ਤਰਨ ਤਾਰਨ, 6 ਫਰਵਰੀ (ਹਰਿੰਦਰ ਸਿੰਘ)-ਗੌਰਮਿੰਟ ਪੈਨਸ਼ਨਰ ਯੂਨੀਅਨ ਪੰਜਾਬ ਜ਼ਿਲ੍ਹਾ ਤਰਨ ਤਾਰਨ ਦੀ ਮਹੀਨਾਵਾਰ ਮੀਟਿੰਗ ਅੱਜ ਗਾਂਧੀ ਪਾਰਕ ਤਰਨ ਤਾਰਨ ਵਿਖੇ ਸਾ. ਕਰਮ ਸਿੰਘ ਅਤੇ ਸੁਰਜੀਤ ਸਿੰਘ ਝਾਮਕਾ ਦੀ ਸਾਂਝੀ ਪ੍ਰਧਾਨਗੀ ਹੇਠ ਹੋਈ | ਸਭ ਤੋਂ ਪਹਿਲਾਂ ਪੈਨਸ਼ਨਰ ਦਿਵਸ 'ਤੇ ਚੁਣੀ ਗਈ 11 ਮੈਂਬਰੀ ਕਮੇਟੀ ਵਿਚੋਂ ਸਾ. ਕਰਮ ਸਿੰਘ ਨੂੰ ਦੁਬਾਰਾ ਜਿਲ੍ਹਾ ਪ੍ਰਧਾਨ, ਡਾ. ਅਜਮੇਰ ਸਿੰਘ ਨੂੰ ਜਨਰਲ ਸਕੱਤਰ, ਕੁਲਵੰਤ ਸਿੰਘ ਗਿੱਲ ਨੂੰ ਕੈਸ਼ੀਅਰ, ਜਸਵਿੰਦਰ ਸਿੰਘ ਨੂੰ ਚੇਅਰਮੈਨ, ਸੁਰਜੀਤ ਸਿੰਘ ਝਾਮਕਾ ਤੇ ਨਛੱਤਰ ਸਿੰਘ ਪੰਨੂ ਨੂੰ ਸੀਨੀਅਰ ਮੀਤ ਪ੍ਰਧਾਨ, ਇੰਦਰਜੀਤ ਸਿੰਘ ਮਰਹਾਣਾ ਤੇ ਨਰਿੰਦਰ ਬਘਿਆੜੀ ਨੂੰ ਮੀਤ ਪ੍ਰਧਾਨ, ਸਰਵਣ ਸਿੰਘ ਨੂੰ ਜਾਇੰਟ ਸਕੱਤਰ, ਵਿਜੇ ਕੁਮਾਰ ਜੋਸ਼ੀ ਨੂੰ ਸਹਾਇਕ ਕੈਸ਼ੀਅਰ ਅਤੇ ਤਰਸੇਮ ਸਿੰਘ ਲਾਲੂ ਘੁੰਮਣ ਨੂੰ ਪ੍ਰੈੱਸ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ | ਹਾਜ਼ਰ ਸਾਥੀਆਂ ਨੂੰ ਸੰਬੋਧਨ ਕਰਦਿਆਂ ਸਾ. ਜਸਵਿੰਦਰ ਸਿੰਘ ਮਾਣੋਚਾਲ੍ਹ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ ਪ੍ਰਤੀ ਧਾਰਨ ਕੀਤਾ ਵਤੀਰਾ ਅਤਿ ਨਿੰਦਣਯੋਗ ਹੈ, ਕਿਉਂਕਿ ਸਰਕਾਰ ਨੇ ਪੈਨਸ਼ਨਰਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ, ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਪੂਰਨ ਰੂਪ ਵਿਚ ਲਾਗੂ ਨਹੀਂ ਕੀਤੀ, ਨਵੇਂ ਤੇ ਪੁਰਾਣੇ ਪੈਨਸ਼ਨਰਾਂ ਦੀ ਪੈਨਸ਼ਨ ਫਿਕਸ ਕਰਨ ਸਮੇਂ ਆਸਮਾਨਤਾ ਪੈਦਾ ਕੀਤੀ ਹੈ, ਡੀ.