ਅਮਰਕੋਟ, 6 ਫਰਵਰੀ (ਭੱਟੀ)-ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਪੈਂਦੀ ਪੁਲਿਸ ਚੌਂਕੀ ਘਰਿਆਲਾ ਦੇ ਇੰਚਾਰਜ ਪਰਮਜੀਤ ਸਿੰਘ ਨੂੰ ਪਿੰਡ ਮਾਹਣੇਕੇ ਦੀ ਸਮੂਹ ਪੰਚਾਇਤ ਅਤੇ ਪੰਚਾਂ ਵਲੋਂ ਸਨਮਾਨ ਕੀਤਾ ਗਿਆ | ਇਸ ਮੌਕੇ ਇੰਚਾਰਜ ਪਰਮਜੀਤ ਸਿੰਘ ਵਲੋਂ ਆਏ ਹੋਏ ਪੰਚਾਂ ਸਰਪੰਚਾਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਵਿਸ਼ਵਾਸ ਦਵਾਇਆ ਕਿ ਹਰੇਕ ਪੰਚ-ਸਰਪੰਚ ਅਤੇ ਹਰ ਵਿਅਕਤੀ ਦਾ ਪਹਿਲ ਦੇ ਅਧਾਰ 'ਤੇ ਕੰਮ ਕੀਤਾ ਜਾਵੇਗਾ | ਇਸ ਮੌਕੇ ਹਰਪ੍ਰਤਾਪ ਸਿੰਘ ਮੈਂਬਰ, ਸੁਰਜੀਤ ਸਿੰਘ, ਧਰਮਿੰਦਰ ਸਿੰਘ ਤੇ ਹੋਰ ਪੁਲਿਸ ਮੁਲਾਜ਼ਮ ਵੀ ਹਾਜ਼ਰ ਸਨ |