ਮੀਆਂਵਿੰਡ, 6 ਫ਼ਰਵਰੀ (ਸੰਧੂ)- ਦੋ ਦਿਨ ਪਹਿਲਾਂ ਸਾਬਕਾ ਸਰਪੰਚ ਅਤੇ ਸਾਬਕਾ ਸੰਮਤੀ ਮੈਂਬਰ ਰਤਨ ਸਿੰਘ ਜਲਾਲਾਬਾਦ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ, ਉਨ੍ਹਾਂ ਦੀ ਮੌਤ ਦਾ ਅਫਸੋਸ ਪ੍ਰਗਟ ਕਰਨ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਭਾਜਪਾ ਦੇ ਇੰਚਾਰਜ ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਮਨਜੀਤ ਸਿੰਘ ਮੰਨਾ ਉਨ੍ਹਾਂ ਦੇ ਗ੍ਰਹਿ ਪਿੰਡ ਜਲਾਲਾਬਾਦ ਪਹੁੰਚੇ, ਜਿੱਥੇ ਉਨ੍ਹਾਂ ਰਤਨ ਸਿੰਘ ਦੇ ਭਰਾ ਮਲੂਕ ਸਿੰਘ ਕੈਨੇਡਾ, ਪੁੱਤਰ ਰਵਿੰਦਰਪਾਲ ਸਿੰਘ, ਪੁੱਤਰ ਹਰਵਿੰਦਰਪਾਲ ਸਿੰਘ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ | ਇਸ ਮੌਕੇ ਉਨ੍ਹਾਂ ਪਰਿਵਾਰ ਨੂੰ ਹੌਂਸਲਾ ਦਿੰਦੇ ਹੋਏ ਕਿਹਾ ਕਿ ਜਥੇਦਾਰ ਰਤਨ ਸਿੰਘ ਦੀ ਮੌਤ ਨਾਲ ਪਰਿਵਾਰ ਨੂੰ ਬਹੁਤ ਵੱਡਾ ਸਦਮਾ ਪੁੱਜਾ ਹੈ, ਪਰ ਪ੍ਰਮਾਤਮਾ ਦੇ ਹੁਕਮ ਨੂੰ ਟਾਲਿਆ ਨਹੀਂ ਜਾ ਸਕਦਾ | ਇਸ ਮੌਕੇ ਉਨ੍ਹਾਂ ਨਾਲ ਸਾਬਕਾ ਸਰਪੰਚ ਗੁਰਦੇਵ ਸਿੰਘ ਜਲਾਲਾਬਾਦ ਖੁਰਦ, ਸੂਬੇਦਾਰ ਕਾਬਲ ਸਿੰਘ, ਰਣਧੀਰ ਸਿੰਘ, ਗੁਰਦੇਵ ਸਿੰਘ ਕੰਗ, ਜਗਰੂਪ ਸਿੰਘ, ਡਿੰਪੀ ਮੀਆਂਵਿੰਡ, ਸੋਨੂੰ ਜਲਾਲਾਬਾਦ, ਸਾਬਕਾ ਸਰਪੰਚ ਤਰਲੋਕ ਸਿੰਘ ਜਵੰਦਪੁਰ, ਸਾਬਕਾ ਸਰਪੰਚ ਪਰਮਜੀਤ ਸਿੰਘ ਸਰਾਂ ਆਦਿ ਹਾਜ਼ਰ ਸਨ