ਏ. ਦੀਆਂ ਬਣਦੀਆਂ ਕਿਸ਼ਤਾਂ ਦਾ ਭੁਗਤਾਨ ਨਹੀਂ ਕੀਤਾ ਅਤੇ ਜਨਵਰੀ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਤੇ ਪੁਰਾਣੀ ਪੈਨਸ਼ਨ ਸਕੀਮ ਵੀ ਲਾਗੂ ਨਹੀਂ ਕੀਤੀ | ਉਨ੍ਹਾਂ ਨੇ ਪੰਜਾਬ ਸਰਕਾਰ ਵਲੋਂ ਜਾਰੀ ਕੀਤੀ 10 ਲੱਖ ਵਾਲੀ ਸਿਹਤ ਬੀਮਾ ਸਕੀਮ ਬਾਰੇ ਵਿਸਥਾਰ ਸਹਿਤ ਦੱਸਿਆ ਕਿ ਇਹ ਸਕੀਮ ਲੋਕਾਂ ਨੂੰ ਖੱਜਲ ਖੁਆਰ ਕਰਨ ਵਾਲੀ ਹੈ, ਇਸ ਦਾ ਕਾਰਡ ਬਣਾਉਣ ਦੀ ਵਿਧੀ ਬੜੀ ਗੁੰਝਲਦਾਰ ਹੈ, ਜਿਸ ਨੂੰ ਸਰਲ ਕਰਨਾ ਚਾਹੀਦਾ ਹੈ ਅਤੇ ਆਯੂਸ਼ਮਾਨ ਕਾਰਡ ਵਾਂਗ ਪਰਸਨਲ ਐਂਡਰਾਇਡ ਫੋਨ 'ਤੇ ਪੋਰਟਲ ਖੋਲ੍ਹ ਕੇ ਰਜਿਸਟ੍ਰੇਸ਼ਨ ਦੀ ਖੁੱਲ੍ਹ ਦੇਣੀ ਚਾਹੀਦੀ ਹੈ, ਸੁਵਿਧਾ ਕੇਂਦਰ ਤੇ ਵੀ ਸਾਰੇ ਪਰਿਵਾਰ ਦੀ ਹਾਜ਼ਰੀ ਦੀ ਥਾਂ ਮੁਖੀ ਦੀ ਹਾਜ਼ਰੀ ਜ਼ਰੂਰੀ ਹੋਣੀ ਚਾਹੀਦੀ ਹੈ | ਇਸ ਮੌਕੇ ਗੁਰਦੀਪ ਸਿੰਘ ਮਾਣੋਚਾਲ੍ਹ, ਗੁਰਨਾਮ ਸਿੰਘ, ਬਖਸੀਸ਼ ਸਿੰਘ, ਗਿਆਨ ਸਿੰਘ, ਮਨਜੀਤ ਸਿੰਘ ਢਿੱਲੋਂ, ਹਰਜੀਤ ਸਿੰਘ ਜੱਸਲ, ਸਕੱਤਰ ਸਿੰਘ, ਨਰਿੰਦਰ ਸਿੰਘ ਬਘਿਆੜੀ, ਗੁਰਭੇਜ ਸਿੰਘ ਕੱਲ੍ਹਾ, ਹਰਜੀਤ ਸਿੰਘ ਜੱਸਲ, ਹੀਰਾ ਸਿੰਘ, ਜਗਤਾਰ ਸਿੰਘ, ਸੁਰਿੰਦਰ ਸਿੰਘ, ਸੁਖਦੇਵ ਸਿੰਘ, ਵਿਜੇ ਕੁਮਾਰ ਜੋਸ਼ੀ ਅਤੇ ਵਿਜੇ ਕੁਮਾਰ ਪੁੰਜ ਆਦਿ ਹਾਜ਼ਰ ਸਨ |