29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਗੋਇੰਦਵਾਲ ਜੇਲ੍ਹ ਵਿਚੋਂ ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਬਰਾਮਦ

Ad Position 21
No active advertisement
ਅਜੀਤ ਡੈਸਕ 07-02-2026
ਤਰਨ ਤਾਰਨ, 6 ਫਰਵਰੀ (ਇਕਬਾਲ ਸਿੰਘ ਸੋਢੀ)-ਕੇਂਦਰੀ ਜੇਲ੍ਹ ਗੋਇੰਦਵਾਲ ਵਿਚ ਚੈਕਿੰਗ ਦੌਰਾਨ ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਬਰਾਮਦ ਹੋਣ 'ਤੇ ਥਾਣਾ ਗੋਇੰਦਵਾਲ ਪੁਲਿਸ ਨੇ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਚਾਰ ਹਵਾਲਾਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਕੇਵਲ ਸਿੰਘ ਨੇ ਲਿਖਤੀ ਸ਼ਿਕਾਇਤ ਕੀਤੀ ਕਿ 30 ਜਨਵਰੀ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਅਰਸ਼ਦੀਪ ਸਿੰਘ ਪੁੱਤਰ ਸੁਖਵੰਤ ਸਿੰਘ ਪਾਸੋਂ ਇਕ ਟੱਚ ਫੋਨ ਸਮੇਤ ਸਿੰਮ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਜੇਲ੍ਹ ਦੇ ਸਹਾਇਕ ਸੁਪਰਡੈਂਟ ਜਸਵੰਤ ਸਿੰਘ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਕਿ 31 ਜਨਵਰੀ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਜਸਪ੍ਰੀਤ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਸੁਲਤਾਨਵਿੰਡ, ਗੁਰਪਿੰਦਰ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਕੰਬੋਆ ਦੀ ਤਲਾਸ਼ੀ ਲੈਮ 'ਤੇ ਉਸ ਪਾਸੋਂ 2 ਕੀਪੈਡ ਮੋਬਾਈਲ ਫੋਨ ਸਮੇਤ ਸਿੰਮ ਬਰਾਮਦ ਕੀਤੀ ਹੈ | ਇਸੇ ਤਰ੍ਹਾਂ 1 ਫਰਵਰੀ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਮਨਪ੍ਰੀਤ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਰਈਆ ਪਾਸੋਂ ਇਕ ਕੀਪੈਡ ਮੋਬਾਈਲ ਫੋਨ ਸਮੇਤ ਸਿੰਮ ਬਰਾਮਦ ਕੀਤੀ ਹੈ | ਥਾਣਾ ਗੋਇੰਦਵਾਲ ਪੁਲਿਸ ਨੇ ਉਕਤ ਹਵਾਲਾਤੀਆਂ ਖਿਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਸਿੱਖੀ ਨਾਲ ਵੈਰ ਕਮਾਉਣ ਤੇ ਸਿੱਖਾਂ ਉੱਪਰ ਜਬਰ ਜ਼ੁਲਮ ਢਾਹੁਣ ਵਾਲੀਆਂ ਧਿਰਾਂ ਵਿਚ ਸ਼ਾਮਿਲ ਸਿੱਖ ਸ਼ਰਮਿੰਦਗੀ ਦੀਆਂ ਸਾਰੀ... ਅਗਲੀ ਖ਼ਬਰ ਨਾਬਾਲਗ ਲੜਕੀ ਨਾਲ ਜਬਰ ਜਨਾਹ, ਮਾਮਲਾ ਦਰਜ
Ad Position 24