29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਪੈਨਸ਼ਨਰਜ਼ ਐਂਡ ਸੀਨੀਅਰ ਸਿਟੀਜ਼ਨ ਦੀ ਮਾਸਿਕ ਮੀਟਿੰਗ ਸੰਪੰਨ <br/>

Ad Position 21
No active advertisement
ਅਜੀਤ ਡੈਸਕ 07-02-2026
ਤਰਨ ਤਾਰਨ, 6 ਫਰਵਰੀ (ਹਰਿੰਦਰ ਸਿੰਘ)- ਪੈਨਸ਼ਨਰਜ ਐੰਡ ਸੀਨੀਅਰ ਸਿਟੀਜਨਜ਼ ਵੈਲਫੇਅਰ ਐਸੋਸੀਏਸ਼ਨ ਤਰਨ ਤਾਰਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਸ਼ਮੀਰ ਸਿੰਘ ਲਾਲਪੁਰਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਕਾਰਵਾਈ ਆਰੰਭ ਕਰਦਿਆਂ ਜਨਰਲ ਸਕੱਤਰ ਮਨਜੀਤ ਸਿੰਘ ਖਡੂਰ ਸਾਹਿਬ ਨੇ ਹਾਜ਼ਰੀਨ ਦਾ ਹਾਰਦਿਕ ਸਵਾਗਤ ਕੀਤਾ ਅਤੇ ਮੀਟਿੰਗ ਦਾ ਏਜੰਡਾ ਦੱਸਿਆ | ਪ੍ਰਧਾਨ ਸ਼ਮੀਰ ਸਿੰਘ ਲਾਲਪੁਰ ਨੇ ਆਪਣੇ ਸੰਬੋਧਨ ਦੌਰਾਨ ਵਧੀਆ ਸਹਿਯੋਗ ਤਹਿਸੀਲ ਇਕਾਈਆਂ ਤੋਂ ਜ਼ਿਲ੍ਹਾ ਪੱਧਰੀ ਮੀਟਿੰਗ ਵਿਚ ਸ਼ਾਮਿਲ ਹੋਣ ਹਿੱਤ ਆਏ ਪੈਨਸ਼ਨਰਜ਼ ਦਾ ਸਵਾਗਤ ਅਤੇ ਧੰਨਵਾਦ ਕਰਦਿਆਂ ਜੀ ਆਇਆਂ ਆਖਿਆ | ਇਸ ਮੌਕੇ ਮੀਤ ਪ੍ਰਧਾਨ ਸਰਬਜੀਤ ਸਿੰਘ ਸ਼ੀਂਹ, ਡਿਪਟੀ ਜਨਰਲ ਸਕੱਤਰ ਵਿਜੇ ਕੁਮਾਰ ਵਿਨਾਇਕ ਆਦਿ ਦੇ ਵਿਚਾਰਾਂ ਨਾਲ ਸਹਿਮਤੀ ਪ੍ਰਗਟਾਈ ਅਤੇ ਆਖਿਆ ਕਿ ਪੰਜਾਬ ਦੀ ਮਾਨ ਸਰਕਾਰ ਬਜ਼ੁਰਗ ਪੈਨਸ਼ਨਰਜ ਦੇ ਹੱਕਾਂ ਅਤੇ ਮੰਗਾਂ ਪ੍ਰਤੀ ਕਦੇ ਸੁਹਿਰਦ ਹੋ ਕੇ ਨਹੀਂ ਸੋਚਿਆ | ਉਨ੍ਹਾਂ ਪੰਜਾਬ ਦੀ ਮਾਨ ਸਰਕਾਰ ਦੀ ਪੈਨਸ਼ਨਰਜ਼ ਪ੍ਰਤੀ ਬੇਰੁਖ਼ੀ ਦੀ ਤਿੱਖੀ ਆਲੋਚਨਾ ਕੀਤੀ ਅਤੇ ਆਖਿਆ ਕਿ ਮੌਜੂਦਾ ਪੰਜਾਬ ਸਰਕਾਰ ਨੂੰ ਹੋਂਦ ਵਿਚ ਆਏ ਲਗਪਗ ਚਾਰ ਸਾਲ ਹੋ ਚੱਲੇ ਹਨ ਪਰ ਵਾਰ-ਵਾਰ ਮੀਟਿੰਗ ਦਾ ਸਮਾਂ ਦੇ ਕੇ ਟਾਲਮਟੋਲ ਅਤੇ ਟਾਈਮ ਪਾਸ ਹੀ ਕਰ ਰਹੀ ਹੈ | ਇਸ ਸਰਕਾਰ ਨੂੰ ਬਣਾਉਣ ਲਈ ਪੰਜਾਬ ਦੇ ਪੈਨਸ਼ਨਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੇ ਬਹੁਤ ਅਹਿਮ ਭੂਮਿਕਾ ਨਿਭਾਈ ਸੀ, ਪਰ ਇਸ ਸਰਕਾਰ ਨੇ ਹੁਣ ਤੱਕ ਦੇ ਆਪਣੇ ਕਾਰਜਕਾਲ ਦੌਰਾਨ ਪੈਨਸ਼ਨਰਾਂ ਦੇ ਮਾਣ ਸਨਮਾਨ ਦੇ ਉਲਟ ਤਨਖ਼ਾਹ ਕਮਿਸ਼ਨ ਲਾਗੂ ਕਰਦੇ ਸਮੇਂ ਵਿਤਕਰਾ ਕੀਤਾ ਹੈ ਅਤੇ ਕੋਈ ਵੀ ਮੰਗ ਪੂਰੀ ਨਹੀਂ ਕੀਤੀ | ਇਸ ਲਈ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਆਪਣਾ ਹਿਸਾਬ ਕਿਤਾਬ ਕਰਨ ਲਈ ਹੁਣ ਤੋਂ ਹੀ ਵਿਉਂਤਬੱਧ ਨਿਆਂ ਲੈਣ ਬਾਰੇ ਸੋਚਣਾ ਚਾਹੀਦਾ ਹੈ | ਇਸ ਮੌਕੇ ਮੀਟਿੰਗ ਵਿਚ ਸ਼ਾਮਿਲ ਪੈਨਸ਼ਨਰ ਆਗੂਆਂ ਵਿਚ ਹੋਰਨਾ ਤੋਂ ਇਲਾਵਾ ਰਸ਼ਪਾਲ ਸਿੰਘ ਰੰਧਾਵਾ, ਰਕੇਸ਼ ਕੁਮਾਰ ਸ਼ਰਮਾ, ਕੁਲਦੀਪ ਸਿੰਘ, ਅਮਰ ਸਿੰਘ, ਮਿਲਖਾ ਸਿੰਘ, ਕੁਲਵੰਤ ਸਿੰਘ, ਵਿਜੇ ਕੁਮਾਰ ਸ਼ਰਮਾ, ਅਰੁਣ ਕੁਮਾਰ, ਮਿਲਖਾ ਸਿੰਘ, ਬਲਰਾਮ ਕੁਮਾਰ, ਸੁਰਿੰਦਰ ਸਿੰਘ, ਹਰਸੁਖਦੇਵ ਸਿੰਘ, ਸਰਵਨ ਸਿੰਘ, ਅਮਰ ਸਿੰਘ, ਨਰਿੰਦਰ ਸਿੰਘ, ਚਰਨਜੀਤ ਸਿੰਘ ਆਦਿ ਨੇ ਸ਼ਿਰਕਤ ਕੀਤੀ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਰਾਜਪਾਲ ਦੀ ਅਗਵਾਈ ਵਿਚ ਨਸ਼ਿਆਂ ਵਿਰੁੱਧ ਪੈਦਲ ਯਾਤਰਾ 9 ਨੰੂ <br/> ਅਗਲੀ ਖ਼ਬਰ ਰਈਆ ਵਿਖੇ ਭਾਜਪਾ ਵਰਕਰਾਂ ਵਲੋਂ ਰਾਹੁਲ ਗਾਂਧੀ ਦਾ ਪੁਤਲਾ ਫੂਕਿਆ
Ad Position 24