ਰਈਆ, 6 ਫਰਵਰੀ (ਸ਼ਰਨਬੀਰ ਸਿੰਘ ਕੰਗ)-ਭਾਜਪਾ ਦੇ ਜ਼ਿਲ੍ਹਾ ਜਨਰਲ ਸੈਕਟਰੀ ਰਜੇਸ਼ ਟਾਂਗਰੀ ਦੀ ਅਗਵਾਈ ਹੇਠ ਭਾਜਪਾ ਵਰਕਰਾਂ ਨੇ ਲੋਕ ਸਭਾ ਵਿਚ ਕਾਂਗਰਸ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਲੋਂ ਰਵਨੀਤ ਸਿੰਘ ਬਿੱਟੂ ਨੂੰ ਅਪਸ਼ਬਦ ਕਹਿਣ 'ਤੇ ਆਪਣਾ ਰੋਸ ਜਾਹਰ ਕਰਦੇ ਹੋਏ ਰਾਹੁਲ ਗਾਂਧੀ ਦਾ ਰਈਆ ਵਿੱਖੇ ਪੁਤਲਾ ਸਾੜ ਕੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਜੇਸ਼ ਟਾਂਗਰੀ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਕਈ ਵਾਰ ਕਈ ਸੀਨੀਅਰ ਭਾਜਪਾ ਆਗੂਆਂ ਵਿਰੁੱਧ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ ਹੈ ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਟਾਂਗਰੀ ਨੇ ਕਿਹਾ ਕਿ ਰਾਹੁਲ ਗਾਂਧੀ ਆਪਣੇ ਮਰਿਆਦਾ ਵਿਚ ਰਹਿ ਕੇ ਸਹੀ ਸ਼ਬਦਾਂ ਦੀ ਵਰਤੋਂ ਕਰਨ | ਇਸ ਮੌਕੇ ਰਜੇਸ਼ ਦਨਿਆਲ ਸਰਕਲ ਪ੍ਰਧਾਨ ਰਈਆ, ਸਾਬਕਾ ਕੌਂਸਲਰ ਤਰਸੇਮ ਸਿੰਘ, ਗੁਰਚਰਨ ਸਿੰਘ ਸਰਕਲ ਪ੍ਰਧਾਨ ਸਠਿਆਲਾ, ਪ੍ਰਦੀਪ ਰਮਪਾਲ, ਮਲੂਕ ਸਿੰਘ ਮੱਧ, ਬਲਵਿੰਦਰ ਸਿੰਘ ਪੱਡਾ, ਹਰਜੀਤ ਸਿੰਘ ਪੱਡਾ, ਗੌਰਵ ਵਰਮਾ ਆਸ਼ੂ, ਸੁਰਿੰਦਰਪਾਲ ਰਈਆ, ਕੇਵਲ ਕਿ੍ਸ਼ਨ, ਮਾਨ ਸਿੰਘ ਬਿਆਸ, ਪ੍ਰਵੀਨ ਕੁਮਾਰ, ਸੰਜੀਵ ਕੁਮਾਰ ਬਿੱਟੂ, ਅੰਮਿ੍ਤ ਸਿੰਘ, ਲਖਵਿੰਦਰ ਸਿੰਘ, ਸੁਰਿੰਦਰ ਸਿੰਘ, ਸੰਤੋਖ ਸਿੰਘ ਆਦਿ ਹਾਜ਼ਰ ਸਨ |