29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਗੋਲੀ ਮਾਰ ਕੇ ਵਿਅਕਤੀ ਨੂੰ ਕੀਤਾ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 07-02-2026
ਤਰਨ ਤਾਰਨ, 6 ਫਰਵਰੀ (ਹਰਿੰਦਰ ਸਿੰਘ)-ਘਰ ਨੂੰ ਜਾ ਰਹੇ ਦੋ ਦੋਸਤਾਂ ਉਪਰ ਉਨ੍ਹਾਂ ਨੂੰ ਮਾਰ ਦੇਣ ਦੀ ਨੀਅਤ ਨਾਲ ਉਨ੍ਹਾਂ ਉਪਰ ਫਾਇਰਿੰਗ ਕਰਨ ਦੇ ਮਾਮਲੇ ਵਿਚ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਤਿੰਨ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਥਾਣਾ ਗੋਇੰਦਵਾਲ ਵਿਖੇ ਗੁਰਜਿੰਦਰ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਝੰਡੇਰ ਮਹਾਂਪੁਰਖਾਂ ਨੇ ਸ਼ਿਕਾਇਤ ਦਰਜ ਕਰਵਾਈ ਕਿ 4 ਫਰਵਰੀ ਨੂੰ ੁਹ ਅਤੇ ਉਸ ਦਾ ਦੋਸਤ ਗੋਇੰਦਵਾਲ ਸਾਹਿਬ ਤੋਂ ਵਾਇਆ ਫਤਿਆਬਾਦ ਆਪਣੇ ਘਰ ਨੂੰ ਜਾ ਰਹੇ ਸੀ ਤਾਂ ਜਦ ਉਹ ਆਪਣੇ ਘਰ ਤੋਂ ਥੋੜਾ ਪਿੱਛੇ ਸੀ ਤਾਂ ਸਾਹਿਜਪ੍ਰੀਤ ਸਿੰਘ ਪੁੱਤਰ ਪਿ੍ਤਪਾਲ ਸਿੰਘ ਵਾਸੀ ਧੂੰਦਾ, ਰੇਸ਼ਮ ਸਿੰਘ ਵਾਸੀ ਖੁਵਾਸਪੁਰ, ਸ਼ੇਰਾ ਰੰਧਾਵਾ ਵਾਸੀ ਧੂੰਦਾ ਸਮੇਤ 2-3 ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ਦੀ ਕੁੱਟਮਾਰ ਕੀਤੀ ਅਤੇ ਉਨ੍ਹਾਂ ਨੂੰ ਮਾਰ ਦੇਣ ਦੀ ਨੀਅਤ ਨਾਲ ਫਾਇਰ ਕੀਤੇ ਜੋ ਕਿ ਉਸ ਦੀ ਲੱਤ ਵਿਚ ਵੱਜਾ ਅਤੇ ਉਕਤ ਵਿਅਕਤੀਆਂ ਨੇ ਉਸਦੀ ਗੱਡੀ ਦੀ ਵੀ ਭੰਨ ਤੋੜ ਕੀਤੀ | ਜਾਂਚ ਅਧਿਕਾਰੀ ਐੱਸ.ਆਈ. ਲਖਬੀਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਚੋਰੀ ਦੇ ਬੁਲਟ ਮੋਟਰਸਾਈਕਲ ਸਮੇਤ ਕਾਬੂ ਅਗਲੀ ਖ਼ਬਰ ਚੌਂਕੀ ਇੰਚਾਰਜ ਪਰਮਜੀਤ ਸਿੰਘ ਸਰਪੰਚ ਮਲਕੀਤ ਸਿੰਘ ਮਾਹਣੇਕੇ ਵਲੋਂ ਸਨਮਾਨਿਤ
Ad Position 24