਤ ਡੈਸਕ 06-02-2026
ਭਿੱਖੀਵਿੰਡ, 5 ਫਰਵਰੀ (ਬੌਬੀ)- ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਅਧੀਨ ਸਕਸ਼ਮ ਆਂਗਣਵਾੜੀ ਅਤੇ ਪੋਸ਼ਣ 2.0 ਯੋਜਨਾ ਤਹਿਤ ਚਲ ਰਹੇ ਪੋਸ਼ਣ ਵੀ ਪੜ੍ਹਾਈ ਵੀ ਅਭਿਆਨ ਦੇ ਅਧੀਨ ਬਲਾਕ ਭਿੱਖੀਵਿੰਡ ਵਿਚ ਆਂਗਣਵਾੜੀ ਵਰਕਰਾਂ ਲਈ ਕਰਵਾਈ ਗਈ ਟਾਇਰ ਟੂ (ਫੇਸ-2) ਟ੍ਰੇਨਿੰਗ ਦਾ ਦੂਜਾ ਬੈਚ ਕੱਲ੍ਹ ਸਫਲਤਾ ਪੂਰਵਕ ਸੰਪੰਨ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਾਹੁਲ ਅਰੋੜਾ ਨੇ ਦੱਸਿਆ ਕਿ ਇਸ ਤਿੰਨ ਦਿਨਾਂ ਟ੍ਰੇਨਿੰਗ ਦੌਰਾਨ ਆਂਗਣਵਾੜੀ ਵਰਕਰਾਂ ਨੂੰ ਬੱਚਿਆਂ ਦੀ ਸ਼ੁਰੂਆਤੀ ਬਚਪਨ ਸਿੱਖਿਆ (ਈ.ਸੀ.ਸੀ.ਈ.), ਪੋਸ਼ਣ, ਸਿਹਤ ਅਤੇ ਖੇਡ-ਅਧਾਰਿਤ ਸਿੱਖਣ ਵਿਧੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਖ਼ਾਸ ਤੌਰ 'ਤੇ 3 ਤੋਂ 6 ਸਾਲ ਦੇ ਬੱਚਿਆਂ ਦੇ ਭਾਸ਼ਾ ਵਿਕਾਸ, ਬੌਧਿਕ ਵਿਕਾਸ, ਰਚਨਾਤਮਕ ਵਿਕਾਸ, ਸਰੀਰਕ ਵਿਕਾਸ ਅਤੇ ਸੱਭਿਆਚਾਰਕ ਵਿਕਾਸ ਨਾਲ ਸੰਬੰਧਿਤ ਗਤੀ-ਵਿਧੀਆਂ ਉੱਤੇ ਧਿਆਨ ਦਿੱਤਾ ਗਿਆ | ਟ੍ਰੇਨਿੰਗ ਦੇ ਆਖ਼ਰੀ ਦਿਨ ਰੌਕਿਟ ਲਰਨਿੰਗ ਸੰਸਥਾ ਦੇ ਜ਼ਿਲ੍ਹਾ ਮੈਨੇਜਰ ਹਰਸਿਮਰਨ ਸਿੰਘ ਵਲੋਂ ਆਂਗਣਵਾੜੀ ਵਰਕਰਾਂ ਨੂੰ ਆਰੰਭ ਮਿਸ਼ਨ ਬਾਰੇ ਵਿਸ਼ੇਸ਼ ਟ੍ਰੇਨਿੰਗ ਦਿੱਤੀ ਗਈ | ਇਸ ਦੌਰਾਨ ਮਾਪਿਆਂ ਦੀ ਭਾਗੀਦਾਰੀ, ਘਰ-ਅਧਾਰਿਤ ਸਿੱਖਣ ਗਤੀ-ਵਿਧੀਆਂ ਅਤੇ ਡਿਜ਼ੀਟਲ ਸਾਧਨਾਂ ਰਾਹੀਂ ਬੱਚਿਆਂ ਦੀ ਸਿੱਖਣ ਪ੍ਰਕਿਰਿਆ ਨੂੰ ਮਜ਼ਬੂਤ ਕਰਨ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ | ਇਸ ਮੌਕੇ ਗੁਰਵੇਲ ਸਿੰਘ ਜ਼ਿਲ੍ਹਾ ਕੋਆਰਡੀਨੇਟਰ (ਪੋਸ਼ਣ ਅਭਿਆਨ) ਅਤੇ ਹਰਚੰਦ ਸਿੰਘ,ਬਲਾਕ ਕੋਆਰਡੀਨੇਟਰ (ਪੋਸ਼ਣ ਅਭਿਆਨ) ਦੀ ਅਗਵਾਈ ਹੇਠ ਟ੍ਰੇਨਿੰਗ ਨੂੰ ਸੁਚੱਜੇ ਢੰਗ ਨਾਲ ਸੰਪੰਨ ਕਰਵਾਇਆ ਗਿਆ | ਇਸ ਦੇ ਨਾਲ ਹੀ ਸ਼੍ਰੀਮਤੀ ਸੁਨੀਤਾ ਸੁਪਰਵਾਈਜ਼ਰ ਬਲਾਕ ਭਿੱਖੀਵਿੰਡ ਅਤੇ ਮਨਜੀਤ ਕੌਰ ਸੁਪਰਵਾਈਜ਼ਰ, ਬਲਾਕ ਵਲਟੋਹਾ ਵਲੋਂ ਟ੍ਰੇਨਿੰਗ ਦੌਰਾਨ ਪੂਰਾ ਸਹਿਯੋਗ ਦਿੱਤਾ ਗਿਆ |
ਇਸ ਮੌਕੇ ਉਨ੍ਹਾਂ ਕਿਹਾ ਕਿ ਅਜਿਹੀਆਂ ਟ੍ਰੇਨਿੰਗਾਂ ਨਾਲ ਆਂਗਣਵਾੜੀ ਵਰਕਰਾਂ ਦੀ ਸਮਰੱਥਾ ਵਿਚ ਵਾਧਾ ਹੁੰਦਾ ਹੈ ਅਤੇ ਬੱਚਿਆਂ ਨੂੰ ਪੋਸ਼ਣ ਦੇ ਨਾਲ-ਨਾਲ ਗੁਣਵੱਤਾ ਪੂਰਨ ਸਿੱਖਿਆ ਪ੍ਰਦਾਨ ਕਰਨਾ ਸੰਭਵ ਬਣਦਾ ਹੈ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਸਰਵਨ ਸਿੰਘ ਧੁੰਨ ਦੇ ਭਿੱਖੀਵਿੰਡ ਦਫ਼ਤਰ ਦਾ ਤਿੰਨ ਘੰਟਿਆਂ ਲਈ ਕੀਤਾ ਘਿਰਾਓ ਅਗਲੀ ਖ਼ਬਰ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਵਲੋਂ ਦੁੱਖ ਦਾ ਪ੍ਰਗਟਾਵਾ
Ad Position 24