29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਔਰਤ ਨਾਲ ਹੱਥੋਪਾਈ ਤੇ ਧਮਕੀਆਂ ਦੇਣ 'ਤੇ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 07-02-2026
ਤਰਨ ਤਾਰਨ, 6 ਫਰਵਰੀ (ਇਕਬਾਲ ਸਿੰਘ ਸੋਢੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਇਕ ਔਰਤ ਨਾਲ ਹੱਥੋਪਾਈ ਕਰਨ ਅਤੇ ਉਸ ਨੂੰ ਗਾਲ੍ਹਾ ਕੱਢਣ ਅਤੇ ਧਮਕੀਆਂ ਦੇਣ ਦੇ ਮਾਮਲੇ ਵਿਚ ਤਿੰਨ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਹੈ | ਥਾਣਾ ਸਰਾਏ ਅਮਾਨਤ ਖਾਂ ਵਿਖੇ ਪ੍ਰਮਜੀਤ ਕੌਰ ਪਤਨੀ ਦਰਸ਼ਨ ਸਿੰਘ ਵਾਸੀ ਕਸੇਲ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਨੇ ਠੇਕੇ 'ਤੇ ਜ਼ਮੀਨ 'ਤੇ ਲਈ ਹੈ, ਜਿਸ ਵਿਚੋਂ ਉਹ ਪੱਠੇ ਵੱਢ ਕੇ ਵਾਪਿਸ ਆ ਰਹੀ ਸੀ ਤਾਂ ਮੇਜਰ ਸਿੰਘ ਪੁੱਤਰ ਸਵਰਨ ਸਿੰਘ, ਬਾਬਾ ਲਾਲ ਸਿੰਘ ਪੁੱਤਰ ਸੁਰਜੀਤ ਸਿੰਘਕ, ਜਗਰੂਪ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀਅਨ ਕਲੇਸ ਅਤੇ 2 ਅਣਪਛਾਤੇ ਵਿਅਕਤੀਆਂ ਨੇ ਉਸ ਨਾਲ ਹੱਥੋਪਾਈ ਕੀਤੀ, ਧਮਕੀਆਂ ਦਿੱਤੀਆਂ ਅਤੇ ਗੰਦੀਆਂ ਗਾਲ੍ਹਾਂ ਕੱਢੀਆ | ਜਾਂਚ ਅਧਿਕਾਰੀ ਏ.ਐੱਸ.ਆਈ. ਬਲਰਾਜ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਮੇਜਰ ਸਿੰਘ ਨੂੰ ਗਿ੍ਫ਼ਤਾਰ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਨਾਬਾਲਗ ਲੜਕੀ ਨਾਲ ਜਬਰ ਜਨਾਹ, ਮਾਮਲਾ ਦਰਜ ਅਗਲੀ ਖ਼ਬਰ ਹੜ੍ਹਾਂ ਦੌਰਾਨ ਨਿਭਾਈਆਂ ਗਈਆਂ ਸੇਵਾਵਾਂ ਲਈ ਸੰਤ ਬਾਬਾ ਸੁੱਖਾ ਸਿੰਘ ਦਾ ਪਿੰਡ ਮਾਲੂਵਾਲ ਸੰਤਾਂ ਵਿਖੇ ਸਨਮਾਨ <br/>
Ad Position 24