29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬੁਰਜ ਮਰਹਾਣਾ ਦੀ ਫੁੱਟਬਾਲ ਟੀਮ ਨੇ ਪਹਿਲਾ ਸਥਾਨ ਹਾਸਿਲ <br/>

Ad Position 21
No active advertisement
ਅਜੀਤ ਡੈਸਕ 07-02-2026
ਹਰੀਕੇ ਪੱਤਣ, 6 ਫਰਵਰੀ (ਸੰਜੀਵ ਕੁੰਦਰਾ)-ਚੀਫ਼ ਖ਼ਾਲਸਾ ਦੀਵਾਨ ਵਲੋਂ ਕਰਵਾਈਆਂ ਗਈਆਂ ਅੰਤਰ ਹਾਊਸ ਖੇਡਾਂ ਵਿਚ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬੁਰਜ ਮਰਹਾਣਾ ਦੇ ਵਿਦਿਆਰਥੀਆਂ ਨੇ ਵਧ ਚੜ੍ਹ ਕੇ ਹਿੱਸਾ ਲਿਆ | ਇਹਨਾਂ ਖੇਡਾਂ ਵਿਚ ਹੋਏ ਵੱਖ-ਵੱਖ ਵਰਗ ਦੇ ਮੁਕਾਬਲਿਆਂ ਵਿਚੋਂ ਅੰਡਰ-14 ਲੜਕਿਆਂ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ | ਅੱਵਲ ਆਉਣ ਵਾਲੀ ਟੀਮ ਨੂੰ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾਕਟਰ ਇੰਦਰਬੀਰ ਸਿੰਘ ਨਿੱਝਰ ਅਤੇ ਪ੍ਰਮੁੱਖ ਸਖਸ਼ੀਅਤਾਂ ਵਲੋਂ ਜੇਤੂ ਟਰਾਫੀ ਦੇ ਕੇ ਸਨਮਾਨਿਤ ਕੀਤਾ ਅਤੇ ਸਕੂਲ ਪਿ੍ੰਸੀਪਲ ਸ੍ਰੀਮਤੀ ਪੰਪਲਜੀਤ, ਡੀ.ਪੀ.ਈ.ਕਰਨਦੀਪ ਸਿੰਘ ਤੇ ਗੁਰਪ੍ਰੀਤ ਸਿੰਘ ਅਤੇ ਜੇਤੂ ਟੀਮ ਨੂੰ ਵਧਾਈ ਦਿੱਤੀ | ਸਕੂਲ ਪਹੁੰਚਣ 'ਤੇ ਖਿਡਾਰੀਆਂ ਦਾ ਸਕੂਲ ਪਿ੍ੰਸੀਪਲ ਅਤੇ ਸਟਾਫ਼ ਵਲੋਂ ਸਵਾਗਤ ਕਰਦੇ ਹੋਏ ਹੌਸਲਾ ਅਫਜਾਈ ਕੀਤਾ ਗਿਆ | ਸਕੂਲ ਦੇ ਮੈਂਬਰ ਇੰਚਾਰਜ਼ ਕਵਰਦੀਪ ਸਿੰਘ, ਰਵਿੰਦਰ ਸਿੰਘ, ਬਲਦੇਵ ਸਿੰਘ ਅਤੇ ਪਿ੍ੰਸੀਪਲ ਸ੍ਰੀਮਤੀ ਪੰਪਲਜੀਤ ਨੇ ਜੇਤੂ ਖਿਡਾਰੀਆਂ ਅਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਵਧਾਈ ਦਿੰਦੇ ਹੋਏ ਜੀਵਨ ਵਿਚ ਹੋਰ ਮਿਹਨਤ ਕਰਕੇ ਕਾਮਯਾਬ ਹੋਣ ਲਈ ਉਤਸ਼ਾਹਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ 'ਆਪ' ਦੇ ਹਲਕਾ ਖੇਮਕਰਨ ਦੇ ਕਿਸਾਨ ਵਿੰਗ ਦੀ ਮੀਟਿੰਗ 'ਚ ਸੂਬੇ ਵਿਚ ਕਿਸਾਨਾਂ ਨੂੰ ਦਰਪੇਸ਼ ਮੁਸ਼ਕਿਲਾਂ 'ਤੇ ਵਿਚਾਰ ਵਟਾ... ਅਗਲੀ ਖ਼ਬਰ ਭਾਰਤ-ਅਮਰੀਕਾ ਸਮਝੌਤੇ ਨਾਲ ਪੰਜਾਬ ਦੀ ਕਿਸਾਨੀ ਤੇ ਮਜ਼ਦੂਰੀ 'ਤੇ ਸਭ ਤੋਂ ਵੱਡਾ ਖ਼ਤਰਾ ਪੈਣ ਵਾਲਾ-ਅਕਾਲੀ ਆਗੂ <br/>
Ad Position 24